Friday, July 5, 2024

ਕੈਪਟਨ ਦੇ ਤਾਜਪੋਸ਼ੀ ਸਮੇਂ ‘ਬਦਲਾਅ ਰੈਲੀ’ ਅਕਾਲੀ-ਭਾਜਪਾ ਸਰਕਾਰ ‘ਚ ਆਖ਼ਰੀ ਕਿੱਲ੍ਹ ਸਾਬਤ ਹੋਵੇਗੀ – ਕੱਕੜ

ਅੰਮ੍ਰਿਤਸਰ, 10 ਦਸੰਬਰ (ਸੁਖਬੀਰ ਸਿੰਘ)- ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੀ 15 ਦਸੰਬਰ ਨੂੰ ਬਠਿੰਡਾ ਵਿਖੇ ਹੋ ਰਹੀ ਤਾਜਪੋਸ਼ੀ ਸਮੇਂ ਕਰਵਾਈ ਜਾ ਰਹੀ ‘ਬਦਲਾਅ ਰੈਲੀ’ ਅਕਾਲੀ-ਭਾਜਪਾ ਦੀ ਜ਼ਾਲਮ ਸਰਕਾਰ ਦੇ ਕਫ਼ਨ ਵਿਚ ਆਖ਼ਰੀ ਕਿੱਲ੍ਹ ਸਾਬਤ ਹੋਵੇਗੀ।ਜ਼ਿਲ੍ਹਾ ਕਾਂਗਰਸ ਕਮੇਟੀ ਅੰਮ੍ਰਿਤਸਰ ਦਿਹਾਤੀ ਦੇ ਮੀਤ ਪ੍ਰਧਾਨ ਅਮਨਦੀਪ ਸਿੰਘ ਕੱਕੜ ਨੇ ਕੁੱਝ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਰੈਲੀ ਵਿਚ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਵਿਧਾਇਕ ਅਤੇ ਹਲਕਾ ਰਾਜਾਸਾਂਸੀ ਦੀ ਸ਼ਾਨ ਸz. ਸੁੱਖਬਿੰਦਰ ਸਿੰਘ ਸਰਕਾਰੀਆ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਸz. ਗੁਰਜੀਤ ਸਿੰਘ ਔਜਲਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਅਤੇ ਵਰਕਰ ਸ਼ਾਮਲ ਹੋਣਗੇ।ਸz. ਕੱਕੜ ਨੇ ਕਿਹਾ ਕਿ ਪੰਜਾਬ ਦੀ ਜਨਤਾ ਅਕਾਲੀ-ਭਾਜਪਾ ਸਰਕਾਰ ਦੇ ਜ਼ੁਲਮਾਂ ਤੋਂ ਪੂਰੀ ਤਰ੍ਹਾਂ ਤੰਗ ਆ ਚੁਕੀ ਹੈ।ਕਾਂਗਰਸ ਸਰਕਾਰ ਹੀ ਪੰਜਾਬ ਵਾਸੀਆਂ ਨੂੰ ਅਕਾਲੀ-ਭਾਜਪਾ ਸਰਕਾਰ ਦੇ ਜ਼ੁਲਮਾਂ ਤੋਂ ਨਿਜ਼ਾਤ ਦਿਵਾਏਗੀ।ਸz. ਕੱਕੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੀ ਪੰਜਾਬ ਵਿਚ ਆਪਣਾਂ ਅਧਾਰ ਪੂਰੀ ਤਰ੍ਹਾਂ ਗੁਆ ਚੁੱਕੀ ਹੈ।ਇਸ ਪਾਰਟੀ ਦੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਦੀ ਹੁਣ ਬੋਲਤੀ ਬੰਦ ਹੋ ਗਈ ਹੈ, ਬਾਕੀ ਆਗੂ ਵੀ ਆਪਣੀਂ-ਆਪਣੀਂ ਡੱਫ਼ਲੀ ਵਜਾ ਰਹੇ ਹਨ।ਉਨ੍ਹਾਂ ਕਿਹਾ ਕਿ ਅਕਾਲੀ ਅਤੇ ਭਾਜਪਾ ਦੀ ਸਾਂਝ ਬਾਰੇ ਸਭ ਜਾਣੂ ਹਨ।ਸz. ਕੱਕੜ ਨੇ ਕਿਹਾ ਕਾਂਗਰਸ ਪਾਰਟੀ ਇਕਜੁੱਟ ਹੋ ਕੇ ਹੀ 2017 ਦੀ ਵਿਧਾਨ ਸਭਾ ਚੋਣਾਂ ਲੜੇਗੀ ਅਤੇ ਭਾਰੀ ਬਹੁਮਤ ਨਾਲ ਪੰਜਾਬ ਵਿਚ ਸਰਕਾਰ ਬਣਾਏਗੀ।ਇਸ ਮੌਕੇ ਉਨ੍ਹਾਂ ਨਾਲ ਡਾ. ਪ੍ਰਗਟ ਸਿੰਘ ਭੁੱਲਰ, ਬਲਬੀਰ ਸਿੰਘ ਰਾਣੀਆਂ, ਬਲਾਕ ਪ੍ਰਧਾਨ ਜਸਕਰਨ ਸਿੰਘ, ਕੁਲਦੀਪ ਸਿੰਘ ਔਲਖ ਚੋਗਾਵਾਂ, ਸੋਨੂੰ ਮੁੱਧ, ਦਿਲਬਾਗ ਸਿੰਘ ਖਿਆਲਾ ਆਦਿ ਪਤਵੰਤੇ ਸੱਜਣ ਹਾਜ਼ਰ ਸਨ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply