Friday, July 5, 2024

14 ਦਸੰਬਰ ਦੀ ਸਦਭਾਵਨਾ ਰੈਲੀ ਲਈ ਸ਼ਹਿਰੀ ਜਥੇ ਦੇ ਅਹੁਦੇਦਾਰਾਂ ਨੂੰ ਜਰੂਰੀ ਦਿਸ਼ਾ ਨਿਰਦੇਸ਼ ਦਿੱਤੇੇ

PPN1012201517ਅੰਮ੍ਰਿਤਸਰ, 10 ਦਸੰਬਰ (ਜਗਦੀਪ ਸਿੰਘ ਸੱਗੂ) – ਅੰਮ੍ਰਿਤਸਰ ਅਤੇ ਤਰਨ ਤਾਰਨ ਜ਼ਿਲ੍ਹਿਆਂ ਦੀ ਹਲਕਾ ਖਡੂਰ ਸਾਹਿਬ ਦੇ ਇਤਿਹਾਸਕ ਨਗਰ ਸ੍ਰੀ ਗੋਇੰਦਵਾਲ ਸਾਹਿਬ ਹੋ ਰਹੀ ਸਦਭਾਵਨਾ ਰੈਲੀ ਲਈ ਅਕਾਲੀ ਵਰਕਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ ਅਤੇ ਅੰਮ੍ਰਿਤਸਰ ਤੋਂ ਵੱਡਾ ਕਾਫਲਾ ਇਸ ਰੈਲੀ ਵਿੱਚ ਸ਼ਾਮਲ ਹੋਵੇਗਾ।ਇਹ ਪ੍ਰਗਟਾਵਾ ਜਿਲ੍ਹਾ ਅਕਾਲੀ ਜਥਾ ਅੰਮ੍ਰਿਤਸਰ (ਸ਼ਹਿਰੀ) ਦੇ ਪ੍ਰਧਾਨ ਸ. ਉਪਕਾਰ ਸਿੰਘ ਸੰਧੂ ਨੇ ਪਿੰਡ ਸੁਲਤਾਨਵਿੰਡ ਵਿਖੇ ਸ਼ਹਿਰੀ ਜਥੇ ਦੇ ਅਹੁਦੇਦਾਰਾਂ ਦੀ ਇੱਕ ਮੀਟਿੰਗ ਦੌਰਾਨ ਕੀਤਾ।ਉਨਾਂ ਨੇ 14 ਦਸੰਬਰ ਦੀ ਰੈਲੀ ਬਾਰੇ ਸਾਰੇ ਅਹੁਦੇਦਾਰਾਂ ਨੂੰ ਜਰੂਰੀ ਦਿਸ਼ਾ ਨਿਰਦੇਸ਼ ਵੀ ਦਿੱਤੇੇ।ਇਸ ਮੀਟਿੰਗ ਵਿੱਚ ਸ. ਹਰਜਾਪ ਸਿੰਘ ਸੁਲਤਾਨਵਿੰਡ, ਨਵਦੀਪ ਸਿੰਘ ਗੋਲਡੀ, ਰਾਣਾ ਪਲਵਿੰਦਰ ਸਿੰਘ, ਲਖਬੀਰ ਸਿੰਘ ਮੋਨੀ ਵੇਰਕਾ, ਹਰਵਿੰਦਰ ਸਿੰਘ ਸੰਧੂ, ਭੁਪਿੰਦਰ ਸਿੰਘ ਰਾਹੀ, ਹਰਸ਼ਪ੍ਰੀਤ ਸੰਧੂ, ਕੁਲਦੀਪ ਕੁਮਾਰ ਪੱਪੂ, ਹਰਭਜਨ ਸਿੰਘ, ਚਰਨਜੀਤ ਸਿੰਘ, ਹਰਚਰਨ ਸਿੰਘ, ਸੁਨੀਲ ਬਿਆਲਾ, ਦਿਲਾਵਰ ਸਿੰਘ, ਨਿਸ਼ਾਨ ਸਿੰਘ, ਬਲਜੀਤ ਸਿੰਘ ਬੱਬੂ, ਗੁਰਮੇਜ ਸਿੰਘ, ਹਰਜਿੰਦਰ ਸੋਨੂੰ, ਮੈਨੇਜਰ ਜੋਬਨਜੀਤ ਸਿੰਘ, ਜਸਪਾਲ ਸਿੰਘ, ਬਾਬਾ ਬਲਦੇਵ ਸਿੰਘ, ਅਮਰਜੀਤ ਸਿੰਘ ਭੋਲੋਕੇ, ਆਲਮਬੀਰ ਸਿੰਘ, ਸੁਰਜੀਤ ਸਿੰਘ, ਤਰਸੇਮ ਸਿੰਘ ਮੈਨੇਜਰ, ਕੁਲਦੀਪ ਸਿੰਘ ਕੰਡਾ ਆਦਿ ਹਾਜ਼ਰ ਸਨ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply