ਬਠਿੰਡਾ, 27 ਅਪ੍ਰੈਲ (ਜਸਵਿੰਦਰ ਸਿੰਘ ਜੱਸੀ)- ਸ਼ਹਿਰ ਦੀ ਧਾਰਮਿਕ ਸੰਸਥਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਅੱਜ ਹਫ਼ਤਾਵਾਰੀ ਸਮਾਗਮ ਨਾਨਕ ਨਾਮ ਲੇਵਾ ਰਣਜੀਤ ਸਿੰਘ ਦੇ ਗ੍ਰਹਿ ਸਾਹਿਬਜ਼ਾਦਾ ਜੁਝਾਰ ਸਿੰਘ ਵਾਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਸੰਗਤੀ ਰੂਪ ਵਿਚ ਨਿਤਨੇਮ ਸਾਹਿਬ ਦੀਆਂ ਬਾਣੀਆਂ ਅਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤਾ ਗਿਆ। ਕੀਰਤਨ ਕਰਨ ਦੀ ਸੇਵਾ ਕਿਸ਼ਨ ਸਿੰਘ, ਅਬਨਾਸ਼ ਸਿੰਘ ਸੋਢੀ ਅਤੇ ਗੁਰਦਰਸ਼ਨ ਸਿੰਘ ਵਲੋਂ ਕੀਤੀ ਗਈ। ਪਰਿਵਾਰ ਵਲੋਂ ਸੰਗਤਾਂ ਨੂੰ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਸਮਾਗਮ ਉਪਰੰਤ ਪਰਿਵਾਰ ਦਾ ਸੁਸਾਇਟੀ ਮੈਂਬਰਾਂ ਗੁਰਿੰਦਰ ਸਿੰਘ ਡਿੰਪੀ, ਕੇਵਲ ਸਿੰਘ, ਕੁਲਦੀਪ ਸਿੰਘ ਦਿਲਬਾਗ ਸਿੰਘਅਤੇ ਹਰਚਰਨ ਸਿੰਘ ਖਾਲਸਾ ਵਲੋਂ ” ਕੇਸ ਗੁਰੂ ਦੀ ਮੋਹਰ” ਵਾਲਾ ਸਨਮਾਨ ਚਿੰਨ ਦੇ ਕੇ ਸਨਮਾਨਤ ਕੀਤਾ ਗਿਆ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …