Friday, July 5, 2024

ਜ਼ਿਲ੍ਹਾ ਪੱਧਰੀ ਪਸ਼ੂ ਧਨ ਅਤੇ ਦੁੱਧ ਚੁਆਈ ਮੁਕਾਬਲੇ ਸਮਾਪਤ

PPN1112201504ਬਠਿੰਡਾ, 11 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪੰਚਾਇਤ ਮੰਤਰੀ, ਪੰਜਾਬ ਸਰਕਾਰ ਸਿਕੰਦਰ ਸਿੰਘ ਮਲੂਕਾ ਨੇ ਜ਼ਿਲ੍ਹਾ ਪੱਧਰੀ ਪਸ਼ ੂਧਨ ਅਤੇ ਦੁੱਧ ਚੁਆਈ ਮੁਕਾਬਲਿਆਂ ਦੇ ਜੇਤੂਆਂ ਨੂੰ 5.50 ਲੱਖ ਰੁ: ਇਨਾਮ ਵੰਡੇ। ਉਨ੍ਹਾਂ ਦੇ ਨਾਲ ਮੁੱਖ ਸੰਸਦੀ ਸਕੱਤਰ ਸਰੂਪ ਚੰਦ ਸਿੰਗਲਾ ਅਤੇ ਗੁਰਪ੍ਰੀਤ ਸਿੰਘ ਮਲੂਕਾ, ਚੈਅਰਮੇਨ ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ਵੀ ਮੌਜੂਦ ਸਨ। ਸਮਾਪਤੀ ਸਮਾਰੋਹ ਵਿੱਚ ਲੋਕਾਂ ਨੂੰ ਸੰਬੋਧਨ ਕਰਦਿਆਂ ਮਲੂਕਾ ਨੇ ਕਿਹਾ ਕਿ ਪਸ਼ੂ ਧਨ ਸਾਡੇ ਜੀਵਨ ਦਾ ਅਹਿਮ ਹਿੱਸਾ ਹਨ। ਉਨ੍ਹਾਂ ਕਿਹਾ ਕਿ ਪਸ਼ੂ ਪਾਲਣ ਨੂੰ ਪ੍ਰੇਰਿਤ ਕਰਨ ਲਈ ਪੰਜਾਬ ਸਰਕਾਰ ਵਲੋਂ ਕਈ ਸਾਰਥਿਕ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਜ਼ਿਲ੍ਹਾ, ਸੂਬਾ ਅਤੇ ਕੌਮੀ ਪੱਧਰੀ ਪਸ਼ੂ ਧਨ ਅਤੇ ਦੁੱਧ ਚੁਆਈ ਮੁਕਾਬਲੇ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਡੇਅਰੀ ਦੇ ਕਿੱਤੇ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਵਲੋਂ ਕਈ ਪ੍ਰਕਾਰ ਦੀਆਂ ਸਬਸਿਡੀਆਂ ਦਿੱਤੀਆਂ ਜਾਂਦੀਆਂ ਹਨ ਤਾਂ ਜੋ ਕਿਸਾਨ ਆਪਣੀ ਆਮਦਨ ਵਿੱਚ ਵਾਧਾ ਕਰ ਸਕਣ। ਉਨ੍ਹਾਂ ਕਿਹਾ ਕਿ ਸਰਕਾਰ ਪਸ਼ੂ ਪਾਲਕਾਂ ਨੂੰ ਹਰ ਪ੍ਰਕਾਰ ਦੀ ਸੇਵਾ ਮੁਹੱਈਆ ਕਰਵਾਉਣ ਵਾਸਤੇ ਪ੍ਰਤੀਬੱਧ ਹੈ। ਇਸ ਮੌਕੇ ਬੋਲਦਿਆਂ ਮੁੱਖ ਸੰਸਦੀ ਸਕੱਤਰ ਸਰੂਪ ਚੰਦ ਸਿੰਗਲਾ ਨੇ ਦੱਸਿਆ ਕਿ ਇਸ ਵਾਰ ਪਸ਼ ੂਧਨ ਮੇਲੇ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ, ਜਿਸ ਵਿਚ 800 ਤੋ ਵੱਧ ਪਸ਼ੂ ਇਸ ਮੇਲੇ ਦਾ ਹਿੱਸਾ ਬਣੇ। ਮੇਲੇ ਦਾ ਮੁੱਖ ਆਕਰਸ਼ਨ ਨੱਚਦੀਆਂ ਘੋੜੀਆਂ, ਬੋਤੀਆਂ ਅਤੇ ਕੁੱਤਿਆਂ ਦੇ ਨਸਲ ਦੇ ਮੁਕਾਬਲੇ ਰਹੇ। ਸਭ ਤੋ ਵਧਂੀਆ ਊਠ, ਸੂਰ, ਮੁਰੱਹਾ ਝੋਟਾ, ਸੂਰੀ, ਮੁਰਗੇ, ਬੱਤਖ਼ਾਂ ਅਤੇ ਟਰਕੀ ਦੇ ਵੀ ਮੁਕਾਬਲੇ ਕਰਵਾਏ ਗਏ। ਗੁਰਪ੍ਰੀਤ ਸਿੰਘ ਮਲੂਕਾ ਨੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਦੋ ਦਿਨਾਂ ਮੇਲੇ ਬਹੁਤ ਹੀ ਵਧੀਆਂ ਪ੍ਰਬੰਧ ਕੀਤੇ ਗਏ ਸਨ ਅਤੇ ਇਹ ਮੇਲਾ ਯਾਦਗਾਰੀ ਹੋ ਨਿੱਬੜਿਆ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਮੇਲੇ ਨਾ ਸਿਰਫ਼ ਪਸ਼ੂ ਪਾਲਕਾਂ ਨੂੰ ਨਵੀਂਆਂ ਤਕਨੀਕਾਂ ਬਾਰੇ ਜਾਣੂ ਕਰਵਾਉਂਦੇ ਹਨ ਬਲਕਿ ਉਨ੍ਹਾਂ ਵਿਚ ਚੰਗੇ ਮੁਕਾਬਲੇ ਦੀ ਭਾਵਨਾ ਵੀ ਪੈਦਾ ਕਰਦੇ ਹਨ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply