ਬਠਿੰਡਾ, 11 ਦਸੰਬਰ (ਅਵਤਾਰ ਸਿੰਘ ਕੈਂਥ) -ਸਥਾਨਕ ਸ਼ਹਿਰ ਦੇ ਮਾਨਸਾ ਰੋਡ ‘ਤੇ ਜੱਸੀ ਚੌਕ ਦੇ ਨਜਦੀਕ ਦੋ ਮੋਟਰਸਾਈਕਲ ਸਵਾਰਾਂ ਨੂੰ ਇਕ ਜੀਪ ਟੱਕਰ ਮਾਰ ਕੇ ਫਰਾਰ ਹੋ ਗਈ, ਜਿਸ ਨਾਲ ਮੋਟਰਸਾਈਕਲ ਸਵਾਰ ਕੁਕਰ ਸਿੰਘ ਪੁੱਤਰ ਹਰਨਾਮ ਸਿੰਘ60 ਪਿੰਡ ਮਾਨਵਾਲਾ ਅਤੇ ਪ੍ਰਗਟ ਸਿੰਘ ਪੁੱਤਰ ਜਸਵੰਤ ਸਿੰਘ 30 ਪਿੰਡ ਮਾਨਵਾਲਾ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਸਿਵਲ ਹਸਪਤਾਲ ਦਾਖ਼ਲ ਕਰਵਾਉਣ ਤੋਂ ਬਾਅਦ ਡਾਕਟਰ ਦੇ ਅਨੁਸਾਰ ਦੋਹਾਂ ਦੀਆਂ ਲੱਤਾਂ ਟੁੱਟ ਗਈਆਂ ਹਨ। ਸਥਾਨਕ ਅਮਰੀਕ ਸਿੰਘ ਰੋਡ ‘ਤੇ ਕਾਰ ਤੇ ਐਕਟਿਵਾ ਸਕੂਟਰੀ ਦੀ ਟੱਕਰ ਵਿਚ ਐਕਟਿਵਾ ਸਵਾਰ ਰਾਹੁਲ ਕੁਮਾਰ ਪੁੱਤਰ ਮੁਹਿੰਦਰਪਾਲ ਅਤੇ ਅਸਵਨੀ ਕੁਮਾਰ ਜ਼ਖ਼ਮੀ ਹੋ ਗਏ। ਇਕ ਹੋਰ ਘਟਨਾ ਮਾਡਲ ਟਾਊਨ ਫੇਸ -1 ਵਿਚ ਕਾਰ ਤੇ ਮੋਟਰਸਾਈਕਲ ਦੀ ਟੱਕਰ ਵਿੱਚ ਕਿਰਨਦੀਪ ਪੁੱਤਰ ਗੁਰਵਿੰਦਰ ਸਿੰਘ ਅਤੇ ਮਨਪ੍ਰੀਤ ਪੁੱਤਰ ਨਛੱਤਰ ਸਿੰਘ 20 ਜ਼ਖ਼ਮੀ ਹੋ ਗਏ। ਬਾਦਲ ਰੋਡ ‘ਤੇ ਦੋ ਮੋਟਰਸਾਈਕਲ ਸਲਿੱਪ ਹੋਣ ਕਾਰਨ ਆਰਇਨ 20 ਅਤੇ ਵਿੱਕੀ ਬਰਮਾਂ 23 ਜ਼ਖ਼ਮੀ ਹੋਏ। ਇਨ੍ਹਾਂ ਜ਼ਖ਼ਮੀਆਂ ਨੂੰ ਸਹਾਰਾ ਜਨ ਸੇਵਾ ਦੇ ਵਰਕਰਾਂ ਵਿੱਕੀ ,ਸੰਦੀਪ ਗਿੱਲ, ਸਿਮਰਜੀਤ ਸਿੰਘ ਗਿੱਲ ਅਤੇ ਇੰਦਰਜੀਤ ਸਿੰਘ ਗੋਪੀ ਨੇ ਸਿਵਲ ਹਸਪਤਾਲ ਦਾਖ਼ਲ ਕਰਵਾਇਆ।
Check Also
ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ
ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …
Punjab Post Daily Online Newspaper & Print Media