Friday, July 5, 2024

ਪਾਵਰਕਾਮ ਪੈਨਸ਼ਨਰਜ ਐਸੋਸੀਏਸ਼ਨ ਮੰਡਲ ਮਾਲੇਰਕੋਟਲਾ ਵੱਲੋਂ ਮਹੀਨਾਵਾਰ ਮੀਟਿੰਗ ਆਯੋਜਿਤ

PPN1112201511 ਮਾਲੇਰਕੋਟਲਾ, 11 ਦਸੰਬਰ (ਹਰਮਿੰਦਰ ਸਿੰਘ ਭੱਟ)- ਪਾਵਰਕਾਮ ਪੈਨਸ਼ਨਰਜ ਐਸੋਸੀਏਸ਼ਨ ਮੰਡਲ ਮਾਲੇਰਕੋਟਲਾ ਵੱਲੋਂ ਮਹੀਨਾਵਾਰ ਮੀਟਿੰਗ ਪ੍ਰਧਾਨ ਸ਼੍ਰੀ ਪਿਆਰਾ ਲਾਲ ਦੀ ਪ੍ਰਧਾਨਗੀ ਹੇਠ 66 ਕੇ.ਵੀ. ਸਬ-ਸਟੇਸ਼ਨ, ਮੰਡਲ ਦਫ਼ਤਰ ਮਾਲੇਰਕੋਟਲਾ ਵਿਖੇ ਕੀਤੀ ਗਈ। ਇਸਦੀ ਜਾਣਕਾਰੀ ਦਿੰਦਿਆਂ ਕਰਨੈਲ ਸਿੰਘ ਭੱਟੀ ਪ੍ਰੈੱਸ ਸਕੱਤਰ ਨੇ ਦੱਸਿਆ ਕਿ ਮੀਟਿੰਗ ਵਿੱਚ ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਸਰਕਾਰ/ਪਾਵਰਕਾਮ ਮੈਨੇਜਮੈਂਟ ਵੱਲੋਂ ਨਾ ਮੰਨੇ ਜਾਣ ਕਾਰਨ ਰੋਸ ਪਾਇਆ ਗਿਆ ਅਤੇ ਪ੍ਰਬੰਧਕ ਖਿਲਾਫ ਨਾਅਰੇਬਾਜੀ ਕੀਤੀ ਗਈ। ਮੀਟਿੰਗ ਵਿੱਚ ਪ੍ਰਧਾਨ ਸ਼੍ਰੀ ਪਿਆਰਾ ਲਾਲ ਵੱਲੋਂ ਬੀਤੇ ਲੰਮੇ ਸਮੇਂ ਦੌਰਾਨ ਜੱਥੇਬੰਦੀ ਵੱਲੋਂ ਕੀਤੀਆਂ ਗਈਆਂ ਗਤੀਵਿਧੀਆਂ ਬਾਰੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਕੈਸ਼ ਲੈਸ ਮੈਡੀਕਲ ਸਕੀਮ ਸਬੰਧੀ ਇਲਾਜ ਕਰਾਉਣ ਲਈ ਪਾਵਰਕਾਮ ਵੱਲੋਂ ਨਿਰਧਾਰਤ ਕੀਤੇ ਗਏ ਹਸਪਤਾਲਾਂ ਦੀ ਲਿਸਟ ਮੈਂਬਰਾਂ ਨੂੰ ਦਿੱਤੀ ਗਈ ਅਤੇ ਮੰਡਲ ਪੱਧਰ ‘ਤੇ ਇਲਾਜ ਲਈ ਇਨ੍ਹਾਂ ਹਸਪਤਾਲਾਂ ਤੋਂ ਇਲਾਵਾ ਹੋਰ ਹਸਪਤਾਲ ਨਿਰਧਾਰਤ ਕਰਾਉਣ ਦੀ ਮੰਗ ਕੀਤੀ। ਇਸ ਤੋਂ ਇਲਾਵਾ ਹੋਰ ਆਗੂਆਂ ਵੱਲੋਂ ਵੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਮੁਲਾਜਮਾਂ ਅਤੇ ਪੈਨਸ਼ਨਰਾਂ ਦਾ ਸਤਾਰਾਂ ਮਹੀਨਿਆਂ ਦਾ ਮਹਿੰਗਾਈ ਭੱਤੇ ਦਾ ਬਕਾਇਆ ਦੇਣ ਸਬੰਧੀ ਅਤੇ ਪਾਵਰਕਾਮ ਦੇ ਪੈਨਸ਼ਨਰਾਂ ਨੂੰ ਬਿਜਲੀ ਯੂਨਿਟਾਂ ਵਿੱਚ ਰਿਆਇਤ ਜਲਦੀ ਦੇਣ ਲਈ ਮੰਗ ਪੂਰੇ ਜੋਰ ਨਾਲ ਰੱਖੀ ਗਈ। ਸੂਬਾ ਜੱਥੇਬੰਦੀ ਵੱਲੋਂ ਕੀਤੇ ਫ਼ੈਸਲੇ ਮੁਤਾਬਕ ਆਪਣੀਆਂ ਮੰਗਾਂ ਮੰਨਵਾਉਣ ਲਈ ਸੂਬੇ ਦੇ ਸਬੰਧਤ ਸਮੂਹ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨੂੰ ਮੈਮੋਰੰਡਮ ਦਿੱਤੇ ਜਾਣਗੇ ਅਤੇ ਪਾਵਰਕਾਮ ਦੇ ਹੈੱਡ ਆਫ਼ਿਸ ਪਟਿਆਲਾ ਵਿਖੇ ਮਾਰਚ ਦੇ ਮਹੀਨੇ ਵਿਸ਼ਾਲ ਧਰਨਾ ਦਿੱਤਾ ਜਾਵੇਗਾ। ਇਸ ਮੌਕੇ ਮੀਟਿੰਗ ਵਿੱਚ ਹਰਬੰਸ ਲਾਲ, ਅਨਵਾਰ ਅਹਿਮਦ, ਪਰਮਜੀਤ ਸਿੰਘ, ਕਰਨੈਲ ਸਿੰਘ, ਅਮਰ ਸਿੰਘ, ਗੁਰਚਰਨ ਦਾਸ ਆਦਿ ਆਗੂ ਹਾਜ਼ਰ ਸਨ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply