Friday, July 5, 2024

ਸਰਕਾਰੀ ਕਾਲਜ ਤੋਂ ਐਸ.ਡੀ.ਐਮ ਦਫਤਰ ਤੱਕ ਰੋਸ ਰੈਲੀ

PPN1112201513ਮਾਲੇਰਕੋਟਲਾ, 11 ਦਸੰਬਰ (ਹਰਮਿੰਦਰ ਸਿੰਘ ਭੱਟ)- ਪੰਜਾਬ ਸਰਕਾਰ ਵਲੋਂ ਬਣਾਏ ਜਾ ਰਹੇ ਲੋਕ ਮਾਰੂ ਕਾਲੇ ਕਾਨੂੰਨਾਂ ਨੂੰ ਲੈ ਕੇ ਅੱਜ ਅੱਧੀ ਦਰਜ਼ਨ ਜੱਥੇਬੰਦੀਆਂ ਨੇ ਸਰਕਾਰੀ ਕਾਲਜ ਤੋਂ ਐਸ.ਡੀ.ਐਮ ਦਫਤਰ ਤੱਕ ਰੋਸ ਰੈਲੀ ਕਰਦੇ ਹੋਏ ਸਬ ਡਵੀਜਨਲ ਮੈਜਿਸਟਰੇਟ ਦੇ ਸਾਹਮਣੇ ਗੇਟ ਰੈਲੀ ਕਰਕੇ ਪੰਜਾਬ ਸਰਕਾਰ ਖਿਲਾਫ ਜੋਰਦਾਰ ਨਾਅਰੇਬਾਜੀ ਕਰਦਿਆਂ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ। ਇਸ ਮੌਕੇ ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਪੰਜਾਬ ਸਟੂਡੈਂਟ ਯੂਨੀਅਨ ਦੀ ਆਗੂ ਹਰਪ੍ਰੀਤ ਕੌਰ ਬਬਲੀ, ਨੌਜਵਾਨ ਭਾਰਤ ਸਭਾ ਦੇ ਆਗੂ ਬਿੱਕਰ ਸਿੰਘ ਹਥੋਆ, ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਬਲਜਿੰਦਰ ਸਿੰਘ ਹਥਨ, ਖੇਤ ਮਜਦੂਰ ਯੂਨੀਅਨ ਦੇ ਆਗੂ ਤੀਰਥ ਸਿੰਘ ਹਥਨ, ਜਮੀਨ ਪ੍ਰਾਪਤੀ ਸੰਘਰਸ ਕਮੇਟੀ, ਡੀ.ਈ.ਐਫ, ਤਰਕਸ਼ੀਲ ਸੁਸਾਇਟੀ ਪੰਜਾਬ, ਜਲ ਐਂਡ ਸੇਨੈਟਰੀ ਵਿਭਾਗ, ਜਮਹੂਰੀ ਅਧਿਕਾਰ ਸਭਾ ਦੇ ਆਗੂਆਂ ਨੇ ਕਿਹਾ ਕਿ ਕਿਸਾਨਾਂ, ਮਜ਼ਦੂਰਾਂ, ਨੌਜਵਾਨ ਅਤੇ ਵਿਦਿਆਰਥੀਆਂ ਨੂੰ ਰੁਜਗਾਰ ਆਰਥਿਕ ਅਤੇ ਸਮਾਜਿਕ ਪੱਖੋਂ ਸੁਰੱਖਿਆ ਦੇਣ ਵਿੱਚ ਨਾਕਾਮ ਸਿੱਧ ਹੋਈ ਹੈ। ਉਨ੍ਹਾਂ ਕਿਹਾ ਕਿ ਮਾਲਵੇ ਦੇ ਕਿਸਾਨਾਂ ਦਾ ਨਰਮਾ ਖਰਾਬ ਹੋਣਾ ਅਤੇ ਪੰਜਾਬ ਦੇ ਨੌਜਵਾਨ ਦਾ ਨਸ਼ਿਆਂ ਵੱਲ ਜਾਣਾ ਸਰਕਾਰ ਦੀ ਨਾਲਾਇਕੀ ਦਾ ਸਬੂਤ ਹਨ। ਉਹਨਾਂ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੰਜਾਬ ਦੇ ਕਿਸਾਨਾਂ, ਮਜਦੂਰਾਂ, ਨੌਜਵਾਨ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਸਰਕਾਰ ਨੇ ਭਰਪੂਰ ਯਤਨ ਸ਼ੁਰੂ ਨਾ ਕੀਤੇ ਤਾਂ ਜੱਥੇਬੰਦੀਆਂ ਵਲੋਂ ਸੰਘਰਸ਼ ਤਿੱਖਾ ਕੀਤਾ ਜਾਵੇਗਾ।
ਇਸ ਮੌਕੇ ਆਗੂਆਂ ਨੇ ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਵਲੋਂ ਬਣਾਏ ਕਾਲੇ ਕਾਨੂੰਨਾਂ ਨੂੰ ਤੁਰੰਤ ਵਾਪਸ ਲੈਣ ਅਤੇ ਸੜਕਾਂ ਤੇ ਸੰਘਰਸ਼ ਕਰ ਰਹੇ ਜੁਝਾਰੂ ਜੱਥੇਬੰਦੀਆਂ ਦੇ ਆਗੂਆਂ ਨਾਲ ਤਾਲਮੇਲ ਨਾ ਕੀਤਾ ਤਾਂ ਸੰਘਰਸ ਨੂੰ ਹੋਰ ਤੇਜ ਕੀਤਾ ਜਾਵੇਗਾ। ਇਸ ਮੌਕੇ ਰੁਪਿੰਦਰ ਸਿੰਘ ਚੌਂਦਾ, ਸੁਖਦੀਪ ਸਿੰਘ, ਸੁਖਵਿੰਦਰ ਸਿੰਘ, ਗੁਰਪ੍ਰੀਤ ਸਿੰਘ ਗੁਆਰਾ, ਕੁਲਵਿੰਦਰ ਸਿੰਘ ਹਥਨ, ਹਰਬੰਸ ਸਿੰਘ ਟਿੱਬਾ, ਕੇਵਲ ਸਿੰਘ ਭੂਦਨ, ਜਗਤਾਰ ਸਿੰਘ ਚਾਂਗਲੀ, ਸਰਬਜੀਤ ਸਿੰਘ ਭੁਰਥਲਾ, ਜੱਗੀ ਚੌਂਦਾ, ਪਰਮਿੰਦਰ ਸਿੰਘ ਗੁਆਰਾ, ਪ੍ਰਦੀਪ ਸਿੰਘ ਹਥੋਆ, ਜਨਕਰਾਜ, ਅਮਰਜੀਤ ਸਿੰਘ ਤੇ ਗੁਰਪ੍ਰੀਤ ਸਿੰਘ ਨੇ ਵੀ ਸੰਬੋਧਨ ਕੀਤਾ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply