Friday, July 5, 2024

ਅੱਜ ਦੀ ਕੌਮੀ ਲੋਕ ਅਦਾਲਤ ਲਈ 38 ਬੈਂਚਾਂ ਦਾ ਗਠਨ

PPN1112201518ਅੰਮ੍ਰਿਤਸਰ, 11 ਦਸੰੰਬਰ (ਗੁਰਚਰਨ ਸਿੰਘ)-ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਵੱਲੋਂ 12 ਦਸੰਬਰ 2015 ਨੂੰ ਜ਼ਿਲ੍ਹਾ ਕਚਹਿਰੀਆਂ, ਅੰਮ੍ਰਿਤਸਰ ਅਤੇ ਸਬ-ਡਵੀਜ਼ਨਾਂ ਅਜਨਾਲਾ ਅਤੇ ਬਾਬਾ ਬਕਾਲਾ ਵਿਖੇ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ, ਜਿਸ ਲਈ ਕੁਲ 38 ਬੈਂਚਾਂ ਦਾ ਗਠਨ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਸ. ਗੁਰਬੀਰ ਸਿੰਘ ਨੇ ਦੱਸਿਆ ਕਿ ਬਣਾਏ ਗਏ ਇਨ੍ਹਾਂ ਬੈਂਚਾਂ ਵਿਚ ਤਹਿਸੀਲਾਂ, ਮਾਲ ਵਿਭਾਗ, ਨਗਰ ਕੌਂਸਲ ਅਤੇ ਲੇਬਰ ਕਮਿਸ਼ਨਰ ਆਦਿ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਇਸ ਲੋਕ ਅਦਾਲਤ ਵਿਚ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਵੱਖ-ਵੱਖ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਲੋਕ ਅਦਾਲਤ ਵਿਚ ਵੱਖ-ਵੱਖ ਕਿਸਮਾਂ ਦੇ ਕੇਸ ਲਗਾਏ ਜਾਣਗੇ ਜਿਨ੍ਹਾਂ ਵਿਚ ਟ੍ਰੈਫਿਕ ਚਲਾਨ, ਨਗਰ ਨਿਗਮ ਦੇ ਕੇਸ, ਬਿਜਲੀ ਅਤੇ ਪਾਣੀ ਬਿੱਲਾਂ ਦੇ ਕੇਸ, ਸਰਵਿਸ ਮਾਮਲਿਆਂ ਦੇ ਕੇਸ, ਬੈਂਕਾਂ ਦੇ ਮਾਮਲੇ, ਮੋਟਰ ਐਕਸੀਡੈਂਟ ਦੇ ਕੇਸ, ਜੰਗਲਾਤ ਮਹਿਕਮੇ ਦੇ ਕੇਸ, ਰੇਲਵੇ ਦੇ ਕੇਸਾਂ ਤੋਂ ਇਲਾਵਾ ਹਰੇਕ ਤਰ੍ਹਾਂ ਦੇ ਸਿਵਲ ਕੇਸ ਸ਼ਾਮਿਲ ਹਨ।  ਉਨ੍ਹਾਂ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿਚ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕੀਤਾ ਜਾਣਾ ਹੈ। ਉਨ੍ਹਾਂ ਕਿਹਾ ਕਿ ਇਸ ਲੋਕ ਅਦਾਲਤ ਵਿਚ ਫ਼ੈਸਲੇ ਹੋਣ ਨਾਲ ਲੋਕਾਂ ਦਾ ਪੈਸਾ ਅਤੇ ਸਮਾਂ ਦੋਵੇਂ ਬਚਾਏ ਜਾ ਸਕਦੇ ਹਨ। ਲੋਕ ਅਦਾਲਤਾਂ ਦੇ ਲਾਭ ਦੱਸਦਿਆਂ ਉਨ੍ਹਾਂ ਕਿਹਾ ਕਿ ਲੋਕ ਅਦਾਲਤ ਰਾਹੀਂ ਤੁਰੰਤ ਅਤੇ ਸਸਤਾ ਨਿਆਂ ਮਿਲਦਾ ਹੈ ਅਤੇ ਇਸ ਦੇ ਫੈਸਲੇ ਖਿਲਾਫ ਕਿਤੇ ਅਪੀਲ ਵੀ ਕੀਤੀ ਨਹੀਂ ਜਾ ਸਕਦੀ। ਉਨ੍ਹਾਂ ਕਿਹਾ ਕਿ ਲੋਕ ਅਦਾਲਤ ਵਿਚ ਫੈਸਲੇ ਆਪਸੀ ਸਹਿਮਤੀ ਨਾਲ ਹੁੰਦੇ ਹਨ। ਇਸ ਤੋਂ ਇਲਾਵਾ ਲੋਕ ਅਦਾਲਤ ਦਾ ਫੈਸਲਾ ਅੰਤਿਮ ਹੁੰਦਾ ਹੈ ਅਤੇ ਕੋਰਟ ਫੀਸ ਵੀ ਵਾਪਸ ਮਿਲ ਜਾਂਦੀ ਹੈ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply