Monday, July 8, 2024

ਯੂਨੀਵਰਸਿਟੀ ਵਿਖੇ ਤਿੰਨ ਹਫਤਿਆਂ ਦਾ ਰਿਫਰੈਸ਼ਰ ਕੋਰਸ ਇਨ ਵਿਜ਼ੁਅਲ ਐਂਡ ਪਰਫਾਰਮਿੰਗ ਆਰਟਸ ਸ਼ੁਰੂ

PPN1112201520ਅੰਮ੍ਰਿਤਸਰ, 11 ਦਸੰਬਰ (ਚਰਨਜੀਤ ਸਿੰਘ ਛੀਨਾ, ਸੁਖਬੀਰ ਖੁਰਮਨੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਨੁੱਖੀ ਸਰੋਤ ਵਿਕਾਸ ਕੇਂਦਰ ਵਿਖੇ ਤਿੰਨ ਹਫਤਿਆਂ ਦਾ ਰਿਫਰੈਸ਼ਰ ਕੋਰਸ ਇਨ ਵਿਜ਼ੁਅਲ ਐਂਡ ਪਰਫਾਰਮਿੰਗ ਆਰਟਸ ਸ਼ੁਰੂ ਹੋ ਗਿਆ। ਇਸ ਪ੍ਰੋਗਰਾਮ ਵਿਚ ਵੱਖ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ੪੪ ਅਧਿਆਪਕ ਭਾਗ ਲੈ ਰਹੇ ਹਨ।  ਵਾਈਸ-ਚਾਂਸਲਰ ਪ੍ਰੋ. ਅਜਾਇਬ ਸਿੰਘ ਬਰਾੜ ਇਸ ਮੌਕੇ ਮੁੱਖ ਮਹਿਮਾਨ ਸਨ। ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਡਾਇਰੈਕਟਰ ਯੂਥ ਵੈਲਫੇਅਰ, ਪ੍ਰੋ. ਸਤੀਸ਼ ਵਰਮਾ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ। ਸੰਗੀਤ ਵਿਭਾਗ ਦੇ ਮੁਖੀ, ਡਾ. ਗੁਰਪ੍ਰੀਤ ਕੌਰ ਨੇ ਕੋਰਸ ਬਾਰੇ ਜਾਣਕਾਰੀ ਦਿੱਤੀ। ਕੇਂਦਰ ਦੇ ਡਾਇਰੈਕਟਰ, ਪ੍ਰੋ. ਅਵਿਨਾਸ਼ ਨਾਗਪਾਲ ਨੇ ਮੁੱਖ ਮਹਿਮਾਨ ਅਤੇ ਹੋਰਨਾਂ ਨੂੰ ਜੀ ਆਇਆਂ ਆਖਿਆ ਅਤੇ ਕੇਂਦਰ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਡਾ. ਮੋਹਨ ਕੁਮਾਰ ਡਿਪਟੀ ਡਾਇਰੈਕਟਰ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ।  ਪ੍ਰੋ. ਬਰਾੜ ਨੇ ਇਸ ਮੌਕੇ ਕਿਹਾ ਕਿ ਕਲਾਕਾਰ ਵਿਸ਼ਵ ਸ਼ਾਂਤੀ ਵਾਸਤੇ ਸਹਿਨਸ਼ੀਲਤਾ, ਆਪਸੀ ਭਾਈਚਾਰੇ ਅਤੇ ਮਿਲਵਰਤਨ ਦਾ ਸੰਦੇਸ਼ ਦੇਣ। ਉਨ੍ਹਾਂ ਕਿਹਾ ਕਿ ਕਲਾਕਾਰੀ ਪੁਰਾਤਨ ਮਨੁੱਖੀ ਸੰਦ ਹੈ ਜਿਸਨੇ ਵਿਗਿਆਨ ਤੇ ਤਕਨਾਲੋਜੀ ਦੇ ਯੂਗ ਵਿਚ ਆਪਣੀ ਹੋਰ ਵਿਲੱਖਣ ਪਛਾਣ ਬਣਾਈ ਹੈ। ਉਨ੍ਹਾਂ ਕਿਹਾ ਕਿ ਇਕ ਕਲਾਕਾਰ ਵੱਲੋਂ ਦਿੱਤੇ ਗਏ ਸੰਦੇਸ਼ ਨੂੰ ਸਾਡਾ ਸਮਾਜ ਜਲਦੀ ਕਬੂਲਦਾ ਹੈ ਅਤੇ ਉਹ ਸੰਦੇਸ਼ ਮਨਾਂ ਦੇ ਡੂੰਘਾ ਅਸਰ ਕਰਦਾ ਹੈ। ਉਨ੍ਹਾਂ ਕਿਹਾ ਕਿ ਵਿਗਿਆਨ ਅਤੇ ਕਲਾ ਮਨੁੱਖ ਸਭਿਅਤਾ ਦੇ ਅੰਗ ਹਨ ਅਤੇ ਇਨ੍ਹਾਂ ਦੀ ਵਰਤੋਂ ਵਿਸ਼ਵ ਸ਼ਾਂਤੀ ਲਈ ਕੀਤੀ ਜਾਣੀ ਚਾਹੀਦੀ ਹੈ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply