Monday, July 8, 2024

ਜੋਧਪੁਰੀ ਸਿੰਘਾਂ ਦੀ ਭਾਈ ਗੁਰਦਾਸ ਹਾਲ ਵਿਖੇ ਵਿਸ਼ੇਸ਼ ਮੀਟਿੰਗ 16 ਦਸੰਬਰ ਨੂੰ

ਅੰਮ੍ਰਿਤਸਰ, 12 ਦਸੰਬਰ (ਗੁਰਪ੍ਰੀਤ ਸਿੰਘ)- ਭਾਈ ਹਰਪਾਲ ਸਿੰਘ ਜੋਧਪੁਰੀ ਤੇ ਭਾਈ ਤਰਸੇਮ ਸਿੰਘ ਖੇਲਾ ਨੇ ਸਾਂਝੇ ਤੌਰ ‘ਤੇ ਜਾਣਕਾਰੀ ਦਿੰਦਿਆ ਕਿਹਾ ਕਿ ਕਾਂਗਰਸ ਦੀ ਸ਼ਹਿ ਤੇ ਜੂਨ 1984 ਵਿੱਚ ਭਾਰਤੀ ਫੌਜਾਂ ਦੇ ਜ਼ੁਲਮਾਂ ਦੀ ਹਨੇਰੀ ਦੇ ਸ਼ਿਕਾਰ ਹੋ ਕੇ ਪੰਜ ਸਾਲ ਤੱਕ ਜੋਧਪੁਰ ਦੀ ਜੇਲ੍ਹ ਵਿੱਚ ਜਵਾਨੀਆਂ ਗਾਲਣ ਵਾਲੇ ਸਿੰਘਾਂ ਦੀ ਇਕ ਵਿਸ਼ੇਸ਼ ਮੀਟਿੰਗ 16 ਦਸੰਬਰ ਨੂੰ ਸਥਾਨਕ ਭਾਈ ਗੁਰਦਾਸ ਹਾਲ ਵਿਖੇ ਬੁਲਾਈ ਗਈ ਹੈ।
ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਵਿੱਚ ਜੋਧਪੁਰ ਜੇਲ੍ਹ ਵਿੱਚ ਬੰਦੀ ਰਹੇ ਸਿੰਘਾਂ ਦੇ ਭਵਿੱਖ ਬਾਰੇ ਵਿਚਾਰ ਕੀਤੀ ਜਾਵੇਗੀ।ਇਹ ਵੀ ਵਿਚਾਰਿਆ ਜਾਵੇਗਾ ਕਿ ਜੋਧਪੁਰੀ ਸਿੰਘਾਂ ਦੇ ਪਰਵਾਰਾਂ ਅਤੇ ਉਨ੍ਹਾਂ ਦੇ ਬੱਚਿਆਂ ਦੇ ਭਵਿੱਖ ਨੂੰ ਲੈ ਕੇ ਕੋਈ ਸੁਹਿਰਦ ਹੈ ਜਾਂ ਨਹੀਂ।ਉਨ੍ਹਾਂ ਕਿਹਾ ਕਿ ਅਸੀਂ ਪਿਛਲੇ ਕਾਫੀ ਸਮੇਂ ਤੋਂ ਮੰਗ ਕਰਦੇ ਆ ਰਹੇ ਹਾਂ ਕਿ ਸਾਡੇ ਬੱਚਿਆਂ ਨੂੰ ਵੀ ਧਰਮੀ ਫੌਜੀਆਂ ਦੇ ਬੱਚਿਆਂ ਦੀ ਤਰਜ਼ ਤੇ ਸ਼ੋ੍ਰਮਣੀ ਕਮੇਟੀ ਜਾਂ ਇਸ ਦੇ ਸਬੰਧਤ ਅਦਾਰਿਆਂ ਵਿੱਚ ਯੋਗਤਾ ਦੇ ਆਧਾਰ ਤੇ ਨੌਕਰੀਆਂ ਦਿੱਤੀਆਂ ਜਾਣ।ਉਨ੍ਹਾਂ ਪੰਜਾਬ ਸਰਕਾਰ ਤੋਂ ਵੀ ਮੰਗ ਕੀਤੀ ਜੋਧਪੁਰ ਜੇਲ੍ਹ ਵਿੱਚ ਕੈਦ ਕੱਟਣ ਵਾਲੇ ਸਿੰਘਾਂ ਨੂੰ ਪੈਨਸ਼ਨ ਤੇ ਬੱਚਿਆਂ ਨੂੰ ਨੌਕਰੀਆਂ ਦਿੱਤੀਆਂ ਜਾਣ।ਇਸ ਮੌਕੇ ਸ. ਹਰਪਾਲ ਸਿੰਘ ਵੀ ਹਾਜ਼ਰ ਸਨ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply