Monday, July 8, 2024

ਸ਼੍ਰੋਮਣੀ ਕਮੇਟੀ ਵਲੋਂ ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ ਹੁਣ 5-6 ਫਰਵਰੀ 2016 ਨੂੰ – ਬੇਦੀ

ਅੰਮ੍ਰਿਤਸਰ, 12 ਦਸੰਬਰ (ਗੁਰਪ੍ਰੀਤ ਸਿੰਘ)- ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੋ ਰੋਜ਼ਾ ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ ਜੋ 23-24 ਅਕਤੂਬਰ 2015  ਨੂੰ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਕਰਵਾਇਆ ਜਾਣਾ ਸੀ ਹੁਣ 5-6 ਫਰਵਰੀ 2016 ਨੂੰ ਹੋਵੇਗਾ।
ਸ਼ੋ੍ਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦੇਂਦਿਆਂ ਦੱਸਿਆ ਕਿ 23-24 ਅਕਤੂਬਰ 2015 ਨੂੰ ਹੋਣ ਵਾਲੇ ਦੋ ਰੋਜ਼ਾ ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ ਦੀਆਂ ਤਿਆਰੀਆਂ ਪਹਿਲਾਂ ਤੋਂ ਹੀ ਕਰ ਰੱਖੀਆਂ ਸਨ, ਪਰ ਕੁਝ ਕਾਰਣਾ ਕਰਕੇ ਸੰਮੇਲਨ ਅੱਗੇ ਪਾ ਦਿੱਤਾ ਗਿਆ ਸੀ।ਉਨ੍ਹਾਂ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾੁਨਿਰਦੇਸ਼ਾਂ ਹੇਠ ਪੰਜਾਬੀ ਭਾਸ਼ਾ ਨੂੰ ਵਿਸ਼ਵ ਵਿੱਚ ਹੋਰ ਵੀ ਪ੍ਰਫੁੱਲਤ ਕਰਨ ਲਈ ਸ਼ੋ੍ਰਮਣੀ ਕਮੇਟੀ ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ ਆਯੋਜਿਤ ਕਰਨ ਜਾ ਰਹੀ ਹੈ।ਜਿਸ ਵਿੱਚ ਗੁਆਂਢੀ ਦੇਸ਼ਾਂ ਤੋਂ ਇਲਾਵਾ ਵਿਸ਼ਵ ਪ੍ਰਸਿੱਧ ਵਿਦਵਾਨ ਤੇ ਭਾਸ਼ਾ ਮਾਹਿਰ ਦੇਸ਼ੁਵਿਦੇਸ਼ ਤੋਂ ਹਿੱਸਾ ਲੈਣ ਲਈ ਪੁੱਜਣਗੇ।ਸ. ਬੇਦੀ ਨੇ ਕਿਹਾ ਕਿ ਪੰਜਾਬੀ ਭਾਸ਼ਾ ਦਾ ਵਿਸ਼ਵ ਦੀਆਂ ਉੱਨਤ ਤੇ ਆਧੁਨਿਕ ਭਾਸ਼ਾਵਾਂ ਵਜੋਂ ਅੱਗੇ ਆਉਣਾ ਹੁਣ ਕੋਈ ਸੁਪਨਾ ਨਹੀਂ ਬਲਕਿ ਹਕੀਕਤ ਬਣਦਾ ਨਜ਼ਰ ਆ ਰਿਹਾ ਹੈ, ਇਸ ਲਈ ਸ਼ੋ੍ਰਮਣੀ ਕਮੇਟੀ ਸ਼ਲਾਘਾ ਦੀ ਪਾਤਰ ਹੈ।ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਨੇ ਪੰਜਾਬੀ ਭਾਸ਼ਾ ਦੇ ਵਰਤਮਾਨ ਅਤੇ ਭਵਿੱਖ ਦੀ ਚਿੰਤਾ ਕਰਦਿਆਂ ਪਹਿਲੀ ਵਾਰ ਅੰਤਰੁਰਾਸ਼ਟਰੀ ਪ’ਧਰ ਤੇ ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ ਦਾ ਆਯੋਜਨ ਕੀਤਾ ਹੈ।
ਉਨ੍ਹਾਂ ਕਿਹਾ ਕਿ ਭਾਸ਼ਾ ਮਨੁੱਖ ਦੇ ਜੀਵਨ ਦਾ ਮਹੱਤਵਪੂਰਨ ਅੰਗ ਹੈ, ਜੋ ਉਸ ਦੀ ਨਿੱਜੀ ਅਤੇ ਸ’ਭਿਆਚਾਰ ਵਿਰਾਸਤ ਨੂੰ ਅਗਾਂਹ ਤੋਰਦੀ ਹੈ।ਉਨ੍ਹਾਂ ਕਿਹਾ ਕਿ ਭਾਸ਼ਾ ਮਨੁੱਖ ਨੂੰ ਮਨੁੱਖ ਨਾਲ, ਆਪਣੇ ਸਮਾਜ ਨਾਲ ਅਤੇ ਪੂਰੀ ਮਨੁੱਖਤਾ ਨਾਲ ਜੋੜਨ ਦਾ ਪ੍ਰਭਾਵੀ ਅਤੇ ਗਤੀਸ਼ੀਲ ਮਾਧਿਅਮ ਹੈ।ਉਨ੍ਹਾਂ ਕਿਹਾ ਕਿ ਜਿਸ ਕੌਮ ਨੇ ਆਪਣੀ ਭਾਸ਼ਾ ਦਾ ਮਾਣ ਨਹੀਂ ਬਣਾਈ ਰੱਖਿਆ ਉਸ ਦੀ ਹੋਂਦ ਤੇ ਸੰਕਟ ਬਣਿਆ ਰਿਹਾ ਹੈ।ਉਨ੍ਹਾਂ ਕਿਹਾ ਕਿ ਆਪਣੀ ਸਮਾਜਿਕ ਪਛਾਣ ਕਾਇਮ ਕਰਨ ਲਈ ਭਾਸ਼ਾ ਹੀ ਪਹਿਲਾ ਮੁੱਖ ਆਧਾਰ ਹੁੰਦਾ ਹੈ।ਉਨ੍ਹਾਂ ਕਿਹਾ ਕਿ ਅਜਿਹਾ ਕੰਮ ਕੁਝ ਲੋਕ ਜਾਂ ਕੋਈ ਇਕੱਲੀ ਸੰਸਥਾ ਨਹੀਂ ਕਰ ਸਕਦੀ ਬਲਕਿ ਸਮੂਹਿਕ ਕੌਮੀ ਭਾਵਨਾ ਬਨਣੀ ਚਾਹੀਦੀ ਹੈ।ਇਸੇ ਲਈ ਸਿੱਖਾਂ ਦੀ ਸਿਰਮੌਰ ਸੰਸਥਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਦੀ ਸੁਚੱਜੀ ਅਗਵਾਈ ਵਿੱਚ ਅੰਤਰੁਰਾਸ਼ਟਰੀ ਪੱਧਰ ਤੇ ਸਮੁੱਚੇ ਸੰਸਾਰ ਦੇ ਪੰਜਾਬੀ ਭਾਸ਼ਾ ਦੇ ਮਾਹਿਰਾਂ ਨੂੰ ਇਸ ਦਾ ਚਿੰਤਨ ਕਰਨ ਲਈ ਸੱਦਾ ਦਿੱਤਾ ਗਿਆ ਹੈ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply