
ਭਿੱਖੀਵਿੰਡ, 13 ਦਸੰਬਰ (ਕੁਲਵਿੰਦਰ ਸਿੰਘ ਕੰਬੋਕੇ) – ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ 14 ਦਸੰਬਰ ਨੂੰ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਕੀਤੀ ਜਾ ਰਹੀ ਰੈਲੀ ਵੇਖ ਕੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਲੀਡਰ ਸ਼ਾਂਤ ਹੋ ਜਾਣਗੇ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਰਪੰਚ ਪਲਵਿੰਦਰ ਸਿੰਘ ਕੰਬੋਕੇ, ਚੇਅਰਮੈਨ ਪੰਜਾਬ ਸਿੰਘ ਕੰਬੋਕੇ ਨੇ ਸਾਂਝੇ ਬਿਆਨ ਦੌਰਾਨ ਕੀਤਾ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਕਾਂਗਰਸ ਫੋਕੀਆਂ-ਫੜਾਂ ਮਾਰ ਰਹੇ ਹਨ, ਜਦਕਿ ਉਹਨਾਂ ਨੂੰ ਪਤਾ ਹੈ ਕਿ ਆਉਣ ਵਾਲਾ ਸਮਾਂ ਵੀ ਸ਼੍ਰੋਮਣੀ ਅਕਾਲੀ ਦਲ ਦਾ ਹੀ ਹੈ। ਉਹਨਾਂ ਹੋਰ ਕਿਹਾ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਜੋ ਸਦਭਾਵਨਾ ਰੈਲੀ ਦਾ ਸਿਲਸਲਾ ਸ਼ੁਰੂ ਕੀਤਾ ਗਿਆ ਹੈ, ਉਸ ਨੂੰ ਵੇਖ ਕੇ ਕਾਂਗਰਸ ਦੀ ਨੀਂਦ ਉੱਡ ਗਈ ਹੈ।ਉਨਾਂ ਕਿਹਾ ਕਿ ਹਲਕਾ ਖੇਮਕਰਨ ਤੋਂ ਸੰਸਦੀ ਸਕੱਤਰ ਵਿਰਸਾ ਸਿੰਘ ਵਲਟੋਹਾ ਦੀ ਅਗਵਾਈ ਵਿੱਚ ਮਾੜੀ ਕੰਬੋਕੇ ਤੋਂ ਇਕ ਵੱਡਾ ਕਾਫਲਾ ਲੈ ਕੇ ਸਰਪੰਚ ਅਤੇ ਚੇਅਰਮੈਨ ਖਡੂਰ ਸਾਹਿਬ ਰੈਲੀ ਵਿੱਚ ਸ਼ਾਮਲ ਹੋਣ ਲਈ ਸ੍ਰੀ ਗੋਇੰਦਵਾਲ ਸਾਹਿਬ ਪਹੁੰਚਣਗੇ।ਇਸ ਸਮੇਂ ਉਹਨਾਂ ਨਾਲ ਮੈਂਬਰ ਸਾਹਿਬ ਸਿੰਘ, ਮੈਂਬਰ ਸੁਖਦੇਵ ਸਿੰਘ, ਮੈਂਬਰ ਜੈਮਲ ਸਿੰਘ ਆਦਿ ਹਾਜ਼ਰ ਸਨ।
Check Also
ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਹਰ ਅਧਿਕਾਰੀ ਆਪਣੀ ਜ਼ਿੰਮੇਵਾਰੀ ਨਿਭਾਵੇ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ …
Punjab Post Daily Online Newspaper & Print Media