ਅੰਮ੍ਰਿਤਸਰ, 13 ਦਸੰਬਰ (ਜਗਦੀਪ ਸਿੰਘ ਸੱਗੂ)- ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੋਸਾਇਟੀ ਲਿਮਟਿਡ, ਲੁਧਿਆਣਾ, ਅੰਮ੍ਰਿਤਸਰ (ਪਰਕਸ) ਵੱਲੋਂ ਮਹਾਤਮਾ ਗਾਂਧੀ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਫਰੀਦਕੋਟ ਦੇ ਸਹਿਯੋਗ ਨਾਲ ਮਿਤੀ 15 ਦਸੰਬਰ ਦਿਨ ਮੰਗਲਵਾਰ ਸਵੇਰੇ 11 ਵਜੇ ਮਹਾਤਮਾ ਗਾਂਧੀ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਫਰੀਦਕੋਟ ਵਿਖੇ ਘੱਟ ਰਹੀਆਂ ਪੜ੍ਹਨ ਰੁਚੀਆਂ (ਰੀਡਿੰਗ ਹੈਬਿਟਸ) ਵਿਸ਼ੇ ‘ਤੇ ਵਿਚਾਰ ਗੋਸ਼ਟੀ ਦਾ ਆਯੋਜਨ ਕੀਤਾ ਜਾ ਰਿਹਾ ਹੈ।ਪ੍ਰੈਸ ਨੂੰ ਜਾਰੀ ਬਿਆਨ ਵਿਚ ਪ੍ਰੈੱਸ ਸਕੱਤਰ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਦਸਿਆ ਕਿ ਸੋਸਾਇਟੀ ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ ਮੁੱਖ ਵਕਤਾ ਹੋਣਗੇ।ਸਭ ਨੂੰ ਇਸ ਵਿਚਾਰ ਗੋਸ਼ਟੀ ਵਿਚ ਸ਼ਾਮਿਲ ਹੋਣ ਲਈ ਹਾਰਦਿਕ ਸੱਦਾ ਦਿੱਤਾ ਜਾਂਦਾ ਹੈ।
Check Also
ਖ਼ਾਲਸਾ ਪਬਲਿਕ ਸਕੂਲ ਅਤੇ ਇੰਟਰਨੈਸ਼ਨਲ ਪਬਲਿਕ ਸਕੂਲ ਦਾ 10ਵੀਂ ਦਾ ਸੀ.ਬੀ.ਐਸ.ਈ ਨਤੀਜ਼ਾ ਸ਼ਾਨਦਾਰ
ਵਿਦਿਆਰਥੀ ਦੇਵਾਂਸ਼ ਅਰੋੜਾ ਨੇ 99.6 ਅੰਕ ਨਾਲ ਪਹਿਲਾਂ ਸਥਾਨ ਹਾਸਲ ਕੀਤਾ – ਪ੍ਰਿੰ: ਅਮਰਜੀਤ ਸਿੰਘ …
Punjab Post Daily Online Newspaper & Print Media