Monday, July 8, 2024

ਸਰਬਤ ਦਾ ਭਲਾ ਟਰੱਸਟ ਵੱਲੋਂ ਗੁਰਮਤਿ ਸੰਗ਼ੀਤ ਕਾਲਜ ਨੂੰ 1 ਲੱਖ਼ ਮਾਸਿਕ ਸੇਵਾ ਦਾ ਚੈਕ ਭੇੇਟ

ਡਾ: ਓਬਰਾਏ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਸ਼ਲਾਘਾਯੋਗ – ਗਿਆਨੀ ਬਲਦੇਵ ਸਿੰਘ

PPN1312201507ਅੰਮ੍ਰਿਤਸਰ, 13 ਦਸੰਬਰ (ਗੁਰਚਰਨ ਸਿੰਘ)- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਵੱਡੇ ਸਹਿਯੋਗ ਨਾਲ ਅਤੇ ਸਰਬੱਤ ਦਾ ਭਲਾ ਸ਼ਹੀਦਗੰਜ ਗੁਰਮਤਿ ਸੰਗ਼ੀਤ ਸੁਸਾਇਟੀ ਅੰਮ੍ਰਿਤਸਰ ਵੱਲੋਂ ਗੁਰੂ ਨਗਰੀ ਵਿਖੇ ਚਲਾਏ ਜਾ ਰਹੇ ਗੁਰਮਤਿ ਸੰਗ਼ੀਤ ਕਾਲਜ ਲਈ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ: ਐਸ. ਪੀ. ਸਿੰਘ ਓਬਰਾਏ ਵੱਲੋਂ ਭੇਜੀ ਜਾਂਦੀ ਮਾਸਿਕ ਵਿੱਤੀ ਸਹਾਇਤਾ ਦਾ 1 ਲੱਖ ਰੁਪਏ ਦਾ ਚੈੱਕ ਅੱਜ ਟਰੱਸਟ ਦੀ ਜ਼ਿਲਾ੍ਹ ਇਕਾਈ ਦੁਆਰਾ ਸੰਸਥਾ ਨੂੰ ਭੇਂਟ ਕੀਤਾ ਗਿਆ। ਜ਼ਿਕਰਯੋਗ ਹੈ ਕਿ ਅਪ੍ਰੈਲ 2013 ਨੂੰ ਸਥਾਪਿਤ ਕੀਤੇ ਗਏ ਇਸ ਗੁਰਮਤਿ ਸੰਗ਼ੀਤ ਸਿਖਲਾਈ ਕਾਲਜ ਨੂੰ ਕਰੀਬ 15 ਲੱਖ ਰੁਪਏ ਦੀ ਲਾਗ਼ਤ ਨਾਲ ਤਿਆਰ ਕੀਤਾ ਗਿਆ, ਜਿਸ ਵਿੱਚ ਪੰਜਾਬ ਭਰ ਤੋਂ 25 ਦੇ ਕਰੀਬ ਵਿਦਿਆਰਥੀ ਮੁਫ਼ਤ ਸਿੱਖਿਆ ਹਾਸਲ ਕਰ ਰਹੇ ਹਨ ਅਤੇ ਉਹਨਾਂ ਦੀ ਰਿਹਾਇਸ਼, ਭੋਜਨ ਤੇ ਲੋੜੀਂਦੇ ਸਾਜ਼ੋ-ਸਮਾਨ ਦਾ ਵੀ ਪ੍ਰਬੰਧ ਕੀਤਾ ਜਾਂਦਾ ਹੈ। ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਉਦੋਂ ਤੋਂ ਹੀ ਇਸ ਕਾਲਜ ਵਾਸਤੇ 1 ਲੱਖ ਰੁਪਏ ਮਾਸਿਕ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਡਾ: ਐਸ. ਪੀ. ਓਬਰਾਏ ਵੱਲੋਂ ਭੇਜੀ ਗਈ ਨਵੰਬਰ ਮਹੀਨੇ ਲਈ ਭੇਜੀ ਸੇਵਾ ਦਾ ਚੈੱਕ ਅੱਜ ਟਰੱਸਟ ਦੇ ਮਾਝਾ ਜ਼ੋਨ ਦੇ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਸੁਖਦੀਪ ਸਿੱਧੂ, ਮਨਪੀ੍ਰਤ ਸੰਧੂ ਚਮਿਆਰੀ, ਹਰਜਿੰਦਰ ਸਿੰਘ ਹੇਰ, ਨਵਜੀਤ ਸਿੰਘ ਘਈ ਵੱਲੋਂ ਕਾਲਜ ਦੇ ਸੰਚਾਲਕ ਅਤੇ ਅਖ਼ੰਡ ਕੀਰਤਨੀ ਜੱਥੇ ਦੀ ਧਰਮ ਪ੍ਰਚਾਰ ਲਹਿਰ ਦੇ ਮੁੱਖੀ ਜਥੇਦਾਰ ਗਿਆਨੀ ਬਲਦੇਵ ਸਿੰਘ ਨੂੰ ਸੌਂਪਿਆ ਗਿਆ। ਜਥੇਦਾਰ ਗਿਆਨੀ ਬਲਦੇਵ ਸਿੰਘ ਨੇ ਸਰਬੱਤ ਦਾ ਭਲਾ ਟਰੱਸਟ ਦੇ ਸੰਚਾਲਕ ਡਾ: ਐਸ. ਪੀ. ਸਿੰਘ ਓਬਰਾਏ ਦਾ ਉਚੇਚਾ ਧੰਨਵਾਦ ਕਰਦਿਆਂ ਟਰੱਸਟ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਕਾਲਜ ਪ੍ਰਿੰਸੀਪਲ ਗੁਰਮੀਤ ਕੌਰ ਖ਼ਾਲਸਾ ਤੋਂ ਇਲਾਵਾ ਸਮੂਹ ਸਟਾਫ਼ ਅਤੇ ਵਿਦਿਆਰਥੀ ਮੌਜੂਦ ਸਨ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply