Friday, July 3, 2026

 ਸਦਭਾਵਨਾ ਰੈਲੀ ਲਈ ਅਲਗੋਂ ਕੋਠੀ ਤੋਂ ਕਾਫਲਾ ਰਵਾਨਾ – ਸਰਪੰਚ ਮਨਜੀਤ ਸਿੰਘ

PPN1412201501

ਅਲਗੋਂ ਕੋਠੀ, 14 ਦਸੰਬਰ (ਹਰਦਿਆਲ ਸਿੰਘ ਭੈਣੀ, ਕੁਲਵਿੰਦਰ ਕੰਬੋਕੇ)-  ਗੋਇੰਦਵਾਲ ਸਾਹਿਬ ਵਿਖੇ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਵਲੋਂ ਕਰਵਾਈ ਜਾ ਰਹੀ ਸਦਭਾਵਨਾ ਰੈਲੀ ਵਿੱਚ ਸ਼ਾਮਲ ਹੋਣ ਲਈ ਅੱਡਾ ਅਲਗੋਂ ਕੋਠੀ ਤੋਂ ਇੱਕ ਵੱਡਾ ਕਾਫਲਾ ਸਰਪੰਚ ਮਨਜੀਤ ਸਿੰਘ ਦੀ ਅਗਵਾਈ ਹੇਠ ਰਵਾਨਾ ਹੋਇਆ।ਇਸ ਸਮੇਂ ਸਰਪੰਚ ਮਨਜੀਤ ਸਿੰਘ ਨੇ ਆਖਿਆ ਕਿ ਅੱਜ ਦੀ ਰੈਲੀ ਇਤਿਹਾਸਕ ਹੋਵੇਗੀ ਅਤੇ ਵਿਰੋਧੀ ਪਾਰਟੀਆਂ ਨੂੰ ਪਤਾ ਲੱਗ ਜਾਵੇਗਾ ਕਿ ਕੌਣ ਕਿੰਨੇ ਪਾਣੀ ਵਿੱਚ ਹੈ।ਉਨਾਂ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਲੀਡਰ ਰੈਲੀ ਦੇ ਇਕੱਠ ਨੂੰ ਵੇਖ ਕੇ ਸਮਝ ਜਾਣਗੇ ਕਿ ਲੋਕ ਅਕਾਲੀ ਦਲ ਨੂੰ ਕਿੰਨਾ ਪਿਆਰ ਕਰਦੇ ਹਨ। ਇਸ ਸਮੇਂ ਗੁਰਜੀਤ ਸਿੰਘ, ਮਹਿੰਦਰ ਸਿੰਘ ਫੌਜੀ, ਸੁਖਦੇਵ ਸਿੰਘ ਘੁੱਲਾ, ਰਣਜੀਤ ਸਿੰਘ, ਗੁਰਲਾਲ ਸਿੰਘ, ਗਗਨ ਮਹਿਤਾ, ਜਗੀਰ ਸਿੰਘ, ਬਿਕਰਮਜੀਤ ਸਿੰਘ, ਭੋਲਾ ਸਿੰਘ, ਗਗਨ ਕੁਮਾਰ, ਹਰਦੀਪ ਸਿੰਘ ਆਦਿ ਹਾਜ਼ਰ ਸਨ।

Check Also

ਨਗਰ ਨਿਗਮ ਨੇ ਹਾਲ ਬਜ਼ਾਰ, ਲਿਬਰਟੀ ਮਾਰਕੀਟ ਅਤੇ ਪੁਰਾਣੀ ਸਬਜ਼ੀ ਮੰਡੀ ‘ਚ ਨਜਾਇਜ਼ ਕਬਜ਼ਿਆਂ ਵਿਰੁੱਧ ਕਾਰਵਾਈ

ਅੰਮ੍ਰਿਤਸਰ, 2 ਜੁਲਾਈ (ਜਗਦੀਪ ਸਿੰਘ) – ਨਗਰ ਨਿਗਮ ਦੇ ਐਸਟੇਟ ਵਿਭਾਗ ਵੱਲੋਂ ਹਾਲ ਬਾਜ਼ਾਰ, ਲਿਬਰਟੀ …

Leave a Reply