Friday, July 3, 2026

ਸਦਭਾਵਨਾ ਰੈਲੀ ਲਈ ਮਾੜੀ ਕੰਬੋਕੇ ਤੋਂ ਵੱਡਾ ਕਾਫਲਾ ਰਵਾਨਾ

PPN1412201502

ਭਿੱਖੀਵਿੰਡ, 14 ਦਸੰਬਰ (ਕੁਲਵਿੰਦਰ ਸਿੰਘ ਕੰਬੋਕੇ)- ਅੱਜ ਅੱਡਾ ਭਿੱਖੀਵਿੰਡ ਤੋਂ ਥੋੜੀ ਦੂਰ ਪੈਂਦੇ ਪਿੰਡ ਮਾੜੀ ਕੰਬੋਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨ: ਸਕੱਤਰ ਪੰਜਾਬ ਪਲਵਿੰਦਰ ਸਿੰਘ ਕੰਬੋਕੇ ਅਤੇ ਚੇਅਰਮੈਨ ਪੰਜਾਬ ਸਿੰਘ ਕੰਬੋਕੇ ਦੀ ਅਗਵਾਈ ‘ਚ ਸਦਭਾਵਨਾ ਰੈਲੀ ਗੋਇੰਦਵਾਲ ਸਾਹਿਬ ਲਈ ਇੱਕ ਵੱਡਾ ਕਾਫਲਾ ਰਵਾਨਾ ਹੋਇਆ। ਇਸ ਮੌਕੇ ਗੱਲਬਾਤ ਕਰਦਿਆਂ ਉਕਤ ਆਗੂਆਂ ਨੇ ਆਖਿਆ ਕਿ ਅੱਜ ਦੀ ਸਦਭਾਵਨਾ ਰੈਲੀ ਪ੍ਰਤੀ ਅਕਾਲੀ ਵਰਕਰਾਂ ਦਾ ਉਤਸ਼ਾਹ ਵਿਰੋਧੀਆਂ ਨੂੰ ਸੋਚਣ ਲਈ ਮਜ਼ਬੂਰ ਕਰ ਦੇਵੇਗਾ।ਉਨਾਂ ਕਿਹਾ ਕਿ ਮੁੱਖ ਮੰਤਰੀ ਸz: ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸz: ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਸ਼੍ਰੋਮਣੀ ਅਕਾਲੀ ਦਲ ਆਉਣ ਵਾਲੀਆਂ 2017 ਦੀਆਂ ਚੋਣਾਂ ਵਿੱਚ ਵੱਡੇ ਫਰਕ ਨਾਲ ਜਿੱਤ ਪ੍ਰਾਪਤ ਕਰੇਗਾ।ਇਸ ਸਮੇਂ ਉਨ੍ਹਾਂ ਨਾਲ ਮੈਂਬਰ ਸਾਹਿਬ ਸਿੰਘ, ਸੁਖਬੀਰ ਸਿੰਘ, ਮੈਂਬਰ ਸੁਖਦੇਵ ਸਿੰਘ, ਕਾਬਲ ਸਿੰਘ, ਮੰਗਲ ਸਿੰਘ, ਡਾ. ਜਰਨੈਲ ਸਿੰਘ, ਸੰਪੂਰਨ ਸਿੰਘ ਜਥੇਦਾਰ, ਗੁਰਸਾਹਿਬ ਸਿੰਘ, ਮੈਂਬਰ ਸੰਤੋਖ ਸਿੰਘ, ਮੈਂਬਰ ਜੈਮਲ ਸਿੰਘ, ਮੈਂਬਰ ਬਖਸ਼ੀਸ਼ ਸਿੰਘ, ਗੁਰਨਾਮ ਸਿੰਘ ਫੌਜੀ, ਹੀਰਾ ਸਿੰਘ ਆਦਿ ਹਾਜ਼ਰ ਸਨ।

Check Also

ਨਗਰ ਨਿਗਮ ਨੇ ਹਾਲ ਬਜ਼ਾਰ, ਲਿਬਰਟੀ ਮਾਰਕੀਟ ਅਤੇ ਪੁਰਾਣੀ ਸਬਜ਼ੀ ਮੰਡੀ ‘ਚ ਨਜਾਇਜ਼ ਕਬਜ਼ਿਆਂ ਵਿਰੁੱਧ ਕਾਰਵਾਈ

ਅੰਮ੍ਰਿਤਸਰ, 2 ਜੁਲਾਈ (ਜਗਦੀਪ ਸਿੰਘ) – ਨਗਰ ਨਿਗਮ ਦੇ ਐਸਟੇਟ ਵਿਭਾਗ ਵੱਲੋਂ ਹਾਲ ਬਾਜ਼ਾਰ, ਲਿਬਰਟੀ …

Leave a Reply