Monday, July 8, 2024

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਚਾਰ ਹਫਤਿਆਂ ਦਾ ਓਰੀਐਂਟੇਸ਼ਨ ਪ੍ਰੋਗਰਾਮ-98 ਸੰਪੰਨ

ਅੰਮ੍ਰਿਤਸਰ, 14 ਦਸੰਬਰ (ਚਰਨਜੀਤ ਸਿੰਘ ਛੀਨਾ, ਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂ.ਜੀ.ਸੀ.-ਹਿਊਮਨ ਰਿਸੋਰਸ ਡਿਵੈਲਪਮੈਂਟ ਸੈਂਟਰ ਵੱਲੋਂ ਚਾਰ ਹਫਤਿਆਂ ਦਾ ਓਰੀਐਂਟੇਸ਼ਨ ਪ੍ਰੋਗਰਾਮ-98 ਸੰਪੰਨ ਹੋ ਗਿਆ। ਇਸ ਪ੍ਰੋਗਰਾਮ ਵਿਚ ਪੰਜਾਬ ਅਤੇ ਹੋਰਨਾਂ ਰਾਜਾਂ ਤੋਂ 30 ਅਧਿਆਪਕਾਂ ਅਤੇ ਖੋਜਾਰਥੀਆਂ ਨੇ ਭਾਗ ਲਿਆ।
ਡਾ. ਐਸ.ਐਸ. ਗਿੱਲ, ਸਾਬਕਾ ਵਾਈਸ-ਚਾਂਸਲਰ, ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲ਼ਥ ਸਾਇੰਸਜ਼, ਫਰੀਦਕੋਟ ਇਸ ਮੌਕੇ ਮੁੱਖ ਮਹਿਮਾਨ ਸਨ। ਡਾ. ਗਿੱਲ ਨੇ ਕਿਹਾ ਕਿ ਜਿੱਥੇ ਅਧਿਆਪਕ ਭਾਈਚਾਰੇ ਦੀ ਮੁੱਢਲੀ ਜ਼ਿੰਮੇਵਾਰੀ ਵਿਦਿਆਰਥੀਆਂ ਨੂੰ ਪੜ੍ਹਾਉਣਾ ਹੈ ਉੱਥੇ ਸਮਾਜ ਨੂੰ ਦਰਪੇਸ਼ ਚੁਣੌਤੀਆਂ ਦੇ ਹੱਲ ਲਈ ਮੌਕੇ ਪੈਦਾ ਕਰਨ ‘ਤੇ ਵੀ ਵਿਚਾਰ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਮਾਜ ਨੂੰ ਅਧਿਆਪਕ ਭਾਈਚਾਰੇ ਵੱਲੋਂ ਚੁਣੌਤੀਆਂ ਦੇ ਹੱਲ ਲਈ ਵੱਡੀ ਆਸ ਹੈ। ਉਨ੍ਹਾਂ ਅਜੋਕੇ ਦੌਰ ਵਿਚ ਸਿਖਿਆ ਦੀ ਬਦਲਦੀ ਭੂਮਿਕਾ ਬਾਰੇ ਗੱਲ ਕਰਦਿਆਂ ਕਿਹਾ ਕਿ ਸਿਖਿਆ ਦਾ ਉਦੇਸ਼ ਕੇਵਲ ਨੌਕਰੀਆਂ ਹੀ ਸਗੋਂ ਇਕ ਚੰਗੇ ਮਨੁੱਖ ਬਣਨ ਲਈ ਗਿਆਨ ਪ੍ਰਾਦਨ ਕਰਨਾ ਵੀ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਅਜਿਹੇ ਕੋਰਸਾਂ ਵਿਚ ਵਿਚ ਖਾਨਾ ਪੂਰਤੀ ਲਈ ਹੀ ਭਾਗ ਨਹੀਂ ਲੈਣਾ ਚਾਹੀਦਾ ਸਗੋਂ ਇਸ ਦਾ ਮਕਸਦ ਗਿਆਨ ਵਿਚ ਵਾਧਾ ਕਰਨਾ ਹੋਣਾ ਚਾਹੀਦਾ ਹੈ।  ਕੇਂਦਰ ਦੀ ਡਾਇਰੈਕਟਰ, ਪ੍ਰੋ. ਅਵਿਨਾਸ਼ ਕੌਰ ਨਾਗਪਾਲ ਨੇ ਮੁੱਖ ਮਹਿਮਾਨ ਅਤੇ ਹੋਰਨਾਂ ਨੂੰ ਜੀ ਆਇਆਂ ਆਖਦਿਆਂ ਵਿਭਾਗੀ ਗਤੀਵਿਧੀਆਂ ਦੀ ਜਾਣਕਾਰੀ ਦਿੱਤੀ। ਡਿਪਟੀ ਡਾਇਰੈਕਟਰ, ਡਾ. ਮੋਹਨ ਕੁਮਾਰ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply