Monday, July 8, 2024

ਮਾਲ ਰੋਡ ਸਕੁਲ (ਲੜਕੀਆਂ) ਵਿਖੇ ਸੜਕ ਸੁਰੱਖਿਆ ਨਿਯਮਾਂ ਸੰਬੰਧੀ ਸੈਮੀਨਾਰ ਆਯੋਜਿਤ

PPN1412201511

ਅੰਮ੍ਰਿਤਸਰ, 14 ਦਸੰਬਰ (ਜਗਦੀਪ ਸਿੰਘ ਸੱਗੂ, ਗੁਰਚਰਨ ਸਿੰਘ) – ਦਿਨੋਂ ਦਿਨ ਵੱਧ ਰਹੀਆਂ ਸੜਕ ਦੁਰਘਟਨਾਵਾਂ ਨੁੂੰ ਰੋਕਣ ਅਤੇ ਵਿਦਿਆਰਥੀਆਂ ਵਿਚ ਟਰੈਫਿਕ ਨਿਯਮਾਂ ਸਬੰਧੀ ਸੂਝ-ਬੂਝ ਪੈਦਾ ਕਰਨ ਦੇ ਮਕਸਦ ਤਹਿਤ ਇਥੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਮਾਲ ਰੋਡ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੈਮੀਨਾਰ ਆਯੋਜਨ ਕੀਤਾ ਗਿਆ।ਇਸ ਮੋਕੇ ਅੰਮ੍ਰਿਤਸਰ ਜ਼ਿਲ੍ਹੇ ਦੇ ਏ.ਡੀ.ਸੀ.ਪੀ. ਟਰੈਫਿਕ ਸ੍ਰੀ ਧਰੂਮਨ ਨਿੰਬਲੇ (ਆਈ.ਪੀ.ਐੱਸ)ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਅਤੇ ਸਮਾਗਮ ਦੀ ਪ੍ਰਧਾਨਗੀ ਮਾਲ ਰੋਡ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਨੇ ਕੀਤੀ। ਮੁੱਖ ਮਹਿਮਾਨ ਸ੍ਰੀ ਧਰੂਮਨ ਨਿੰਬਲੇ ਨੇ ਕਿਹਾ ਕਿ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨਾ ਹਰ ਸ਼ਹਿਰੀ ਦਾ ਪ੍ਰਥਮ ਧਰਮ ਹੋਣਾ ਚਾਹੀਦਾ ਹੈ ਤਾਂ ਕਿ ਕੀਮਤੀ ਜਾਨਾਂ ਅਜਾਈਂ ਨਾ ਜਾਣ।ਸੜਕ ਤੇ ਹੁੰਦੀਆਂ ਦੁਰਘਟਨਾਂਵਾਂ ਦਾ ਕਾਰਨ ਛੋਟੀਆਂ ਛੋਟੀਆਂ ਅਣਗਹਿਲੀਆਂ ਹਨ ਜਿਨ੍ਹਾਂ ਨੂੰ ਰੋਕਿਆ ਜਾ ਸਕਦਾ ਹੈ ਅਤੇ ਜਿਥੇ ਉਹ ਅਜਿਹਾ ਕਰਦੇ ਹੋਏ ਆਪਣੀ ਸੁਰੱਖਿਆ ਦੇ ਨਾਲ-ਨਾਲ ਦੂਸਰਿਆਂ ਦੀ ਸੁਰੱਖਿਆ ਨੂੰ ਵੀ ਯਕੀਨੀ ਬਣਾ ਸਕਣ। ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸੁਨੇਹੇ ਨੂੰ ਘਰ-ਘਰ ਪੁਜਦਾ ਕਰਨ ਅਤੇ ਆਪਣਾ ਬਣਦਾ ਯੋਗਦਾਨ ਇਸ ਵਿੱਚ ਪਾਉਣ।ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਨੇ ਸ਼ਹਿਰ ਦੇ ਵੱਖ ਵੱਖ ਸਕੂਲਾਂ ਤੋਂ ਆਏ ਵਿਦਿਆਰਥੀਆਂ ਦੇ ਆਧਾਰ ਉੱਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਯਕੀਨ ਦਿਵਾਇਆ ਕਿ ਸਕੂਲ ਦੇ ਵਿਦਿਆਰਥੀ ਨਾ ਸਿਰਫ ਆਪ ਸੜਕ ਸੁੱਰਖਿਆ ਨਿਯਮਾਂ ਦਾ ਖਿਆਲ ਰਖਣਗੇ ਸਗੋਂ ਉਹ ਭਵਿੱਖ ਵਿਚ ਆਮ ਸ਼ਹਿਰੀਆਂ ਨੂੰ ਇਸ ਸਬੰਧੀ ਜਾਗਰੂਕ ਕਰਨ ਲਈ ਵੀ ਸਾਰਥਿਕ ਉਪਰਾਲੇ ਕਰਨਗੇ। ਮੰਚ ਦਾ ਸੰਚਾਲਨ ਮੈਡਮ ਸ੍ਰੀਮਤੀ ਕਵਲਇੰਦਰ ਕੌਰ ਅਤੇ ਟਰੈਫਿਕ ਮਾਰਸ਼ਲ ਸ. ਸੁਰਿੰਦਰਪਾਲ ਸਿੰਘ ਨੇ ਕੀਤਾ।ਇਸ ਮੌਕੇ ਸ੍ਰੀਮਤੀ ਕੁਲਜੀਤ ਕੌਰ, ਸ੍ਰੀਮਤੀ ਰਸ਼ਮੀ ਬਿੰਦਰਾ, ਸ੍ਰੀਮਤੀ ਬਲਵਿੰਦਰ ਕੌਰ, ਸ੍ਰੀਮਤੀ ਬਿੰਦੂ, ਸ. ਅਮਰਜੀਤ ਸਿੰਘ ਕਾਹਲੋਂ, ਸ੍ਰੀ. ਰਾਜਪਾਲ, ਸ. ਹਰਜਿੰਦਰ ਸਿੰਘ ਟਰੈਫਿਕ ਮਾਰਸ਼ਲ ਅਤੇ ਟਰੈਫਿਕ (ਐਜੂਕੇਸ਼ਨ ਸੈੱਲ) ਇੰਚਾਰਜ ਸ. ਪਰਮਜੀਤ ਸਿੰਘ ਹਾਜ਼ਰ ਸਨ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply