ਨਵੀਂ ਦਿੱਲੀ, 1 ਫਰਵਰੀ ( ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਵਲੋਂ ਬਾਲਾ ਸਾਹਿਬ ਹਸਪਤਾਲ ਨੂੰ ਹਰਿਕ੍ਰਿਸ਼ਨ ਮੈਡੀਕਲ ਟਰੱਸਟ ਬਣਾ ਕੇ ਆਪਣੇ ਪ੍ਰਬੰਧ ਹੇਠ ਰੱਖਣ ਦੇ ਮਨਸੁਬਿਆਂ ਨੂੰ ਅੱਜ ਦਿੱਲੀ ਦੀ ਪਟਿਆਲਾ ਹਾਉਸ ਕੋਰਟ ਦੀ ਮਾਨਯੋਗ ਜੱਜ ਵਨੀਤਾ ਗੋਯਲ ਵਲੋਂ ਨਾਕਾਮ ਕਰ ਦਿੱਤਾ ਗਿਆ। ਇਸ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜੱਥੇਬੰਦਕ ਸਕੱਤਰ ਕੁਲਦੀਪ ਸਿੰਘ ਭੋਗਲ ਨੇ ਕਿਹਾ ਕਿ 18 ਅਪ੍ਰੈਲ 2013 ਵਿਚ ਐਡੀਸ਼ਨਲ ਜੱਜ ਇਨਾ ਮਲਹੋਤਰਾ ਵਲੋਂ ਇਸ ਟਰੱਸਟ ਨੂੰ ਗੈਰ ਕਾਨੂੰਨੀ ਕਰਾਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ 10 ਮਈ 2013 ਨੂੰ ਹਰਵਿੰਦਰ ਸਿੰਘ ਸਰਨਾ ਵਲੋਂ ਅਦਾਲਤ ਦੇ ਇਸ ਫੈਸਲੇ ਨੂੰ ਚੁਨੌਤੀ ਦਿੱਤੀ ਗਈ ਸੀ, ਜਿਸ ‘ਤੇ ਦੋਨੋ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਾਨਯੋਗ ਜੱਜ ਸਾਹਿਬ ਵਲੋਂ ਸਰਨਾ ਦੀ ਅਰਜੀ ਨੂੰ ਖਾਰਿਜ਼ ਕਰ ਦਿੱਤਾ ਗਿਆ ਹੈ।
Check Also
ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਮਨਾਉਣ ਲਈ ਜਥਾ ਭਲਕੇ 14 ਨਵੰਬਰ ਨੂੰ ਪਾਕਿਸਤਾਨ ਜਾਵੇਗਾ
ਅੰਮ੍ਰਿਤਸਰ, 13 ਨਵੰਬਰ (ਜਗਦੀਪ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ …