
ਫ਼ਾਜ਼ਿਲਕਾ, 27 ਅਪ੍ਰੈਲ (ਵਿਨੀਤ ਅਰੋੜਾ)- ਭਗਵਾਨ ਸ਼੍ਰੀ ਪਰਸ਼ੂਰਾਮ ਮੰਦਰ ਅਤੇ ਸ਼੍ਰੀ ਬਾਹਮਣ ਸਭਾ ਵੱਲੋਂ ਹਰ ਇੱਕ ਸਾਲ ਦੀ ਤਰਾਂ ਇਸ ਸਾਲ ਵੀ ਭਗਵਾਨ ਸ਼੍ਰੀ ਪਰਸ਼ੂਰਾਮ ਜਯੰਤੀ ਸਮਾਰੋਹ ਬੜੀ ਸ਼ਰਧਾਪੂਰਵਕ ਮਨਾਇਆ ਜਾ ਰਿਹਾ ਹੈ । ਜਾਣਕਾਰੀ ਦਿੰਦੇ ਮੰਦਰ ਕਮੇਟੀ ਦੇ ਪ੍ਰਧਾਨ ਅਸ਼ੋਕ ਕੁਮਾਰ ਸ਼ਰਮਾ ਨੇ ਦੱਸਿਆ ਕਿ ਪਰਸ਼ੂਰਾਮ ਜਯੰਤੀ ਸਮਾਰੋਹ ਇਸ ਵਾਰ 2 ਮਈ ਸ਼ੁੱਕਰਵਾਰ ਨੂੰ ਭਗਵਾਨ ਸ਼੍ਰੀ ਪਰਸ਼ੂਰਾਮ ਮੰਦਰ ਵਿੱਚ ਮਨਾਇਆ ਜਾ ਰਿਹਾ ਹੈ ਜਿਸ ਵਿੱਚ ਮੁੱਖ ਮਹਿਮਾਨ ਦੇ ਰੂਪ ਵਿੱਚ ਐਸਪੀ ਹੈਡਕਵਾਰਟਰ ਮਨਮੋਹਨ ਕੁਮਾਰ ਸ਼ਰਮਾ ਸ਼ਾਮਲ ਹੋਣਗੇ । ਪ੍ਰੋਗਰਾਮ ਦੀ ਪ੍ਰਧਾਨਗੀ ਬਾਹਮਣ ਸਭਾ ਦੇ ਸਰਪ੍ਰਸਤ ਵੇਦ ਪ੍ਰਕਾਸ਼ ਪੁੰਜ ਕਰਨਗੇ, ਵਿਸ਼ੇਸ਼ ਮਹਿਮਾਨਾਂ ਵਿੱਚ ਡੀਐਸਪੀ ਹੈਡਕਵਾਰਟਰ ਗਗਨੇਸ਼ ਕੁਮਾਰ ਸ਼ਰਮਾ, ਨਾਇਬ ਤਹਿਸੀਲਦਾਰ ਮਹਿੰਦਰ ਕੁਮਾਰ ਤ੍ਰਿਪਾਠੀ, ਸਰਕਾਰੀ ਸੀਨੀਅਰ ਸੇਕੇਂਡਰੀ ਸਕੂਲ ਵਰਿਆਮ ਖੇੜਾ ਦੇ ਪ੍ਰਿੰਸੀਪਲ ਮਨੋਜ ਸ਼ਰਮਾ ਸ਼ਾਮਿਲ ਹੋਣਗੇ । ਇਸ ਮੌਕੇ ਮੰਦਰ ਦੇ ਪੁਜਾਰੀ ਸੀਤਾ ਰਾਮ ਸ਼ਰਮਾ ਨੇ ਦੱਸਿਆ ਕਿ ਸਮਾਰੋਹ ਦੀ ਸ਼ੁਰੂਆਤ ਸਵੇਰੇ 7.00ਵਜੇ, 1 ਮਈ ਨੂੰ ਸ਼੍ਰੀ ਰਾਮ ਚਰਿੱਤਰ ਮਾਨਸ ਦੇ ਪਾਠਾਂ ਦਾ ਸ਼ੁਭ ਆਰੰਭ ਕੀਤਾ ਜਾਵੇਗਾ । 2 ਮਈ ਸ਼ੁੱਕਰਵਾਰ ਨੂੰ 10 ਤੋਂ 11 ਵਜੇ ਤੱਕ ਸੰਕੀਰਤਨ, 11.15ਵਜੇ ਸ਼੍ਰੀ ਰਾਮ ਚਰਿੱਤਰ ਮਾਨਸ ਆਰਤੀ ਅਤੇ ਪਾਠਾਂ ਦੇ ਭੋਗ, 12.15ਵਜੇ ਪ੍ਰੀਤੀ ਭੋਜ ਹੋਵੇਗਾ ।ਉਨਾਂ ਨੇ ਸਮੂਹ ਸ਼ਰੱਧਾਲੁਆਂ ਤੋਂ ਅਪੀਲ ਕੀਤੀ ਹੈ ਕਿ ਸਮੇਂ ਤੇ ਪਹੁੰਚਣ ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media