ਪਠਾਨਕੋਟ, 15 ਦਸੰਬਰ (ਪ.ਪ) – ਪੰਜਾਬ ਸਰਕਾਰ ਵੱਲੋਂ ਡੇਅਰੀ ਦੇ ਧੰਦੇ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਸ ਤਹਿਤ ਜ਼ਿਲ੍ਹਾ ਪਠਾਨਕੋਟ ਦੇ ਕਿਸਾਨਾਂ ਨੂੰ ਡੇਅਰੀ ਦੇ ਧੰਦੇ ਦੀ ਸਿਖਲਾਈ ਦੇਣ ਲਈ ਡੇਅਰੀ ਵਿਕਾਸ ਵਿਭਾਗ ਪੰਜਾਬ ਪਠਾਨਕੋਟ ਵੱਲੋਂ 21 ਦਸੰਬਰ, 2015 ਤੋਂ 1 ਜਨਵਰੀ, 2016 ਤੱਕ ਪਿੰਡ ਸੋਲੀ ਭੋਲੀ ਬਲਾਕ ਸੁਜਾਨਪੁਰ ਵਿਖੇ ਆਤਮਾ ਅਧੀਨ ਚੱਲ ਰਹੇ ਫਾਰਮਰ ਇੰਟਰਸਟ ਗਰੁੱਪ, ਫਾਰਮਰ ਸਕੂਲ (ਪਠਾਨਕੋਟ) ਵਿਖੇ ਇੱਕ ਡੇਅਰੀ ਸਿਖਲਾਈ ਕੋਰਸ ਚਲਾਇਆ ਜਾ ਰਿਹਾ ਹੈ।ਇਹ ਜਾਣਕਾਰੀ ਸ਼੍ਰੀ ਹਰਦੀਪ ਸਿੰਘ ਬੋਪਾਰਾਏ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪਠਾਨਕੋਟ ਨੇ ਦਿੰਦਿਆ ਦੱਸਿਆ ਕਿ ਇਸ ਕੋਰਸ ਵਿੱਚ ਡੇਅਰੀ ਵਿਕਾਸ ਵਿਭਾਗ, ਪਸ਼ੂ ਪਾਲਣ ਵਿਭਾਗ, ਕ੍ਰਿਸ਼ੀ ਵਿਗਿਆਨ ਕੇਂਦਰ ਗੁਰਦਾਸਪੁਰ ਦੇ ਅਧਿਕਾਰੀ ਕਿਸਾਨਾਂ ਨੂੰ ਸਿਖਲਾਈ ਦੇਣਗੇ। ਉਨ੍ਹਾਂ ਦੱਸਿਆ ਕਿ ਇਸ ਕੋਰਸ ਲਈ ਚਾਹਵਾਨ ਵਿਅਕਤੀ ਆਪਣਾ ਬਿਨੈਪੱਤਰ 17 ਦਸੰਬਰ ਤੱਕ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪਠਾਨਕੋਟ ਨੇੜੇ ਸਰਨਾ ਨਹਿਰ ਵਿਖੇ ਦੇ ਸਕਦੇ ਹਨ।
Check Also
ਖ਼ਾਲਸਾ ਕਾਲਜ ਵੈਟਰਨਰੀ ਵੱਲੋਂ ‘ਕੈਚ ਦੈਮ ਯੰਗ’ ਇੰਟਰਐਕਟਿਵ ਪ੍ਰੋਗਰਾਮ ਕਰਵਾਇਆ
ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵੱਲੋਂ …
Punjab Post Daily Online Newspaper & Print Media