ਅੰਮ੍ਰਿਤਸਰ, 15 ਦਸੰਬਰ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਮਰੀਕੀ ਫੌਜ ਵੱਲੋਂ ਲੜਾਕੂ ਦਸਤੇ ਦੇ ਸਿੱਖ ਨੌਜਵਾਨ ਸਿਮਰਤਪਾਲ ਸਿੰਘ ਨੂੰ ਦਸਤਾਰ ਸਜਾਉਣ ਤੇ ਦਾੜ੍ਹੀ ਰੱਖਣ ਦੀ ਇਜਾਜਤ ਦੇਣ ਤੇ ਅਮਰੀਕਾ ਫੌਜ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਦਾੜ੍ਹੀ ਅਤੇ ਕੇਸ ਸਾਬਤ ਸੂਰਤ ਸਿੱਖ ਦੀ ਪਹਿਚਾਣ ਹਨ ਤੇ ਦਸਤਾਰ ਸਿੱਖ ਦਾ ਮਾਣੁਸਨਮਾਨ ਅਤੇ ਸ਼ਾਨ ਹੈ।ਉਨ੍ਹਾਂ ਕਿਹਾ ਦਹਾਕਿਆਂ ਮਗਰੋਂ ਇਹ ਪਹਿਲਾ ਮਾਮਲਾ ਹੈ ਕਿ ਜਦੋਂ ਫੌਜ ਦੇ ਲੜਾਕੂ ਦਸਤੇ ਵਿੱਚ ਤਾਇਨਾਤ ਕਿਸੇ ਨੌਜਵਾਨ ਨੂੰ ਧਾਰਮਿਕ ਅਧਾਰ ਤੇ ਦਾੜ੍ਹੀ ਰੱਖਣ ਦੀ ਇਜਾਜਤ ਦਿੱਤੀ ਗਈ ਹੈ।ਉਨ੍ਹਾਂ ਕਿਹਾ ਕਿ ਇਸ ਨਾਲ ਦੇਸ਼ੁਵਿਦੇਸ਼ ਵਿੱਚ ਵਸਦੇ ਸਿੱਖਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਸਿੱਖਾਂ ਲਈ ਇਹ ਬੜੇ ਮਾਣ ਵਾਲੀ ਗੱਲ ਹੈ ਅਤੇ ਇਸ ਨਾਲ ਸਿੱਖਾਂ ਦਾ ਸਿਰ ਮਾਣ ਨਾਲ ਉੱਚਾ ਹੋਇਆ ਹੈ।ਉਨ੍ਹਾਂ ਇਸ ਲਈ ਅਮਰੀਕਾ ਦੀ ਸਰਕਾਰ ਦਾ ਵੀ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ।ਉਨ੍ਹਾਂ ਕਿਹਾ ਕਿ ਸਿ’ਖਾਂ ਦੀ ਪਹਿਚਾਣ ਬਾਰੇ ਅਜਿਹੇ ਕਦਮ ਸ਼ਲਾਘਾਯੋਗ ਹਨ।
Check Also
ਜ਼ਿਲ੍ਹਾ ਸਿੱਖਿਆ ਅਫਸਰ ਕੰਵਲਜੀਤ ਸਿੰਘ ਸੰਧੂ ਵਲੋਂ ਜ਼ਿਲ੍ਹੇ ਦੇ ਸਮੂਹ ਸਕੂਲਾਂ ਵਿੱਚ ਸਵੱਛਤਾ ਪਖਵਾੜਾ ਦੀ ਸ਼ੁਰੂਆਤ
ਅੰਮ੍ਰਿਤਸਰ, 1 ਸਤੰਬਰ (ਜਗਦੀਪ ਸਿੰਘ) – ਜ਼ਿਲ੍ਹੇ ਦੇ ਸਮੂਹ ਸਕੂਲਾਂ ਅੰਦਰ ਸਫਾਈ ਅਤੇ ਸਵੱਛਤਾ ਨੂੰ …
Punjab Post Daily Online Newspaper & Print Media