Monday, March 23, 2026

ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਦਾ ਸ਼ਹੀਦੀ ਦਿਹਾੜਾ ਅੱਜ – ਬੇਦੀ

 ਅੰਮ੍ਰਿਤਸਰ, 15 ਦਸੰਬਰ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਦਾ ਸ਼ਹੀਦੀ ਦਿਹਾੜਾ 16 ਦਸੰਬਰ ਨੂੰ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਇਥੋਂ ਜਾਰੀ ਪ੍ਰੈੱਸ ਨੋਟ ਵਿੱਚ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਨੇ ਜਾਣਕਾਰੀ ਦੇਂਦਿਆਂ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿਛਲੇ ਸਮੇਂ ਤੋਂ ਗੁਰੂ-ਘਰ ਦੇ ਸੇਵਕਾਂ, ਸ਼ਹੀਦਾਂ ਦੇ ਦਿਹਾੜੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਉਣੇ ਆਰੰਭ ਕੀਤੇ ਗਏ ਹਨ, ਉਸੇ ਲੜੀ ਤਹਿਤ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਵੇਰੇ 9:30 ਵਜੇ ਪੈਣਗੇ ਉਪਰੰਤ ਰਾਗੀ ਜਥੇ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪਰਿਵਾਰਾਂ ਸਮੇਤ ਗੁਰੂ-ਘਰ ਹਾਜ਼ਰੀਆਂ ਭਰ ਕੇ ਜੀਵਨ ਸਫ਼ਲਾ ਕਰਨ।

Check Also

ਯੂ.ਕੇ ਐਮ.ਪੀ ਬੀਬੀ ਪ੍ਰੀਤ ਕੌਰ ਗਿੱਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 22 ਮਾਰਚ (ਜਗਦੀਪ ਸਿੰਘ) – ਯੂ.ਕੇ ਬਰਮਿੰਘਮ ਦੇ ਐਜਬੈਸਟਨ ਤੋਂ ਐਮ.ਪੀ ਬੀਬੀ ਪ੍ਰੀਤ ਕੌਰ …

Leave a Reply