Friday, November 22, 2024

ਡੀ.ਏ.ਵੀ ਇੰਟਰਨੈਸ਼ਨਲ ਦੇ ਵਿਦਿਆਰਥੀਆਂ ਦੇ ਮਾਡਲਾਂ ਦੀ ਰਾਸ਼ਟਰੀ ਪੱਧਰ ਦੀ ਵਿਗਿਆਨ ਪ੍ਰਦਰਸ਼ਨੀ ਲਈ ਚੋਣ

PPN1512201509

ਅੰਮ੍ਰਿਤਸਰ, 15 ਦਸੰਬਰ (ਜਗਦੀਪ ਸਿੰਘ ਸੱਗੂ) – ਸੀ.ਬੀ.ਐਸ.ਈ ਦੁਆਰਾ ਆਯੋਜਿਤ ਜੋਨਲ ਪੱਧਰ ਵਿਗਿਆਨ ਪ੍ਰਦਰਸ਼ਨੀ ਵਿੱਚ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ ਅਤੇ ਰਾਸ਼ਟਰ ਪੱਧਰ ਤੇ ਪ੍ਰਤੀਯੋਗਿਤਾ ਵਿੱਚ ਆਪਣਾ ਸਥਾਨ ਹਾਸਲ ਕੀਤਾ।
ਪ੍ਰਿੰਸੀਪਲ ਅੰਜਨਾ ਗੁਪਤਾ ਨੇ ਦੱਸਿਆ ਕਿ ਸੀ.ਬੀ.ਐਸ.ਈ ਦੁਆਰਾ ਜੋਨਲ ਪੱਧਰ ਪ੍ਰਤੀਯੋਗਿਤਾ ਦਾ ਆਯੋਜਨ 11 ਤੋਂ 13 ਦਸੰਬਰ 2015 ਨੂੰ ਕੇ.ਐਮ.ਵੀ ਸੰਸਕ੍ਰਿਤ ਸਕੂਲ ਜਲੰਧਰ ਵਿਖੇ ਹੋਇਆ।ਇਸ ਪ੍ਰਤੀਯੋਗਿਤਾ ਵਿੱਚ ਚੰਡੀਗੜ੍ਹ ਜੋਨ ਦੇ 123 ਸੀ.ਬੀ.ਐਸ.ਈ ਸਕੂਲਾਂ ਦੇ ਬੱਚਿਆਂ ਨੇ ਵਿਗਿਆਨ ਦੇ ਵੱਖ-ਵੱਖ ਵਿਸ਼ਿਆਂ ਸਬੰਧੀ 167 ਮਾਡਲ ਬਣਾਏ, ਜਿੰਨ੍ਹਾਂ ਵਿੱਚੋਂ ਕੇਵਲ 18 ਮਾਡਲ ਹੀ ਰਾਸ਼ਟਰ ਪੱਧਰ ਪ੍ਰਤੀਯੋਗਿਤਾ ਦੇ ਲਈ ਚੁਣੇ ਗਏ।ਡੀ.ਏ.ਵੀ ਇੰਟਰਨੈਸ਼ਨਲ ਦੇ ਬੱਚਿਆਂ ਸਹਿਜਜੋਤ ਸਿੰਘ ਅਤੇ ਮਧੂਸੁਦਨ ਦੁਆਰਾ ਪਾਣੀ ਵਿੱਚ ਯੂਰੇਨੀਅਮ ਅਤੇ ਹੋਰ ਭਾਰੀ ਧਾਤੂਆਂ ਦੇ ਨਿਸ਼ਕਾਸ਼ਣ ਦੇ ਉਪਾਅ ਸਬੰਧੀ ਪੇਸ਼ ਮਾਡਲ ਵੀ ਰਾਸ਼ਟਰ ਪੱਧਰ ਪ੍ਰਤੀਯੋਗਿਤਾ ਦੇ ਲਈ ਚੁਣਿਆ ਗਿਆ, ਜੋ ਸਕੂਲ ਲਈ ਮਾਣ ਦੀ ਗੱਲ ਹੈ।ਪ੍ਰਿੰਸੀਪਲ ਅੰਜਨਾ ਨੇ ਪ੍ਰਤੀਯੋਗਿਤਾ ਵਿੱਚ ਹਿੱਸਾ ਲੈਣ ਵਾਲੇ ਬੱਚਿਆਂ ਨੂੰ ਇਸ ਉਪਲੱਬਧੀ ਲਈ ਵਧਾਈ ਦਿੱਤੀ ਅਤੇ ਰਾਸ਼ਟਰ ਪੱਧਰੀ ਪ੍ਰਤੀਯੋਗਿਤਾ ਦੇ ਲਈ ਸ਼ੁੱਭਕਾਮਨਾ ਦਿੱਤੀ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …

Leave a Reply