ਸੰਦੌੜ, 15 ਦਸੰਬਰ (ਹਰਮਿੰਦਰ ਸਿੰਘ ਭੱਟ) – ਮੈਡੀਕਲ ਪ੍ਰੈਕਟੀਸ਼ਨਰਜ ਐਸੋ: ਪੰਜਾਬ ਰਜਿ: ਦਾ ਵਫਦ ਆਪਣੀਆਂ ਮੰਗਾਂ ਤੋਂ ਜਾਣੂ ਕਰਵਾਉਣ ਹਿੱਤ ਮੁੱਖ ਮੰਤਰੀ ਸ.ਪ੍ਰਕਾਸ ਸਿੰਘ ਬਾਦਲ ਨੂੰ ਮਿਲਿਆ।ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਸਟੇਟ ਖਜਾਨਚੀ ਡਾ. ਮਾਘ ਸਿੰਘ ਨੇ ਦੱਸਿਆ ਕਿ ਸ. ਪ੍ਰਕਾਸ ਸਿੰਘ ਬਾਦਲ ਸਾਹਿਬ ਨੇ ਬਹੁਤ ਵਧੀਆ ਤਰੀਕੇ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਆਯੁਰਵੈਦਿਕ ਬੋਰਡ ਅਤੇ ਹੈਲਥ ਵਿਭਾਗ ਨਾਲ ਸਾਝੀ ਮੀਟਿੰਗ ਕਰਕੇ ਰਜਿਸਟ੍ਰੇਸ਼ਨ ਦੇ ਮਸਲੇ ਦਾ ਹੱਲ ਕੱਢਿਆ ਜਾਵੇਗਾ ਅਤੇ ਇਹ ਮੀਟਿੰਗ ਛੇਤੀ ਹੀ ਕਰਵਾਈ ਜਾਵੇਗੀ ਉਨਾਂ ਦੱਸਿਆ ਕਿ ਆਗੂਆ ਨੇ ਮੁੱਖ ਮੰਤਰੀ ਪਾਸ ਮੰਗ ਕੀਤੀ ਕਿ ਪੰਜਾਬ ਵਿੱਚ ਇੱਕ ਲੱਖ ਪਰਿਵਾਰਾ ਦਾ ਰੋਜ਼ਗਾਰ ਮੈਡੀਕਲ ਕਿੱਤੇ ਨਾਲ ਜੁੜਿਆ ਹੋਇਆ ਹੈ ਇਹ ਮੈਡੀਕਲ ਪ੍ਰੈਕਟੀਸ਼ਨਰ ਹੀ ਪੰਜਾਬ ਦੇ 80% ਲੋਕਾਂ ਨੂੰ ਮੁੱਢਕੀਆ ਸੇਹਤ ਸਹੂਲਤਾਂ ਦੇ ਰਹੇ ਹਨ ਇਹ ਇੱਕ ਸਮਾਜਿੱਕ ਮਸਲਾ ਹੈ।ਜਿਸਨੂੰ ਪਹਿਲ ਦੇ ਆਧਾਰ ਉੱਤੇ ਹੱਲ ਕੀਤਾ ਜਾਣਾ ਚਾਹੀਦਾ ਹੈ ਅਖੀਰ ਵਿੱਚ ਮੁੱਖ ਮੰਤਰੀ ਸਾਹਿਬ ਨੇ ਕਿਹਾ ਕਿ ਤੁਹਾਡੇ ਮਸਲੇ ਦਾ ਹੱਲ ਜਰੂਰ ਕੀਤਾ ਜਾਵੇਗਾ। ਇਸ ਮੌਕੇ ਸਟੇਟ ਕਮੇਟੀ ਜਿਸ ਵਿੱਚ ਸੂਬਾ ਪ੍ਰਧਾਨ ਡਾ. ਰਮੇਸ ਬਾਲੀ,ਸ ਟੇਟ ਸਕੱਤਰ ਡਾ. ਜਸਵਿੰਦਰ ਕਾਲਖ, ਸੀਨੀਅਰ ਮੀਤ ਪ੍ਰਧਾਨ ਡਾ. ਬਲਕਾਰ ਸਿੰਘ ਪਟਿਆਲਾ, ਡਾ. ਬਲਜਿੰਦਰ ਸਿੰਘ ਜਿਲਾ ਸਕੱਤਰ ਪਟਿਆਲਾ ਅਤੇ ਡਾ. ਸੱਤਪਾਲ ਸਿੰਘ ਸਾਮਲ ਸਨ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media