ਸੰਦੌੜ 16 ਦਸੰਬਰ (ਹਰਮਿੰਦਰ ਸਿੰਘ ਭੱਟ) – ਪੰਜਾਬ ਵਕਫ ਬੋਰਡ ਦੇ ਪ੍ਰਸ਼ਾਸਕ ਸ਼੍ਰੀ ਮੁਹੰਮਦ ਤਈਅਬ (ਆਈ.ਏ.ਐਸ) ਦੇ ਬਜੁਰਗ ਪਿਤਾ ਦਾ ਹਾਰਟ ਅਟੈਕ ਕਾਰਨ ਦਿਹਾਂਤ ਹੋ ਗਿਆ। ਉਨ੍ਹਾਂ ਦੇ ਇਸ ਅਚਾਨਕ ਦਿਹਾਂਤ ਤੇ ਪੰਜਾਬ ਵਕਫ ਬੋਰਡ ਦੇ ਸੀ.ਈ.ਓ ਐਡਵੋਕੇਟ ਸ਼੍ਰੀ ਜੁਲਿਫਕਾਰ ਅਲੀ ਮਲਿਕ ਨੇ ਪਰਿਵਾਰ ਦੇ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਇੱਕ ਮਿਲਣਸਾਰ ਵਿਅਕਤੀ ਸਨ। ਸ਼੍ਰੀ ਮਲਿਕ ਨੇ ਮ੍ਰਿਤਕ ਦੀ ਮਗਫਿਰਤ ਲਈ ਦੁਆ ਕੀਤੀ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਮੈਰਾਥਨ 12 ਸਤੰਬਰ ਨੂੰ
ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬ ਘਰ …
Punjab Post Daily Online Newspaper & Print Media