Saturday, October 31, 2026

ਡੇਅਰੀ ਸਿਖਲਾਈ ਕੋਰਸ ਲਈ 18 ਦਸੰਬਰ ਤੱਕ ਦਰਖਾਸਤਾਂ ਮੰਗੀਆਂ

ਅੰਮ੍ਰਿਤਸਰ, 16 ਦਸੰਬਰ (ਗੁਰਚਰਨ ਸਿੰਘ) – ਪੰਜਾਬ ਸਰਕਾਰ ਵੱਲੋਂ ਪੜ੍ਹੇ-ਲਿਖੇ ਬੇਰੁਜ਼ਗਾਰ ਵਿਅਕਤੀਆਂ ਨੂੰ ਸਵੈ-ਰੁਜ਼ਗਾਰ ਸਕੀਮ ਅਧੀਨ ਇਕ ਪੰਦਰਾਂ ਦਿਨਾਂ ਡੇਅਰੀ ਸਿਖਲਾਈ ਕੋਰਸ ਚਲਾਇਆ ਜਾ ਰਿਹਾ ਹੈ।ਜਿਸ ਵਿਚ ਕੋਈ ਲੜਕਾ ਜਾਂ ਲੜਕੀ ਜਿਸ ਦੀ ਉਮਰ ਘੱਟੋ-ਘੱਟ 18 ਸਾਲ ਦੀ ਹੋਵੇ ਅਤੇ ਵੱਧ ਤੋ ਵੱਧ 50 ਸਾਲ ਹੋਵੇ ਇਹ ਕੋਰਸ ਕਰ ਸਕਦਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਜੋਗਿੰਦਰ ਸਿੰਘ ਢਿੱਲੋ, ਡਿਪਟੀ ਡਾਇਰੈਕਟਰ ਡੇਅਰੀ ਨੇ ਦੱਸਿਆ ਕਿ ਸਿਖਿਆਰਥੀ ਪੰਜਵੀਂ ਪਾਸ ਹੋਣਾ ਚਾਹੀਦਾ ਹੈ ਅਤੇ ਉਹ ਬੇਰੁਜ਼ਗਾਰ ਹੋਵੇ। ਉਨ੍ਹਾਂ ਦੱਸਿਆ ਕਿ ਪਂੇਡੂ ਇਲਾਕੇ ਨਾਲ ਸਬੰਧਤ ਸਿਖਿਆਰਥੀ ਇਸ ਟ੍ਰੇਨਿੰਗ ਕੋਰਸ ਵਿਚ ਭਾਗ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਹ ਟ੍ਰੇਨਿੰਗ ਕੋਰਸ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵੇਰਕਾ ਵਿਖੇ 21 ਦਸੰਬਰ, 2015 ਤੋਂ ਸ਼ੁਰੂ ਹੋਵੇਗਾ ਅਤੇ ਇਸ ਸਬੰਧੀ ਦਰਖਾਸਤ ਦੇਣ ਦੀ ਆਖਰੀ ਮਿਤੀ 18 ਦਸੰਬਰ, 2015 ਹੈ।ਉਨ੍ਹਾਂ ਅੱਗੇ ਕਿਹਾ ਕਿ ਚਾਹਵਾਨ ਵਿਅਕਤੀ ਦਫਤਰ ਡਿਪਟੀ ਡਾਇਰੈਕਟਰ ਅੰਮ੍ਰਿਤਸਰ ਵਿਖੇ ਆਪਣੇ ਨਾਲ ਪੰਜਵੀਂ ਜਾਂ ਅੱਠਵੀ ਜਾਂ ਦਸਵੀ ਜਿਹੜਾ ਵੀ ਸਰਟੀਫਿਕੇਟ ਹੋਵੇ, ਰਿਹਾਇਸ਼ੀ ਸਬੂਤ, ਆਧਾਰ ਕਾਰਡ ਅਤੇ ਇਕ ਪਾਸਪੋਰਟ ਸਾਈਜ ਫੋਟੋ ਲੈ ਕੇ ਆਉਣ। ਸਿਖਲਾਈ ਉਪਰੰਤ ਸਿਖਆਰਥੀਆਂ ਨੂੰ ਸਸਤੇ ਵਿਆਜ ਦਰ ਅਤੇ ਸਬਸਿਡੀ ਉਪਰ ਡੇਅਰੀ ਫਾਰਮ ਬਣਾਉਣ ਲਈ ਕਰਜਾ ਵੀ ਦਿਵਾਇਆ ਜਾਵੇਗਾ।

Check Also

ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ 18 ਫ਼ਰਵਰੀ ਨੂੰ ਅੰਮ੍ਰਿਤਸਰ ਅਤੇ 19-20 ਨੂੰ ਹੋਣਗੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਗਮ

ਅੰਮ੍ਰਿਤਸਰ, 30 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੀ …

Leave a Reply