Friday, November 22, 2024

ਡਿਪਟੀ ਕਮਿਸ਼ਨਰ ਵੱਲੋਂ ਪਿੰਡਾਂ ਦੇ ਬਹੁਮੁਖੀ ਵਿਕਾਸ ਲਈ ਅਧਿਕਾਰੀਆਂ ਨਾਲ ਮੀਟਿੰਗ

ਅੰਮ੍ਰਿਤਸਰ, 16 ਦਸੰਬਰ (ਗੁਰਚਰਨ ਸਿੰਘ)- ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਬਹੁਮੁਖੀ ਵਿਕਾਸ ਲਈ ਮੁੱਖ ਮੰਤਰੀ ਪੇੰਡੂ ਵਿਕਾਸ ਯੋਜਨਾ ਤਿਆਰ ਕੀਤੀ ਗਈ ਹੈ ਜਿਸ ਤਹਿਤ ਪੇੰਡੂ ਖੇਤਰਾਂ ਵਿੱਚ ਬੁਨਿਆਦੀ ਸਹੂਲਤਾਂ ਦੀ ਸੁਵਿਧਾ ਅਤੇ ਸਮਾਜਿਕ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ ਸਥਾਨਕ ਬੱਚਤ ਭਵਨ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਵਿਕਾਸ ਕੰਮਾਂ ਸਬੰਧੀ ਕੀਤੀ ਮੀਟਿੰਗ ਦੌਰਾਨ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਲਈ 25 ਕਰੋੜ ਰੁਪਏ ਪ੍ਰਤੀ ਵਿਧਾਨ ਸਭਾ ਹਲਕੇ ਦੇ ਹਿਸਾਬ ਨਾਲ ਵਿਕਾਸ ਕਾਰਜਾਂ ਲਈ ਖਰਚ ਕਰਨ ਲਈ ਰਿਪੋਰਟਾਂ ਮੰਗੀਆਂ ਗਈਆਂ ।
ਉਹਨਾਂ ਨਾਲ ਮੁੱਖ ਸੰਸਦੀ ਸਕੱਤਰ ਸz ਅਮਰਪਾਲ ਬੋਨੀ ਅਜਨਾਲਾ, ਕਮਿਸ਼ਨਰ ਨਗਰ ਨਿਗਮ ਸ੍ਰੀ ਪ੍ਰਦੀਪ ਸਭਰਵਾਲ, ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸਤਪਾਲ ਆਂਗਰਾ, ਐਸ. ਡੀ. ਐਮ ਸ੍ਰੀ ਰਾਜੇਸ਼ ਸ਼ਰਮਾ, ਐਸ. ਡੀ. ਐਮ ਸ੍ਰੀ ਰੋਹਿਤ ਸ਼ਰਮਾ, ਐਸ. ਡੀ. ਐਮ ਸ੍ਰੀ ਹਰਦੀਪ ਸਿੰਘ ਧਾਲੀਵਾਲ, ਐਸ. ਡੀ. ਐਮ ਸ੍ਰੀ ਰਾਜ਼ੇਸ ਪੋਪਲੀ, ਡੀ.ਡੀ.ਪੀ ਓ ਸ੍ਰੀ ਹਰਜਿੰਦਰ ਸਿੰਘ ਸੰਧੂ ਤੇ ਬੀ.ਡੀ.ਓਜ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਸ੍ਰੀ ਰਵੀ ਭਗਤ ਨੇ ਦੱਸਿਆ ਕਿ 25 ਕਰੋੜ ਰੁਪਏ ਦੇ ਨਾਲ ਪਿੰਡਾਂ ਵਿੱਚ ਗੰਦੇ ਪਾਣੀ ਦੇ ਨਿਕਾਸ, ਗਲੀਆਂ ਨੂੰ ਪੱਕਾ ਕਰਨਾ, ਪਿੰਡਾਂ ਦੇ ਛੱਪੜਾਂ ਦੇ ਨਿਕਾਸ, ਸਟਰੀਟ ਲਾਈਟਾਂ, ਬੱਚਿਆਂ ਦੇ ਖੇਡਣ ਲਈ ਪਾਰਕਾਂ ਦੀ ਉਸਾਰੀ, ਆਂਗਣਵਾੜੀ ਕੇਂਦਰਾਂ ਦੀ ਉਸਾਰੀ, ਕਮਿਊਨਟੀ ਸੈਂਟਰ ਸਮੇਤ ਪੰਚਾਇਤ ਦਫ਼ਤਰਾਂ ਦੀ ਉਸਾਰੀ, ਸ਼ਮਸ਼ਾਨ ਘਾਟ ਦੀ ਉਸਾਰੀ/ਮੁਰੰਮਤ, ਰੂੜੀਆਂ ਦੇ ਯੋਗ ਪ੍ਰੁੁਬੰਧ ਕਰਨ ਆਦਿ ਕੰਮਾਂ ਲਈ ਖਰਚ ਕੀਤੇ ਜਾਣਗੇ।
ਸ੍ਰੀ ਰਵੀ ਭਗਤ ਨੇ ਕਿਹਾ ਕਿ ਸਰਕਾਰ ਵੱਲੋਂ ਜਿਲ੍ਹਾ ਪੱਧਰ ‘ਤੇ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ ਜਿਸ ਵਿੱਚ ਵਧੀਕ ਡਿਪਟੀ ਕਮਿਸ਼ਨਰ(ਵਿਕਾਸ), ਸਬੰਧਤ ਉਪ ਮੰਡਲ ਮੈਜਿਸਟਰੇਟ, ਡੀ.ਡੀ.ਪੀ.ਓ ਅਤੇ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ ਦਾ ਨੁਮਾਇੰਦੇ ਨੂੰ ਮੈਂਬਰ ਨਿਯੁਕਤ ਕੀਤਾ ਗਿਆ ਹੈ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …

Leave a Reply