Wednesday, October 28, 2026

ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਨੇ ਮਨਾਇਆ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ

PPN1712201517

ਅੰਮ੍ਰਿਤਸਰ, 16 ਦਸੰਬਰ ( ਜਗਦੀਪ ਸਿੰਘ ਸ’ਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵੱਲੋਂ ਹਿੰਦ ਦੀ ਚਾਦਰ ਸਾਹਿਬ ਸਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਪੁਰਬ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ । ਇਸ ਸੰਬੰਧ ਵਿੱਚ  ਚੀਫ਼ ਖ਼ਾਲਸਾ ਦੀਵਾਨ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਜੀ ਦਾ ਆਰੰਭ ਕਰਵਾਇਆ ਗਿਆ ਸੀ ਜਿਸਦੇ ਅੱਜ ਭੋਗ ਪਾਏ ਗਏ । ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਦੇ ਪਿ੍ਰੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਆਈਆਂ ਸੰਗਤਾਂ ਨੂੰ ‘ਜੀ ਆਇਆਂ’ ਆਖਿਆ । ਉਪਰੰਤ ਸੈਂਟਰਲ ਖ਼ਾਲਸਾ ਯਤੀਮਖਾਨਾ ਦੇ ਰਾਗੀ ਜੱਥੇ ਵੱਲੋਂ ਗੁਰਬਾਣੀ ਕੀਰਤਨ ਦੁਆਰਾ ਗੁਰੂ ਚਰਨਾਂ ਵਿੱਚ ਹਾਜ਼ਰੀ ਲਗਵਾਈ ਗਈ । ਇਸ ਤੋਂ ਬਾਦ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਟੀਮਾਂ ਦੁਆਰਾ ਸ਼ਬਦ ਕੀਰਤਨ ਰਾਹੀਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਦਾ ਜਸ ਗਾਇਨ ਕਰਕੇ ਉਹਨਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ । ਚੀਫ਼ ਖ਼ਾਲਸਾ ਦੀਵਾਨ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਕਰਵਾਈ ਗਈ ਗੁਰਬਾਣੀ ਕੰਠ ਪ੍ਰੀਖਿਆ ਦੇ ਜੇਤੂ ਵਿਦਿਆਰਥੀਆਂ ਨੂੰ ਦੀਵਾਨ ਦੇ ਪ੍ਰਧਾਨ ਸ. ਚਰਨਜੀਤ ਸਿੰਘ ਚੱਢਾ, ਮੀਤ ਪ੍ਰਧਾਨ ਸ. ਧੰਨਰਾਜ ਸਿੰਘ, ਸਥਾਨਕ ਪ੍ਰਧਾਨ ਸ. ਨਿਰਮਲ ਸਿੰਘ, ਜੀ.ਟੀ.ਰੋਡ ਦੇ ਮੈਂਬਰ ਇੰਚਾਰਜ ਸ. ਹਰਮਿੰਦਰ ਸਿੰਘ ਅਤੇ ਪ੍ਰਬੰਧਕੀ ਕਮੇਟੀ ਦੇ ਹੋਰ ਮੈਂਬਰ ਸਾਹਿਬਾਨ ਵੱਲੋਂ ਸਨਮਾਨਿਤ ਕੀਤਾ ਗਿਆ । ਸ. ਚਰਨਜੀਤ ਸਿੰਘ ਚੱਢਾ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਉਹਨਾਂ ਦੀ ਸ਼ਹਾਦਤ ਸੰਬੰਧੀ ਜਾਣਕਾਰੀ ਦਿ’ਤੀ ਅਤੇ ਉਹਨਾਂ ਦੇ ਜੀਵਨ ਤੋਂ ਸਿਖਿਆ ਲੈ ਕੇ ਹੱਕ ਅਤੇ ਸੱਚ ਦੀ ਰਾਹ ਉੱਤੇ ਚੱਲਣ ਲਈ ਪ੍ਰੇਰਿਤ ਕੀਤਾ । ਅੱਜ ਦੇ ਦੀਵਾਨ ਵਿਵਿੱਚ ਇੰਜੀ ਜਸਪਾਲ ਸਿੰਘ, ਸ. ਮਨਜੀਤ ਸਿੰਘ ਨਰੂਲਾ, ਸ. ਮਨਮੋਹਨ ਸਿੰਘ, ਸ. ਨਿਰੰਜਨ ਸਿੰਘ, ਸ. ਸੁਰਜੀਤ ਸਿੰਘ ਸ. ਅਜੀਤ ਸਿੰਘ, ਡਾ: ਸ਼੍ਰੀਮਤੀ ਅਮਰਪਾਲੀ, ਪ੍ਰਿੰਸੀਪਲ ਦਪਿੰਦਰ ਕੌਰ, ਪ੍ਰਿੰਸੀਪਲ ਰਿਪੁਦਮਨ ਕੌਰ, ਪ੍ਰਿੰਸੀਪਲ ਰਵਿੰਦਰ ਬਮਰਾ, ਪਿ੍ਰੰਸੀਪਲ ਜਸਪਾਲ ਕੌਰ, ਸਕੂਲ ਦੀਆਂ ਮੁੱਖ ਅਧਿਆਪਕਾਵਾਂ, ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀਆਂ ਨੇ ਹਾਜ਼ਰੀ ਭਰੀ ।

Check Also

ਡਿਵੈਲਪਮੈਂਟ ਬੋਰਡਾਂ ਦੇ ਚੇਅਰਮੈਨਾਂ ਦੀ ਅੰਮ੍ਰਿਤਸਰ ਵਿਖੇ ਅਹਿਮ ਮੀਟਿੰਗ

ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਦੇ ਵੱਖ-ਵੱਖ ਡਿਵੈਲਪਮੈਂਟ ਬੋਰਡਾਂ ਦੇ ਚੇਅਰਮੈਨਾਂ ਅਤੇ ਸਮਾਜ …

Leave a Reply