ਅਮ੍ਰਿਤਸਰ 16 ਦਸਬਰ (ਗੁਰਪ੍ਰੀਤ ਸਿੰਘ) – ਸਿ’ਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਵਿੱਚਖੰਡ ਸ੍ਰੀ ਹਰਿਮੰਦਰ ਸਾਹਿਬ ਵ’ਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਦਾ ਸ਼ਹੀਦੀ ਦਿਹਾੜਾ ਉਨ੍ਹਾਂ ਦੀ ਅਦੁੱਤੀ ਕੁਰਬਾਨੀ ਨੂੰ ਯਾਦ ਕਰਦਿਆਂ ਮਨਾਇਆ ਗਿਆ।ਸ੍ਰੀ ਅਖੰਡਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਵਿੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਪਾਲ ਸਿੰਘ ਦੇ ਜਥੇ ਵ’ਲੋਂ ਧੁਰ ਕੀ ਬਾਣੀ ਦੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ।ਭਾਈ ਸੁਲਤਾਨ ਸਿੰਘ ਨੇ ਅਰਦਾਸ ਕੀਤੀ ਤੇ ਗਿਆਨੀ ਜਸਵੰਤ ਸਿੰਘ ਕਥਾਵਾਚਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਨੇ ਹੁਕਮਨਾਮਾ ਲਿਆ।
ਸਮਾਗਮ ਦੌਰਾਨ ਗਿਆਨੀ ਜਸਵੰਤ ਸਿੰਘ ਕਥਾਵਾਚਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਅਤੇ ਜਿੰਦਜਾਨ ਹੁੰਦੇ ਹਨ।ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਉਹ ਮਹਾਨ ਸ਼ਹੀਦ ਸਨ ਜਿਨ੍ਹਾਂ ਤਿਲਕ ਜੰਞੂ ਦੇ ਰਾਖੇ, ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਤੋਂ ਪਹਿਲਾਂ ਗੁਰੂ ਦੇ ਸਨਮੁੱਖ ਹੋ ਕੇ ਸ਼ਹਾਦਤਾਂ ਪ੍ਰਾਪਤ ਕੀਤੀਆਂ।ਸਮੇਂ ਦੇ ਨਿਰਦਈ ਅਤੇ ਜ਼ਾਲਮ ਬਾਦਸ਼ਾਹ ਔਰੰਗਜ਼ੇਬ ਨੇ ਦਿੱਲੀ ਦੇ ਚਾਂਦਨੀ ਚੌਂਕ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ ਸੀਸ ਕਲਮ ਕਰਨ ਤੋਂ ਪਹਿਲਾਂ ਭਾਈ ਮਤੀ ਦਾਸ ਜੀ ਨੂੰ ਆਰਿਆਂ ਨਾਲ ਚਿਰਵਾ ਕੇ ਸਹੀਦ ਕਰਵਾਇਆ, ਭਾਈ ਸਤੀ ਦਾਸ ਜੀ ਨੂੰ ਰੂੰ ਵਿੱਚ ਲਪੇਟ ਕੇ ਅੱਗ ਨਾਲ ਜਲਾ ਕੇ ਸ਼ਹੀਦ ਕਰਵਾਇਆ ਅਤੇ ਭਾਈ ਦਿਆਲਾ ਜੀ ਨੂੰ ਉਬਲਦੀ ਦੇਗ ਵਿੱਚ ਉਬਾਲ ਕੇ ਸ਼ਹੀਦ ਕਰਵਾਇਆ, ਪਰ ਗੁਰੂ ਕੇ ਸਿੱਖ ਅਡੋਲ ਚਿੱਤ ਇਲਾਹੀ ਬਾਣੀ ਦਾ ਪਾਠ ਕਰਦੇ ਰਹੇ।ਉਨ੍ਹਾਂ ਕਿਹਾ ਕਿ ਸਾਨੂੰ ਵੀ ਉਨ੍ਹਾਂ ਮਹਾਨ ਸ਼ਹੀਦ ਸਿੰਘਾਂ ਦੀਆਂ ਕੁਰਬਾਨੀਆਂ ਤੋਂ ਸਬਕ ਸਿੱਖਣਾ ਚਾਹੀਦਾ ਹੈ ਅਤੇ ਗੁਰੂ ਤੋਂ ਬੇਮੁੱਖ ਹੋਣ ਦੀ ਬਿਜਾਏ ਹਮੇਸ਼ਾਂ ਉਸ ਦੇ ਅੰਗੁਸੰਗ ਰਹਿਣਾ ਚਾਹੀਦਾ ਹੈ। ਸ: ਸੁਲੱਖਣ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਵੀ ਸੰਗਤਾਂ ਨੂੰ ਸੰਬੋਧਨ ਕੀਤਾ।
ਇਸ ਮੌਕੇ ਸ: ਜਤਿੰਦਰ ਸਿੰਘ, ਸ: ਹਰਜਿੰਦਰ ਸਿੰਘ, ਸz: ਲਖਬੀਰ ਸਿੰਘ, ਸ: ਸਤਨਾਮ ਸਿੰਘ ਮਾਂਗਾ ਸਰਾਏ ਤੇ ਸ : ਹਰਪ੍ਰੀਤ ਸਿੰਘ ਵਧੀਕ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ: ਇੰਦਰ ਮੋਹਣ ਸਿੰਘ ‘ਅਨਜਾਣ’ ਇੰਚਾਰਜ ਪਬਲੀਸਿਟੀ, ਸ: ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ, ਸ: ਪਰਉਪਕਾਰ ਸਿੰਘ ਚੀਫ ਅਕਾਊਂਟੈਂਟ, ਸ: ਨਰਿੰਦਰ ਸਿੰਘ ਤੇ ਸ: ਕਾਰਜ ਸਿੰਘ ਸੁਪਰਵਾਈਜ਼ਰ, ਭਾਈ ਗੁਰਸੇਵਕ ਸਿੰਘ ਗ੍ਰੰਥੀ, ਸਮੁੱਚਾ ਸਟਾਫ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।
Check Also
ਬੀਬੀਕੇ ਡੀਏਵੀ ਕਾਲਜ ਵੁਮੈਨ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਵੁਮੈਨ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ …
Punjab Post Daily Online Newspaper & Print Media