Saturday, August 22, 2026

ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਸਹੀਦੀ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ 20 ਤੋਂ 26 ਤੱਕ

PPN1712201503

ਸੰਦੌੜ, 17 ਦਸੰਬਰ (ਹਰਮਿੰਦਰ ਸਿੰਘ ਭੱਟ)- ਬਾਬਾ ਜੀਵਨ ਸਿੰਘ ਜੀ ਗੁਰਦੁਆਰਾ ਸਾਹਿਬ ਵਿਖੇ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੀ ਰਹਿਨੁਮਾਈ ਹੇਠ ਪਿੰਡ ਦੇ ਸੰਗਤਾਂ ਦੇ ਸਹਿਯੋਗ ਸਦਕਾ ”ਰੰਘਰੇਟੇ ਗੁਰੂ ਕੇ ਬੇਟੇ” ਕਾ ਖ਼ਿਤਾਬ ਹਾਸਲ ਕਰਨ ਵਾਲੇ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਲਾਡਲੇ ਸਿੰਘ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਸਹੀਦੀ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਮਹਾਨ ਨਗਰ ਕੀਰਤਨ 20 ਤਰੀਕ ਨੂੰ ਅਤੇ 6 ਰੋਜ਼ਾ ਗੁਰਮਤਿ ਸਮਾਗਮ ਮਿਤੀ 24 ਤੋਂ 26 ਤਰੀਕ ਤੱਕ ਆਯੋਜਿਤ ਕਰਵਾਇਆ ਜਾ ਰਿਹਾ ਹੈ। ਬਾਬਾ ਜੀਵਨ ਸਿੰਘ ਜੀ ਦੇ ਗੁਰੂਘਰ ਦੇ ਮੁੱਖ ਸੇਵਾਦਾਰ ਵੱਲੋਂ ਬੱਚਿਆਂ ਨੂੰ ਗੁਰਬਾਣੀ ਸੰਥਿਆ, ਸ਼ਬਦ-ਕੀਰਤਨ ਦੀ ਸਿਖਲਾਈ ਨੂੰ ਪਿਛਲੇ ਲੰਮੇ ਸਮੇਂ ਤੋਂ ਨਿਰੰਤਰ ਸੇਵਾ ਵਜੋਂ ਨਿਭਾ ਰਹੇ ਬਾਬਾ ਅਵਤਾਰ ਸਿੰਘ ਜੀ ਨੇ ਦੱਸਿਆ ਕਿ ਬਾਬਾ ਜੀਵਨ ਸਿੰਘ ਜੀ ਦੀ ਸਹੀਦੀ ਨੂੰ ਸਮਰਪਿਤ ਸ੍ਰੀ ਸਹਿਜ ਪਾਠਾਂ ਦੇ ਭੋਗ 22 ਤਰੀਕ ਨੂੰ ਪਾਏ ਜਾਣਗੇ ਅਤੇ ਪੰਥ ਪ੍ਰਸਿੱਧ ਪ੍ਰਚਾਰਕਾਂ, ਕੀਰਤਨੀਏ ਰਾਗੀ ਢਾਡੀ ਜਥਿਆਂ ਵੱਲੋਂ ਹਾਜ਼ਰੀ ਲਗਾ ਕੇ ਗੁਰੂ ਸੰਗਤ ਨੂੰ ਗੁਰਬਾਣੀ ਰਾਹੀ ਨਿਹਾਲ ਕੀਤਾ ਜਾਵੇਗਾ ਉਨ੍ਹਾਂ ਦੱਸਿਆ ਕਿ ਸਮਾਗਮ ਵਿਚ ਵਿਸ਼ੇਸ਼ ਤੌਰ ਤੇ ਵੀਰ ਮਨਪ੍ਰੀਤ ਸਿੰਘ ਅਲੀਪੁਰ ਖ਼ਾਲਸਾ ਅਤੇ ਬਾਬਾ ਫ਼ੱਕਰ ਸਿੰਘ ਮਸਤੂਆਣਾ ਸਾਹਿਬ ਜੀ ਵਾਲੇ 24 ਤੋਂ 26 ਤੱਕ ਰਾਤਰੀ ਦੇ ਦੀਵਾਨ ਸਜਾਉਣਗੇ ਅਤੇ ਮਿਤੀ 27 ਨੂੰ ਅੰਮ੍ਰਿਤ ਸੰਚਾਰ ਵੀ ਕਰਵਾਇਆ ਜਾਵੇਗਾ।

Check Also

ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ

ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …

Leave a Reply