Friday, July 24, 2026

ਖਾਲਸਾ ਕਾਲਜ ਪਬਲਿਕ ਸਕੂਲ (ਹੇਰ) ਵਿਖੇ ਕਰਵਾਇਆ ‘ਸਲਾਨਾ ਇਨਾਮ ਵੰਡ’ ਸਮਾਰੋਹ

PPN1712201510

ਅੰਮ੍ਰਿਤਸਰ, 17 ਦਸੰਬਰ (ਸੁਖਬੀਰ ਖੁਰਮਨੀਆ, ਪ੍ਰੀਤਮ ਸਿੰਘ)- ਇਤਿਹਾਸਿਕ ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸਫ਼ਲਤਾਪੂਰਵਕ ਕਾਮਯਾਬੀ ਨੂੰ ਛੂਹ ਰਹੇ ਖਾਲਸਾ ਕਾਲਜ ਪਬਲਿਕ ਸਕੂਲ (ਹੇਰ) ਵਿਖੇ ਸਕੂਲ ਦਾ ਸਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ ਕੀਤਾ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਕੌਂਸਲ ਦੇ ਐਡੀਸ਼ਨਲ ਆਨਰੇਰੀ ਸਕੱਤਰ ਸ: ਸਵਿੰਦਰ ਸਿੰਘ ਕੱਥੂਨੰਗਲ ਤੇ ਜੁਆਇੰਟ ਸਕੱਤਰ ਸ: ਅਜ਼ਮੇਰ ਸਿੰਘ ਹੇਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਰੋਹ ਦਾ ਆਗਾਜ਼ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਕਰਕੇ ਕੀਤਾ ਗਿਆ। ਇਸ ਉਪਰੰਤ ਸਕੂਲ ਪ੍ਰਿੰਸੀਪਲ ਗੁਰਿੰਦਰਜੀਤ ਕੰਬੋਜ਼ ਨੇ ਸਕੂਲ ਦੀ ਸਾਲਾਨਾ ਰਿਪੋਰਟ ਪੜ੍ਹੀ।ਇਸ ਮੌਕੇ ਸ: ਕੱਥੂਨੰਗਲ ਨੇ ਕਿਹਾ ਕਿ ਅਜਿਹੇ ਸਮਾਰੋਹਾਂ ਨਾਲ ਬੱਚਿਆਂ ਵਿੱਚ ਆਪਣੇ ਆਪ ਨੂੰ ਪ੍ਰਫ਼ੈਕਟ ਸਾਬਿਤ ਕਰਨ ਦਾ ਜਨੂੰਨ ਪੈਦਾ ਹੈ, ਜਿਸ ਨਾਲ ਉਹ ਆਪਣੇ ਕਾਬਲੀਅਤ ਨੂੰ ਹੋਰ ਖੂਬਸੂਰਤ ਢੰਗ ਨਾਲ ਪੇਸ਼ ਕਰਨ ਲਈ ਸਖ਼ਤ ਮਿਹਨਤ ਕਰਦੇ ਹਨ। ਉਨ੍ਹਾਂ ਕਿਹਾ ਕਿ ਮਾਪੇ ਨੂੰ ਆਪਣੇ ਰੁਝੇਵੇ ਭਰੀ ਜ਼ਿੰਦਗੀ ਵਿੱਚੋਂ ਸਮਾਂ ਕੱਢਕੇ ਬੱਚਿਆਂ ਦੀ ਪੜ੍ਹਾਈ ਵੱਲ ਵੀ ਧਿਆਨ ਦੇਣ, ਕਿਉਂਕਿ ਸਮਾਜ ਵਿੱਚ ਪਨਪ ਰਹੀਆਂ ਅਣਗਿਣਤ ਕੁਰੀਤੀਆਂ ਨਾਲ ਕਈ ਬੱਚੇ ਆਪਣੀ ਜ਼ਿੰਦਗੀ ਦੇ ਮਕਸਦ ‘ਤੋਂ ਭਟਕ ਰਹੇ ਹਨ। ਉਨ੍ਹਾਂ ਕਿਹਾ ਕਿ ਮਾਪੇ ਆਪਣੇ ਬੱਚਿਆਂ ਦੀ ਜ਼ਿੰਦਗੀ ਨੂੰ ਸੰਵਾਰਨ ਲਈ ਮਜ਼ਬੂਰ ਨਹੀਂ, ਮਜ਼ਬੂਤ ਬਣਨ ਤੇ ਉਨ੍ਹਾਂ ਦਾ ਸਹੀ ਮਾਰਗ ਦਰਸ਼ਕ ਕਰਨ।
ਇਸ ਮੌਕੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਉਪਰੰਤ ਆਏ ਹੋਏ ਮੁੱਖ ਮਹਿਮਾਨਾਂ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਸਰਗਰਮੀਆਂ ਵਿੱਚ ਜੇਤੂ ਰਹਿਣ ‘ਤੇ ਮੈਡਲ ਦੇ ਕੇ ਸਨਮਾਨਿਤ ਕੀਤਾ। ਆਖ਼ਿਰ ਵਿੱਚ ਪ੍ਰਿੰ: ਕੰਬੋਜ਼ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਭੇਂਟ ਕੀਤੇ। ਸਮਾਰੋਹ ਵਿੱਚ ਜੁਆਇੰਟ ਸਕੱਤਰ ਸ: ਸਰਦੂਲ ਸਿੰਘ ਮੰਨਨ, ਖ਼ਾਲਸਾ ਕਾਲਜ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਜਸਵਿੰਦਰ ਸਿੰਘ ਢਿੱਲੋਂ, ਖ਼ਾਲਸਾ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ, ਖ਼ਾਲਸਾ ਕਾਲਜ ਐਜ਼ੂਕੇਸ਼ਨ, ਰਣਜੀਤ ਐਵੀਨਿਊ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ, ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਤੇਜਿੰਦਰ ਕੌਰ ਬਿੰਦਰਾ ਸਮੇਤ ਸਕੂਲ ਸਟਾਫ਼, ਬੱਚਿਆਂ ਦੇ ਮਾਤਾ-ਪਿਤਾ ਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਮੌਜ਼ੂਦ ਸਨ।

Check Also

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਨੂੰ ਮਿਲਿਆ ਭਰਵਾਂ ਹੁੰਗਾਰਾ

ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ …

Leave a Reply