Saturday, July 25, 2026

ਅਸ਼ਵਨੀ ਸ਼ਰਮਾ ਵਲੋਂ ਸਿਵਲ ਹਸਪਤਾਲ ਵਿਖੇ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਦਾ ਸ਼ੁੱਭਆਰੰਭ

Ashwani Sharma

ਪਠਾਨਕੋਟ, 17 ਦਸੰਬਰ (ਪ.ਪ)- ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵਧੀਆ ਸਿਹਤ ਸੁਵਿਧਾਵਾਂ ਦੇਣ ਦੇ ਉਦੇਸ਼ ਨਾਲ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ। ਜਿਸ ਤਹਿਤ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਅਧੀਨ ਸਮਾਰਟ ਕਾਰਡ ਬਣਾਏ ਜਾ ਰਹੇ ਹਨ। ਇਹ ਜਾਣਕਾਰੀ ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਨੇ ਦਿੰਦਿਆ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਸਰਕਾਰੀ ਵਿਭਾਗਾਂ ਵਿੱਚ ਨੌਕਰੀ ਕਰ ਰਹੇ ਮੁਲਾਜਮਾਂ ਅਤੇ ਸੇਵਾ ਮੁਕਤ ਹੋਏ ਮੁਲਾਜਮਾਂ ਨੂੰ ਸਿਹਤ ਸੁਵਿਧਾਵਾਂ ਦੇਣ ਦੇ ਲਈ ਕੈਸ਼ਲੈਸ ਮੈਡੀਕਲ ਸਹੂਲਤ ਵੀ ਦਿੱਤੀ ਜਾ ਰਹੀ ਹੈ।
ਸ੍ਰੀ ਸ਼ਰਮਾ ਨੇ ਦੱਸਿਆ ਕਿ ਸਿਵਲ ਹਸਪਤਾਲ ਪਠਾਨਕੋਟ ਵਿਖੇ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਦਾ ਸ਼ੁੱਭ ਆਰੰਭ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਸਾਰੇ ਨੀਲੇ ਕਾਰਡਧਾਰਕਾਂ ਨੂੰ ਮਾਮੂਲੀ 30 ਰੁਪਏ ਦੀ ਫੀਸ ‘ਤੇ ਪੰਜ ਪਰਿਵਾਰਿਕ ਮੈਂਬਰਾਂ ਦਾ ਪੰਜਾਹ ਹਜਾਰ ਰੁਪਏ ਤੱਕ ਦਾ ਇੱਕ ਸਾਲ ਤੱਕ ਮੁਫਤ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਅਤੇ ਕੁਝ ਚੁਣੇ ਹੋਏ ਨਿੱਜੀ ਹਸਪਤਾਲਾਂ ਵਿੱਚ ਉਪਲਬੱਧ ਕਰਵਾਇਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਸ਼ਹਿਰੀ ਖੇਤਰ ਦੇ 16477 ਅਤੇ ਜਿਲ੍ਹਾ ਪੱਧਰ ‘ਤੇ 42022 ਲਾਭਪਾਤਰੀਆਂ ਤੱਕ ਇਸ ਯੋਜਨਾ ਦਾ ਲਾਭ ਪਹੁੰਚਾਉਣ ਦਾ ਟੀਚਾ ਮਿਥਿਆ ਗਿਆ ਹੈ। ਜਿਸ ਲਈ ਵੱਖ ਵੱਖ ਵਾਰਡਾਂ ਵਿੱਚ ਮਸ਼ੀਨਾਂ ਲਗਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਮੌਕੇ ‘ਤੇ ਹੀ ਕਾਰਡ ਬਣਾ ਕੇ ਦੇਣ ਦੀ ਸੁਵਿਧਾ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਲਾਭਪਾਤਰੀਆਂ ਨੂੰ ਇਲਾਜ ਦੇ ਲਈ ਹਸਪਤਾਲਾਂ ਵਿੱਚ ਦਾਖਲੇ ਸਮੇਂ ਆਪਣਾ ਆਧਾਰ ਕਾਰਡ ਨਾਲ ਲਿਆਣਾ ਹੋਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਲਾਭ ਉਠਾਉਣ।
ਫੋਟੋ ਕੈਪਸ਼ਨ :-02- ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਸਬੰਧੀ ਜਾਣਕਾਰੀ ਦਿੰਦੇ ਹੋਏ।

Check Also

ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ

ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …

Leave a Reply