Saturday, August 22, 2026

 ਪੰਜਾਬ ਦੇ ਲੋਕ ਅਕਾਲੀ ਦਲ ਦੇ ਨਾਲ – ਤਰਸੇਮਬੀਰ ਭਗਵਾਨਪੁਰਾ, ਬਿਕਰਮਜੀਤ ਚੱਕ

 

Tarsembir-Binkramਅਲਗੋਂ ਕੋਠੀ, 18 ਦਸੰਬਰ (ਹਰਦਿਆਲ ਸਿੰਘ ਭੈਣੀ)- ਅਕਾਲੀ ਦਲ ਦੀ ਗੋਇੰਦਵਾਲ ਸਾਹਿਬ ਵਿਖੇ ਹੋਈ ਸਦਭਾਵਨਾ ਰੈਲੀ ਵਿੱਚ ਲੋਕਾਂ ਦੇ ਇਤਿਹਾਸਕ ਇਕੱਠ ਤੋਂ ਇਹ ਸਾਬਤ ਹੁੰਦਾ ਹੈ ਕਿ ਪੰਜਾਬ ਦੇ ਲੋਕ ਅਕਾਲੀ ਦਲ ਨਾਲ ਚਟਾਨ ਵਾਂਗ ਖੜੇ ਹਨ ਅਤੇ 2017 ਵਿੱਚ ਤੀਜੀ ਵਾਰ ਵੀ ਅਕਾਲੀ ਦਲ ਦੀ ਸਰਕਾਰ ਬਣੇਗੀ। ਇਹ ਪ੍ਰਗਟਾਵਾ ਤਰਸੇਮਬੀਰ ਸਿੰਘ ਭਗਵਾਨਪੁਰਾ, ਬਿਕਰਮਜੀਤ ਸਿੰਘ ਚੱਕ ਨੇ ਵਿਸ਼ੇਸ਼ ਮੁਲਾਕਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਮਨ ਸ਼ਾਂਤੀ ਚਾਹੁੰਦੇ ਹਨ ਤੇ ਉਹ ਵਿਰੋਧੀਆਂ ਵੱਲੋਂ ਅਸ਼ਾਂਤੀ ਫੈਲਾਉਣ ਦੀਆਂ ਕੋਝੀਆਂ ਚਾਲਾਂ ਨੂੰ ਕਾਮਯਾਬ ਨਹੀਂ ਹੋਣ ਦੇਣਗੇ। ਇਸ ਮੌਕੇ ਉਨ੍ਹਾਂ ਨਾਲ ਗੁਰਜੰਟ ਸਿੰਘ ਭੈਣੀ, ਅੰਗ੍ਰੇਜ ਸਿੰਘ, ਗੁਰਪ੍ਰੀਤ ਸਿੰਘ, ਸਮਸ਼ੇਰ ਸਿੰਘ, ਸੰਨੀ, ਸੁਖਵਿੰਦਰ ਸਿੰਘ, ਜਗਰਾਜ ਸਿੰਘ, ਜਗਰੂਪ ਸਿੰਘ, ਸਨਦੀਪ ਸਿੰਘ ਆਦਿ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ

ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …

Leave a Reply