Tuesday, August 4, 2026

ਕੇਬਲ ਟੈਲੀਵਿਜ਼ਨ ਨੈਟਵਰਕ ਦੀ ਸਮੀਖਿਆ ਸਬੰਧੀ ਜ਼ਿਲ੍ਹਾ ਪੱਧਰੀ ਮੋਨੀਟਰਿੰਗ ਕਮੇਟੀ ਦੀ ਰੀਵਿਊ ਮੀਟਿੰਗ ਹੋਈ

PPN1812201511

ਪਠਾਨਕੋਟ, 18 ਦਸੰਬਰ (ਪ.ਪ)- ਕੇਬਲ ਟੈਲੀਵਿਜ਼ਨ ਨੈਟਵਰਕ ਦੀ ਸਮੀਖਿਆ ਸਬੰਧੀ ਜ਼ਿਲ੍ਹਾ ਪੱਧਰੀ ਮੋਨੀਟਰਿੰਗ ਕਮੇਟੀ ਦੀ ਰੀਵਿਊ ਮੀਟਿੰਗ ਸ਼੍ਰੀ ਕੇ.ਐਸ. ਰਾਜ ਵਧੀਕ ਡਿਪਟੀ ਕਮਿਸ਼ਨਰ (ਜ) ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਹੋਰਨਾਂ ਤੋਂ ਇਲਵਾ ਸ਼੍ਰੀ ਗੁਰਜੀਤ ਸਿੰਘ ਐਸ.ਡੀ.ਐਮ. ਧਾਰਕਲਾਂ ਕਮ ਸਹਾਇਕ ਕਮਿਸ਼ਨਰ ਜਨਰਲ, ਕਮੇਟੀ ਦੇ ਮੈਂਬਰ ਸਰਵਸ਼੍ਰੀ ਪਾਲ ਸਿੰਘ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਪ੍ਰਿੰ: ਸਮਰਿੰਦਰ ਸ਼ਰਮਾ, ਪ੍ਰਿੰ: ਮਨਜੀਤ ਮੱਲ, ਡਾ. ਸੋਨੀਆ ਮਿਸ਼ਰਾ, ਸਮੀਰ ਸ਼ਾਰਦਾ ਅਤੇ ਫਾਸਟਵੇ ਕੇਬਲ ਟੀ.ਵੀ. ਨੈਟਵਰਕ ਦੇ ਪਠਾਨਕੋਟ ਤੋਂ ਐਮ.ਡੀ. ਸ਼੍ਰੀ ਰਜਿੰਦਰ ਮਹਿਤਾ ਅਤੇ ਮਹਿਰਾ ਕੇਬਲ ਟੀ.ਵੀ. ਨੈਟਵਰਕ ਤੋਂ ਸ਼੍ਰੀ ਸਤੀਸ਼ ਕੁਮਾਰ ਸ਼ਾਮਲ ਹੋਏ।
ਵਧੀਕ ਡਿਪਟੀ ਕਮਿਸ਼ਨਰ (ਜ) ਨੇ ਦੱਸਿਆ ਕਿ ਅੱਜ ਦੀ ਮੀਟਿੰਗ ਵਿੱਚ ਜ਼ਿਲ੍ਹੇ ਅੰਦਰ ਕੇਬਲ ਟੈਲੀਵਿਜ਼ਨ ਨੈਟਵਰਕ ਨੂੰ ਡਿਜੀਟਾਈਜੇਸ਼ਨ ਕਰਨ ਦੀ ਕਾਰਗੁਜਾਰੀ ਦਾ ਜਾਇਜ਼ਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਕੇਬਲ ਟੈਲੀਵਿਜ਼ਨ ਨੈਟਵਰਕ ਸਬੰਧੀ ਕੋਈ ਵੀ ਸ਼ਿਕਾਇਤ ਜ਼ਿਲ੍ਹਾ ਮੈਜਿਸਟਰੇਟ ਦੇ ਦਫ਼ਤਰ, ਐਸ.ਡੀ.ਐਮਜ਼ ਦੇ ਦਫ਼ਤਰਾਂ ਅਤੇ ਮੋਨੀਟਰਿੰਗ ਕਮੇਟੀ ਦੇ ਮੈਂਬਰਾਂ ਨੂੰ ਪ੍ਰਾਪਤ ਨਹੀਂ ਹੋਈ ਹੈ। ਉਨ੍ਹਾਂ ਦੱਸਿਆ ਕਿ ਜੇ ਕਿਸੇ ਉਪਭੋਗਤਾ ਨੂੰ ਕੇਬਲ ਟੈਲੀਵਿਜ਼ਨ ਨੈਟਵਰਕ ਸਬੰਧੀ ਸ਼ਿਕਾਇਤ ਹੈ ਤਾਂ ਉਹ ਉਕਤ ਅਧਿਕਾਰੀਆਂ ਜਾਂ ਕਮੇਟੀ ਮੈਂਬਰਾਂ ਦੇ ਧਿਆਨ ਵਿੱਚ ਲਿਆ ਸਕਦੇ ਹਨ। ਉਨ੍ਹਾਂ ਨੇ ਕੇਬਲ ਉਪਰੇਟਰਾਂ ਨੂੰ ਹਦਾਇਤ ਕੀਤੀ ਕਿ ਉਹ ਕੇਬਲ ਟੈਲੀਵਿਜ਼ਨ ਨੈਟਵਰਕ ਨੂੰ ਡਿਜੀਟਾਈਜੇਸ਼ਨ ਸਬੰਧੀ ਸਰਕਾਰ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਨ ਅਤੇ ਮੰਗੀ ਗਈ ਜਾਣਕਾਰੀ ਨੂੰ ਮਿਥੇ ਸਮੇਂ ਵਿੱਚ ਉਪਲਬੱਧ ਕਰਵਾਉਣ।

Check Also

40 ਕਰੋੜ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਨ ‘ਤੇ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ

ਅੰਮਿਤਸਰ, 3 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ …

Leave a Reply