Thursday, September 10, 2026

ਕੇਂਦਰ ਸਰਕਾਰ ਭਾਈ ਵਰਿਆਮ ਸਿੰਘ ਵਾਂਗ ਬਾਕੀ ਕੈਦੀ ਵੀ ਰਿਹਾਅ ਕਰੇ-ਜਥੇ. ਅਵਤਾਰ ਸਿੰਘ

Makkar

ਅੰਮ੍ਰਿਤਸਰ, 19 ਦਸੰਬਰ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਨੇ ਭਾਈ ਵਰਿਆਮ ਸਿੰਘ ਦਾ ਬਰੇਲੀ ਜ਼ੇਲ੍ਹ ਵਿੱਚੋਂ ਪੈਰੋਲ ਤੇ ਰਿਹਾਅ ਹੋਣ ਤੇ ਖੁਸ਼ੀ ਦਾ ਇਜ਼ਹਾਰ ਕੀਤਾ ਹੈ।ਉਨ੍ਹਾਂ ਕਿਹਾ ਕਿ ਭਾਈ ਵਰਿਆਮ ਸਿੰਘ ਨੇ ਆਪਣੀ ਅੱਧੀ ਜ਼ਿੰਦਗੀ ਜ਼ੇਲ੍ਹ ਦੀ ਕਾਲ ਕੋਠੜੀ ਵਿੱਚ ਗੁਜਾਰ ਦਿੱਤੀ ਹੈ।ਉਨ੍ਹਾਂ ਯੂ. ਪੀ ਸਰਕਾਰ ਨੂੰ ਭਾਈ ਵਰਿਆਮ ਨੂੰ ਪੱਕੇ ਤੌਰ ਤੇ ਰਿਹਾਅ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕੇਂਦਰ ਸਰਕਾਰ ਤੇ ਬਾਕੀ ਜ਼ਿਲ੍ਹਿਆਂ ਦੀਆਂ ਸਰਕਾਰਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਜੋ ਸਿੰਘ ਆਪਣੀ ਸਜ਼ਾ ਤੋਂ ਵੱਧ ਜ਼ੇਲ੍ਹਾਂ ਵਿੱਚ ਕੈਦ ਕੱਟ ਰਹੇ ਹਨ ਉਨ੍ਹਾਂ ਦੀ ਤੁਰੰਤ ਰਿਹਾਈ ਲਈ ਰਾਹ ਪੱਧਰਾ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਲੰਮੇ ਅਰਸੇ ਤੋਂ ਜੇਲ੍ਹਾਂ ਵਿੱਚ ਸਿੱਖ ਕੈਦੀਆਂ ਦੀ ਰਿਹਾਈ ਲਈ ਸੁਹਿਰਦ ਯਤਨ ਹੋਣੇ ਚਾਹੀਦੇ ਹਨ।ਉਨ੍ਹਾਂ ਕਿਹਾ ਕਿ ਸ. ਵਰਿਆਮ ਦੀ ਰਿਹਾਈ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਅਤੇ ਸ਼ੋ੍ਰਮਣੀ ਕਮੇਟੀ ਵੱਲੋਂ ਕੀਤੇ ਯਤਨ ਸਦਕਾ ਹੀ ਸੰਭਵ ਹੋਈ ਹੈ।ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਵੱਖ-ਵੱਖ ਪ੍ਰਾਤਾਂ ਦੀਆਂ ਜੇਲ੍ਹਾਂ ਵਿੱਚ ਸਿੱਖ ਕੈਦੀ ਆਪਣੀ ਕੀਮਤੀ ਜ਼ਿੰਦਗੀ ਦਾ ਵੱਡਾ ਹਿੱਸਾ ਗੁਜ਼ਾਰ ਚੁੱਕੇ ਹਨ।

Check Also

ਖ਼ਾਲਸਾ ਯੂਨੀਵਰਸਿਟੀ ਵੱਲੋਂ ਅਧਿਆਪਕ ਦਿਵਸ ਦੇ ਸਬੰਧ ’ਚ ਵਿਸ਼ੇਸ਼ ਭਾਸ਼ਣ ਕਰਵਾਇਆ

ਰਾਜਬੀਰ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ, 8 ਸਤੰਬਰ (ਸੁਖਬੀਰ ਸਿੰਘ ਖੂਰਮਣੀਆਂ) – …

Leave a Reply