Saturday, October 10, 2026

ਸ੍ਰੀ ਅਰੁਣ ਜੇਤਲੀ ਦੀ ਜਿੱਤ ਯਕੀਨੀ – ਮੋਹਨ ਸਿੰਘ ਮਾੜੀ ਮੇਘਾ

PPN280401

ਅੰਮ੍ਰਿਤਸਰ, 28  ਅਪ੍ਰੈਲ ( ਮਨਪ੍ਰੀਤ ਸਿੰਘ ਮੱਲੀ)-  ਮੁੱਖ ਸੰਸਦੀ ਸਕੱਤਰ ਤੇ ਹਲਕਾ ਦੱਖਣੀ ਵਿਧਾਇਕ ਸ੍ਰ. ਇੰਦਰਬੀਰ ਸਿੰਘ ਬੁਲਾਰੀਆ ਦੀ ਸਰਪ੍ਰਸਤੀ ਹੇਠ ਅੰਮ੍ਰਿਤਸਰ ਵਿਖੇ ਭਾਜਪਾ ਦੇ ਪ੍ਰਧਾਨ ਮੰਤਰੀ ਵਜੋਂ ਉਮੀਦਵਾਰ ਨਰੇਂਦਰ ਮੋਦੀ ਦੀ ਰੈਲੀ ਵਿੱਚ ਸ਼ਾਮਲ ਹੋਣ ਲਈ ਸੁਲਤਾਨਵਿੰਡ ਰੋਡ ਸਥਿਤ ਗੁਰਦੁਆਰਾ ਤੂਤ ਸਾਹਿਬ  ਤੋਂ ਰਵਾਨਾ ਹੋਏ ਵਿਸ਼ਾਲ ਕਾਫਲੇ ਵਿੱਚ ਸ਼ਾਮਲ ਅਕਾਲੀ ਜਥਾ ਸ਼ਹਿਰੀ ਦੇ ਸੀਨੀਅਰ ਮੀਤ ਪ੍ਰਧਾਨ ਮੋਹਨ ਸਿੰਘ ਮਾੜੀ ਮੇਘਾ, ਜਨਰਲ ਸਕੱਤਰ ਸ਼ਹਿਰੀ ਹਰਜੀਤ ਸਿੰਘ ਡੇਅਰੀਵਾਲੇ, ਡਾ ਸਰਬਜੀਤ ਸਿੰਘ, ਪ੍ਰਭਜੋਤ ਸਿੰਘ, ਬੀਬਾ ਰੀਟਾ ਕੋਹਲੀ ਤੇ ਅਕਾਲੀ ਵਰਕਰ ।ਇਸ ਮੌਕੇ ਮਾੜੀ ਮੇਘਾ ਨੇ ਕਿਹਾ ਕਿ ਅਕਾਲੀ ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਸ੍ਰੀ ਅਰੁਣ ਜੇਤਲੀ ਦੀ ਜਿੱਤ ਯਕੀਨੀ ਹੈ ਅਤੇ ਅੰਮ੍ਰਿਤਸਰ ਵਾਸੀ ਉਨਾਂ ਨੂੰ ਵੋਟਾਂ ਦੇ ਵੱਡੇ ਫਰਕ ਨਾਲ ਕਾਮਯਾਬ ਕਰਨਗੇ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply