Monday, July 8, 2024

ਮੰਤਰੀ ਜੋਸ਼ੀ ਵਲੋਂ ਨਵਾਂ ਟਿਊਬਵੈਲ ਲਗਾਉਣ ਦੇ ਕੰਮ ਦਾ ਸ਼ੁਭਅਰੰਭ

PPN2012201516ਅੰਮ੍ਰਿਤਸਰ, 20 ਦਸੰਬਰ (ਜਗਦੀਪ ਸਿੰਘ ਸੱਗੂ) – ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਅਨਿਲ ਜੋਸ਼ੀ ਵਲੋਂ ਵਾਰਡ ਨੰਬਰ 14 ਦੀ ਅਬਾਦੀ ਫਰੈਂਡਜ਼ ਐਵਨਿਊ ਵਲੋਂ ਨਵੇਂ ਟਿਊਬਵੈਲ ਲਗਾਉਣ ਦੇ ਕੰਮ ਦਾ ਸ਼ੁਭਅਰੰਭ ਕੀਤਾ।ਇਸ ਮੌਕੇ ਭਾਜਪਾ ਆਗੂ ਡਾ. ਸੁਭਾਸ਼ ਪੱਪੂ ਨੇ ਸ਼੍ਰੀ ਜੋਸ਼ੀ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਇਸ ਇਲਾਕੇ ਵਿੱਚ ਕੁੱਝ ਦਿਨਾਂ ਤੋਂ ਪਾਣੀ ਦੀ ਸਮੱਸਿਆ ਚੱਲ ਰਹੀ ਸੀ, ਜੋ ਸ੍ਰੀ ਅਨਿਲ ਜੋਸ਼ੀ ਦੇ ਧਿਆਨ ਵਿੱਚ ਲਿਆਂਦੀ ਗਈ ਤਾਂ ਉਨਾਂ ਨੇ ਤੁਰੰਤ ਅਧਿਕਾਰੀਆਂ ਨੂੰ ਨਵਾਂ ਟਿਊਬਵੈਲ ਲਗਾਉਣ ਦੇ ਨਿਰਦੇਸ਼ ਦੇ ਦਿੱਤੇ ਅਤੇ ਅੱਜ ਸ੍ਰੀ ਜੋਸ਼ੀ ਟਿਊਬਵੈਲ ਦੇ ਕੰਮ ਦਾ ਸ਼ੁੱਭਅਰੰਭ ਕਰਨ ਆਏ ਹਨ । ਇਸ ਮੌਕੇ ਹੋਰਨਾਂ ਤੋਂ ਇਲਾਵਾ ਭਾਜਪਾ ਦੇ ਸੂਬਾ ਬੁਲਾਰੇ ਆਰ.ਪੀ.ਮੈਨੀ, ਸੁਸ਼ੀਲ ਸ਼ਰਮਾ, ਜਤਿੰਦਰ ਸ਼ਰਮਾ, ਹਰਪਾਲ ਸਿੰਘ, ਪਵਨ ਕੁਮਾਰ, ਨਰੇਸ਼ ਸ਼ਰਮਾ, ਅਸ਼ੋਕ ਸ਼ਰਮਾ, ਸਤਪਾਲ ਮੋਹਨ, ਪ੍ਰੀਤਮ ਸਿੰਘ, ਬਲਬੀਰ ਸਿੰਘ ਬੱਲ ਤੇ ਵਿਨੋਦ ਸ਼ਰਮਾ ਆਦਿ ਮੌਜੂਦ ਸਨ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply