Monday, July 8, 2024

ਜੋਸ਼ੀ ਅਤੇ ਔਜਲਾ ਵੱਲੋਂ ਬੀ. ਆਰ. ਟੀ ਐਸ ਪ੍ਰਾਜੈਕਟ ਦੀ ਪ੍ਰਗਤੀ ਦਾ ਜਾਇਜ਼ਾ

PPN2112201509

ਅੰਮ੍ਰਿਤਸਰ, 21 ਦਸੰਬਰ (ਗੁਰਚਰਨ ਸਿੰਘ)- ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਅਨਿਲ ਜੋਸ਼ੀ ਅਤੇ ਉਪ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ੍ਰੀ ਪੀ. ਐਸ ਔਜਲਾ ਨੇ ਅੱਜ ਸ਼ਹਿਰ ਵਿਚ ਚੱਲ ਰਹੇ ਬੀ. ਆਰ. ਟੀ. ਐਸ ਪ੍ਰਾਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਮੌਕ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ, ਕਮਿਸ਼ਨਰ ਨਗਰ ਨਿਗਮ ਸ੍ਰੀ ਪ੍ਰਦੀਪ ਸੱਭਰਵਾਲ, ਜਾਇੰਟ ਕਮਿਸ਼ਨਰ ਸ. ਪਰਮਜੀਤ ਸਿੰਘ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਸੰਦੀਪ ਰਿਸ਼ੀ ਅਤੇ ਹੋਰ ਅਧਿਕਾਰੀ ਉਨ੍ਹਾਂ ਦੇ ਨਾਲ ਸਨ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਪ੍ਰਾਜੈਕਟ ਨੂੰ ਜਲਦ ਤੋਂ ਜਲਦ ਮੁਕੰਮਲ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਇਸ ਕਾਰਨ ਆ ਰਹੀਆਂ ਮੁਸ਼ਕਿਲਾਂ ਨੂੰ ਦੂਰ ਕੀਤਾ ਜਾ ਸਕੇ। ਇਸ ਮੌਕੇ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਆਦਾਤਰ ਕੰਮ 31 ਮਾਰਚ ਤੱਕ ਮੁਕੰਮਲ ਕਰ ਲਏ ਜਾਣਗੇ।
ਸ੍ਰੀ ਜੋਸ਼ੀ ਨੇ ਇਸ ਮੌਕੇ ਕਿਹਾ ਕਿ ਉਹ ਚੱਲ ਰਹੇ ਪ੍ਰਾਜੈਕਟਾਂ ਦੀ ਲਗਾਤਾਰ ਨਜ਼ਰਸਾਨੀ ਕਰ ਰਹੇ ਹਨ। ਉਨ੍ਹਾਂ ਇਸ ਮੌਕੇ ਨਗਰ ਨਿਗਮ ਦੇ ਜਾਇੰਟ ਕਮਿਸ਼ਨਰ ਸ. ਪਰਮਜੀਤ ਸਿੰਘ ਦੀ ਡਿਊਟੀ ਲਗਾਈ ਕਿ ਉਹ ਇਸ ਕੰਮ ਦੀ ਨਿਗਰਾਨੀ ਕਰਨਗੇ ਕਿ ਕੰਮ ਠੀਕ ਤਰ੍ਹਾਂ ਹੋ ਰਿਹਾ ਹੈ ਜਾਂ ਨਹੀਂ। ਇਸ ਤੋਂ ਇਲਾਵਾ ਇਹ ਵੀ ਯਕੀਨੀ ਬਣਾਇਆ ਜਾਵੇਗਾ ਕਿ ਇਸ ਪ੍ਰਾਜੈਕਟ ਕਾਰਨ ਸੀਵਰੇਜ, ਪਾਣੀ ਦੀ ਸਪਲਾਈ ਅਤੇ ਬਿਜਲੀ ਸਪਲਾਈ ਆਦਿ ‘ਤੇ ਕੋਈ ਪ੍ਰਭਾਵ ਨਾ ਪਵੇ ਅਤੇ ਲੋਕਾਂ ਨੂੰ ਘੱਟ ਤੋਂ ਘੱਟ ਮੁਸ਼ਕਿਲ ਪੇਸ਼ ਆਵੇ। ਇਸ ਮੌਕੇ ਸ੍ਰੀ ਜੋਸ਼ੀ ਨੇ ਦੱਸਿਆ ਕਿ ਮਾਲ ਰੋਡ ਦਾ ਕੰਮ ਜਲਦ ਮੁਕੰਮਲ ਹੋ ਜਾਵੇਗਾ ਜਦਕਿ ਬਟਾਲਾ ਰੋਡ ਦੇ ਕੰਮ ਨੂੰੂ ਹਾਲੇ ਥੋੜ੍ਹਾ ਹੋਰ ਸਮਾਂ ਲੱਗ ਸਕਦਾ ਹੈ। ਸ੍ਰੀ ਜੋਸ਼ੀ ਨੇ ਇਸ ਮੌਕੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 6000 ਕਰੋੜ ਰੁਪਏ ਸ਼ਹਿਰਾਂ ਦੇ 100 ਫੀਸਦੀ ਵਿਕਾਸ ‘ਤੇ ਖ਼ਰਚ ਕੀਤੇ ਜਾ ਰਹੇ ਹਨ, ਜਿਸ ਵਿਚੋਂ 750 ਕਰੋੜ ਰੁਪਏ ਕੇਵਲ ਅੰਮ੍ਰਿਤਸਰ ਸ਼ਹਿਰ ਦੇ ਵਿਕਾਸ ਕੰਮਾਂ ‘ਤੇ ਖ਼ਰਚੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕੰਮਾਂ ਵਿਚ 100 ਫੀਸਦੀ ਸੀਵਰੇਜ, ਵਾਟਰ ਸਪਲਾਈ, ਸੜਕਾਂ ਅਤੇ ਲਾਈਟਾਂ ਆਦਿ ਦੇ ਕੰਮ ਸ਼ਾਮਿਲ ਹਨ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply