Saturday, March 7, 2026

ਨੇੜੇ ਨਿਊ ਬੈਂਕ ਕਲੌਨੀ ਪਠਾਨਕੋਟ ਵਿਖੇ ਆਧਾਰ ਕਾਰਡ ਬਣਾਉਣ ਦਾ ਕੈਂਪ ਲਗਾਇਆ

PPN2112201519

ਪਠਾਨਕੋਟ, 21 ਦਸੰਬਰ (ਪ.ਪ)- ਪੰਜਾਬ ਸਰਕਾਰ ਵੱਲੋਂ ਬਣਾਈਆਂ ਗਈਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਸ਼ਹਿਰ ਅੰਦਰ ਵੱਖ ਵੱਖ ਥਾਵਾਂ ‘ਤੇ ਕੈਂਪ ਲਗਾਏ ਜਾ ਰਹੇ ਹਨ। ਜਿਸ ਤਹਿਤ ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੀ ਰਿਹਾਇਸ਼ ਨੇੜੇ ਨਿਊ ਬੈਂਕ ਕਲੌਨੀ ਪਠਾਨਕੋਟ ਵਿਖੇ ਆਧਾਰ ਕਾਰਡ ਬਣਾਉਣ ਸਬੰਧੀ ਕੈਂਪ ਲਗਾਇਆ ਗਿਆ। ਜਿਸ ਵਿੱਚ ਆਮ ਲੋਕਾਂ ਦੇ 200 ਤੋਂ ਵੱਧ ਆਧਾਰ ਕਾਰਡ ਬਣਾਏ ਗਏ। ਉਨ੍ਹਾਂ ਦੱਸਿਆ ਕਿ ਅਕਾਲੀ ਭਾਜਪਾ ਸਰਕਾਰ ਵੱਲੋਂ ਬਣਾਈਆਂ ਗਈਆਂ ਵਿਕਾਸ ਤੇ ਭਲਾਈ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।
ਸ਼੍ਰੀ ਸ਼ਰਮਾ ਨੇ ਦੱਸਿਆ ਕਿ ਇਸ ਤਰ੍ਹਾਂ ਦੇ ਕੈਂਪ ਸ਼ਹਿਰ ਦੇ ਵੱਖ ਵੱਖ ਵਾਰਡਾਂ ਵਿੱਚ ਲਗਾਏ ਜਾਣਗੇ ਤਾਂ ਜੋ ਵੱਧ ਤੋਂ ਵੱਧ ਲੋਕ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਉਠਾ ਸਕਣ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਗਰੀਬ ਲੋਕਾਂ ਦੇ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਤਹਿਤ 5000 ਸਿਹਤ ਸਮਾਰਟ ਕਾਰਡ ਬਣਾਏ ਗਏ ਹਨ। ਉਨ੍ਹਾਂ ਨੇ ਇਸ ਮੌਕੇ ‘ਤੇ ਅਧਿਕਾਰੀਆਂ ਨੂੰ ਵੀ ਕਿਹਾ ਕਿ ਉਹ ਸਰਕਾਰ ਵੱਲੋਂ ਬਣਾਈਆਂ ਜਾ ਰਹੀਆਂ ਭਲਾਈ ਤੇ ਵਿਕਾਸ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣ ਤਾਂ ਲੋਕ ਇੰਨ੍ਹਾਂ ਸਕੀਮਾਂ ਦਾ ਲਾਭ ਉਠਾ ਕੇ ਆਪਣਾ ਜੀਵਨ ਮਿਆਰ ਉੱਚਾ ਚੁੱਕ ਸਕਣ। ਇਸ ਮੌਕੇ ‘ਤੇ ਹੋਰਨਾਂ ਤੋਂ ਇਲਾਵਾ ਅਕਾਲੀ ਭਾਜਪਾ ਸਰਕਾਰ ਦੇ ਉੱਘੇ ਨੇਤਾ ਵੀ ਹਾਜ਼ਰ ਸਨ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply