Thursday, March 5, 2026

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਨੂੰ ਸਮਰਪਿਤ ਗੁਰਮਤਿ ਸਮਾਗਮ 27 ਨੂੰ

ਰਈਆ, ਖਿਲਚੀਆਂ, 21 ਦਸੰਬਰ (ਬਲਵਿੰਦਰ ਸੰਧੂ, ਖਾਲਸਾ)- ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ 27 ਦਸੰਬਰ 2015 ਦਿਨ ਐਤਵਾਰ ਨੂੰ ਵਾਰਡ ਨੰਬਰ 7 ਪਾਰੋਵਾਲ ਨਿਵਾਸ ਰਈਆ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ ਪੰਥ ਦੇ ਮਹਾਨ ਵਿਦਵਾਨ ਸਿੰਘ ਸਹਿਬਾਨ ਭਾਈ ਸਰਬਜੀਤ ਸਿੰਘ ਜੀ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਨਗਰ ਜਲੰਧਰ ਗੁਰੂ ਸਾਹਿਬ ਦੀ ਮਹਾਨ ਸ਼ਹੀਦੀ ਦੇ ਇਤਿਹਾਸ ਤੋਂ ਜਾਣੂ ਕਰਵਾਉਣਗੇ।ਪੰਥ ਪ੍ਰਸਿੱਧ ਰਬਾਬੀ ਕੀਰਤਨੀਏ ਭਾਈ ਦਵਿੰਦਰ ਸਿੰਘ ਜੀ ਅਤੇ ਭਾਈ ਦਿਲਬਾਗ ਸਿੰਘ ਜੀ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲਾ, (ਹੁਸ਼ਿਆਰਪੁਰ) ਸੰਗਤਾਂ ਨੂੰ ਮਨੋਹਰ ਗੁਰਬਾਣੀ ਕੀਰਤਨ ਦੁਆਰਾ ਨਿਹਾਲ ਕਰਨਗੇ।

Check Also

ਖ਼ਾਲਸਾ ਕਾਲਜ ਵਿਖੇ ਬੀ.ਏ.ਆਰ.ਸੀ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵੱਲੋਂ ਵਿਦਿਆਰਥੀਆਂ …

Leave a Reply