Tuesday, March 24, 2026

ਗੁਰਦੁਆਰਾ ਗੁਰਪ੍ਰਕਾਸ਼ ਖੇੜੀ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ 25 ਨੂੰ

PPN2212201505ਸੰਦੌੜ 22 ਦਸੰਬਰ (ਹਰਮਿੰਦਰ ਸਿੰਘ ਭੱਟ) – ਗੁਰਦੁਆਰਾ ਗੁਰਪ੍ਰਕਾਸ਼ ਸਾਹਿਬ ਖੇੜੀ ਵਿਖੇ ਸਰਬੰਸ ਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਗੁਜ਼ਰ ਕੌਰ ਜੀ, ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫ਼ਤਿਹ ਸਿੰਘ ਜੀ ਦੀ ਸਹੀਦੀ ਨੂੰ ਸਮਰਪਿਤ ਸ਼ਬਦ ਗੁਰੂ ਚੇਤਨਾ ਸਮਾਗਮ ਤਹਿਤ ਮਹਾਨ ਸਹੀਦੀ ਸਮਾਗਮ ਆਯੋਜਿਤ ਕਰਵਾਇਆ ਜਾ ਰਿਹਾ ਹੈ।ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਅਸਥਾਨ ਦੇ ਮੁੱਖ ਬੁਲਾਰੇ ਭਾਈ ਦਵਿੰਦਰ ਸਿੰਘ ਫ਼ੌਜੀ ਨੇ ਦੱਸਿਆ ਕਿ ਬਾਬਾ ਦਲੇਰ ਸਿੰਘ ਜੀ ਖ਼ਾਲਸਾ ਖੇੜੀ ਵਾਲੇ ਆਈਆਂ ਸੰਗਤਾਂ ਨੂੰ ਗੁਰਬਾਣੀ ਕਥਾ ਕੀਰਤਨ ਰਾਹੀ ਗੁਰ ਇਤਿਹਾਸ ਬਾਰੇ ਜਾਣੂੰ ਕਰਵਾਉਣਗੇ।ਉਪਰੰਤ ਅੰਮ੍ਰਿਤ ਸੰਚਾਰ ਕਰਵਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਇਸ ਦਿਨ ਸਰਬੱਤ ਦਾ ਭਲਾ ਸੇਵਾ ਦਲ ਦੇ ਸਮੂਹ ਮੈਂਬਰਾਂ ਦੀ ਅਹਿਮ ਮੀਟਿੰਗ ਵੀ ਹੋਵੇਗੀ ਜਿਸ ਵਿਚ 2016 ਵਿਚ ਸੰਗਤਾਂ ਦੇ ਸਹਿਯੋਗ ਨਾਲ ਸਮਾਜ ਦੀ ਸੇਵਾ ਵਿਚ ਵਿੱਢੀ ਮੁਹਿੰਮ ਨੂੰ ਅੱਗੇ ਤੋਰਨ ਦੇ ਲਈ ਵਿਚਾਰਾਂ ਸਾਂਝੀਆਂ ਕੀਤੀਆਂ ਜਾਣਗੀਆਂ ਅਤੇ ਸਰਬੱਤ ਦਾ ਭਲਾ ਸੇਵਾ ਦਲ ਵੱਲੋਂ ਅਗਾਂਹ 2016 ਦੇ ਸੇਵਾ ਕਾਰਜਾਂ ਸੰਬੰਧੀ ਸਮਾਗਮਾਂ ਲਈ ਮਿਤੀਆਂ ਜਾਰੀ ਕੀਤੀਆਂ ਜਾਣਗੀਆਂ।ਉਨ੍ਹਾਂ ਸੰਗਤਾਂ, ਸਮੂਹ ਸੇਵਾਦਾਰਾਂ ਅਤੇ ਮੈਂਬਰਾਂ ਨੂੰ ਬੇਨਤੀ ਕੀਤੀ ਕਿ ਸਮਾਗਮ ਵਿਚ ਪਹੁੰਚ ਕੇ ਹਾਜ਼ਰੀ ਭਰਨ।

Check Also

ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਰੋਹ ਕਰਵਾਇਆ

ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੇ ਨਵੇਂ …

Leave a Reply