ਸੰਦੌੜ, 22 ਦਸੰਬਰ (ਹਰਮਿੰਦਰ ਭੱਟ) – ਗੁਰਦੁਆਰਾ ਸੰਤ ਕੰਬਲੀ ਵਾਲੇ ਸਾਹਿਬ ਪਟਿਆਲੇ ਵਿਖੇ ਮਾਤਾ ਗੁੱਜਰ ਕੌਰ ਜੀ ਅਤੇ ਚਾਰੇ ਸਾਹਿਬਜ਼ਾਦਿਆਂ ਦੀ ਯਾਦ ਨੂੰ ਸਮਰਪਿਤ ਮਹਾਨ ਨਗਰ ਕੀਰਤਨ 23 ਦਸੰਬਰ ਨੂੰ ਅਤੇ ਗੁਰਮਤਿ ਸਮਾਗਮ 24 ਦਸੰਬਰ ਨੂੰ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੀ ਰਹਿਨੁਮਾਈ ਹੇਠ ਸੰਤ ਬਾਬਾ ਨਛੱਤਰ ਸਿੰਘ ਜੀ ਦੇਖ ਰੇਖ ਵਿਚ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਸੰਬੰਧੀ ਗੁਰਦੁਆਰਾ ਗੁਰੂਸਰ ਪਾਤਿਸ਼ਾਹੀ ਛੇਵੀਂ ਅਲੀਪੁਰ ਖ਼ਾਲਸਾ ਦੇ ਮੁੱਖ ਸੇਵਾਦਾਰ ਵੀਰ ਮਨਪ੍ਰੀਤ ਸਿੰਘ ਖ਼ਾਲਸਾ ਜੀ ਨੇ ਦੱਸਿਆ ਕਿ ਸਮਾਗਮ ਵਿਚ ਪੰਥ ਪ੍ਰਸਿੱਧ ਪ੍ਰਚਾਰਕ ਅਤੇ ਰਾਗੀ ਢਾਡੀ ਜਥੇ ਹਾਜ਼ਰੀ ਲਗਵਾ ਕੇ ਸੰਗਤਾਂ ਨੂੰ ਸਿੱਖੀ ਸਿਧਾਂਤਾਂ ਤੇ ਦ੍ਰਿੜ੍ਹਤਾ, ਅਣਖ ਨਾਲ ਪਹਿਰਾ ਦੇਣ ਵਾਲੇ ਸ਼ਹੀਦ ਸਿੰਘਾਂ ਦੁਆਰਾ ਦਰਸਾਏ ਮਾਰਗ ਤੇ ਚੱਲਣ ਲਈ ਪ੍ਰੇਰਿਤ ਕਰਨਗੇ ਉਪਰੰਤ 24 ਦਸੰਬਰ ਨੂੰ ਸੱਚਖੰਡ ਵਾਸੀ ਸੰਤ ਬਾਬਾ ਗੁਰਬਚਨ ਸਿੰਘ ਜੀ ਕੰਬਲੀ ਵਾਲਿਆਂ ਦੀ ਬਰਸੀ ਸਮਾਗਮ ਕਰਵਾਇਆ ਜਾ ਰਿਹਾ ਹੈ ਇਸ ਮੌਕੇ ਵੱਖ ਵੱਖ ਸੰਪਰਦਾਵਾਂ ਦੇ ਸੰਤ, ਮਹਾਂਪੁਰਖ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਮੁੱਖ ਸੇਵਾਦਾਰ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰ ਕੇ ਬਾਬਾ ਜੀ ਦੇ ਜੀਵਨ ਤੇ ਚਾਨਣਾ ਪਾਉਣਗੇ ।ਉਨ੍ਹਾਂ ਸਮੂਹ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਨੂੰ ਹਾਜ਼ਰੀ ਭਰਨ ਦੀ ਬੇਨਤੀ ਕੀਤੀ ।
Check Also
ਸਾਹਿਤਕਾਰ ਡਾ. ਗੁਰਵਿੰਦਰ ਅਮਨ ‘ਸੁਰਜੀਤ ਸਿੰਘ ਜੋਬਨ ਸਿਮ੍ਰਿਤੀ ਰਾਸ਼ਟਰੀ ਸਾਹਿਤ ਗੌਰਵ ਸਨਮਾਨ’ ਨਾਲ ਸਨਮਾਨਿਤ
ਰਾਜਪੁਰਾ/ ਦਿੱਲੀ, 3 ਨਵੰਬਰ (ਪੰਜਾਬ ਪੋਸਟ ਬਿਊਰੋ) – ਅਹਿੰਦੀ ਭਾਸ਼ੀ ਹਿੰਦੀ ਲੇਖਕ ਸੰਘ ਦਿੱਲੀ, ਸਾਹਿਤ …
Punjab Post Daily Online Newspaper & Print Media