Saturday, July 25, 2026

ਸੂਬਾ ਮੋਰਚਾ ਅਤੇ ਐਮਰਜੈਂਸੀ ‘ਚ ਭਾਗ ਲੈਣ ਵਾਲੇ ਸੰਘਰਸ਼ੀ ਯੋਧਿਆਂ ਨੂੰ ਸਹੂਲਤਾਂ ਦੇਣ ਦਾ ਫੈਸਲਾ

ਪਠਾਨਕੋਟ, 22 ਦਸੰਬਰ (ਪ.ਪ) – ਪੰਜਾਬ ਸਰਕਾਰ ਵੱਲੋਂ ਪੰਜਾਬੀ ਸੂਬਾ ਮੋਰਚਾ 1955 ਤੋਂ 1965 ਤੱਕ ਅਤੇ ਐਮਰਜੈਂਸੀ ਦੌਰਾਨ 26 ਜੂਨ, 1975 ਤੋਂ 21 ਮਾਰਚ, 1977 ਤੱਕ ਭਾਗ ਲੈਣ ਵਾਲੇ ਸੰਘਰਸ਼ੀ ਯੋਧਿਆਂ ਨੂੰ ਸਹੂਲਤਾਂ ਦੇਣ ਦਾ ਫੈਸਲਾ ਲਿਆ ਗਿਆ ਹੈ। ਇਹ ਪ੍ਰਗਟਾਵਾ ਸ਼੍ਰੀ ਕੇ.ਐਸ. ਰਾਜ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਕਰਦਿਆਂ ਦੱਸਿਆ ਕਿ ਜਿਨ੍ਹਾਂ ਸੰਘਰਸ਼ੀ ਯੋਧਿਆਂ ਨੇ ਉਕਤ ਸੰਘਰਸ਼ ਵਿੱਚ ਹਿੱਸਾ ਲਿਆ ਹੈ, ਉਨ੍ਹਾਂ ਨੂੰ ਸਨਮਾਨ ਪੱਤਰ ਦਿੱਤੇ ਜਾਣਗੇ ਅਤੇ ਸੰਘਰਸ਼ੀ ਯੋਧੇ ਦੇ ਸਵਰਗਵਾਸ ਹੋਣ ਉਪਰੰਤ ਉਸ ਦੀ ਪਤਨੀ/ਪਤੀ ਜਾਂ ਉਨ੍ਹਾਂ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਨੂੰ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨੇ ਦੀ ਦਰ ਨਾਲ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਸੰਘਰਸ਼ੀ ਯੋਧੇ ਅਤੇ ਉਸ ਦੀ ਪਤਨੀ ਨੂੰ ਪੰਜਾਬ ਰਾਜ ਦੀਆਂ ਸਰਕਾਰੀ ਬੱਸਾਂ ਅਤੇ ਅੰਡਰਟੇਕਿੰਗ ਬੱਸਾਂ ਵਿੱਚ ਮੁਫ਼ਤ ਸਫ਼ਰ ਕਰਨ ਦੀ ਸਹੂਲਤ ਹੋਵੇਗੀ ਅਤੇ ਸੰਘਰਸ਼ੀ ਯੋਧਿਆ ਨੂੰ ਜ਼ਿਲ੍ਹਾ ਪੱਧਰ ਦੇ ਸਮਾਗਮਾਂ (ਆਜ਼ਾਦੀ ਦਿਵਸ ਅਤੇ ਗਣਤੰਤਰ ਦਿਵਸ) ਦੇ ਮੌਕੇ ‘ਤੇ ਸੱਦਾ ਪੱਤਰ ਵੀ ਭੇਜੇ ਜਾਣਗੇ। ਵਧੀਕ ਡਿਪਟੀ ਕਮਿਸ਼ਨਰ (ਜ) ਨੇ ਦੱਸਿਆ ਕਿ ਸੰਘਰਸ਼ੀ ਯੋਧੇ ਇਹ ਸਹੂਲਤਾਂ ਲੈਣ ਲਈ ਬਿਨੈ ਪੱਤਰ ਭਰਨ ਲਈ ਬਿਨੈ ਪੱਤਰ ਦਾ ਪ੍ਰਫਾਰਮਾ, ਸੰਘਰਸ਼ੀ ਯੋਧਿਆਂ ਵੱਲੋਂ ਸਵੈ ਘੋਸ਼ਣਾ ਪੱਤਰ ਦਾ ਪ੍ਰਫਾਰਮਾ, ਜੇਲ੍ਹ ਸੁਪਰਡੈਂਟ ਵੱਲੋਂ ਦਿੱਤੇ ਜਾਣ ਵਾਲਾ ਜੇਲ੍ਹ ਸਰਟੀਫਿਕੇਟ ਦਾ ਪ੍ਰਫਾਰਮਾ ਅਤੇ ਡਿਪਟੀ ਕਮਿਸ਼ਨਰ ਵੱਲੋਂ ਦਿੱਤੇ ਜਾਣ ਵਾਲੇ ਸਨਮਾਨ ਪੱਤਰ ਦਾ ਪ੍ਰਫਾਰਮਾ ਕਿਸੇ ਵੀ ਦਫ਼ਤਰੀ ਕੰਮ ਕਾਜ ਵਾਲੇ ਦਿਨ ਦਫ਼ਤਰ ਡਿਪਟੀ ਕਮਿਸ਼ਨਰ ਪਠਾਨਕੋਟ ਤੋਂ ਪ੍ਰਾਪਤ ਕਰ ਸਕਦੇ ਹਨ ਅਤੇ ਜਲਦੀ ਤੋਂ ਜਲਦੀ ਭਰਕੇ ਡਿਪਟੀ ਕਮਿਸ਼ਨਰ ਪਠਾਨਕੋਟ ਦੇ ਦਫ਼ਤਰ ਵਿਖੇ ਜਮ੍ਹਾ ਕਰਵਾਉਣ। ਉਨ੍ਹਾਂ ਦੱਸਿਆ ਕਿ ਇਹ ਸਕੀਮ 8 ਦਸੰਬਰ, 2015 ਤੋਂ ਸ਼ੁਰੂ ਹੈ। ਉਨ੍ਹਾਂ ਦੱਸਿਆ ਕਿ ਸੰਘਰਸ਼ੀ ਯੋਧਿਆਂ ਵੱਲੋਂ ਲੋੜੀਂਦੇ ਪ੍ਰਫਾਰਮੇਂ ਭਰਨ ਅਤੇ ਪੜਤਾਲ ਕਰਨ ਉਪਰੰਤ ਯੋਗ ਪਾਏ ਜਾਣ ਵਾਲੇ ਸੰਘਰਸ਼ੀ ਯੋਧਿਆਂ ਦੇ ਕੇਸ ਬਾਰੇ ਸਰਕਾਰ ਨੂੰ ਉਕਤ ਸਕੀਮਾਂ ਦੇ ਲਾਭ ਦੇਣ ਲਈ ਲਿਖਿਆ ਜਾਵੇਗਾ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …

Leave a Reply