Thursday, July 4, 2024

ਸ਼੍ਰੀ ਕੇ.ਐਸ. ਰਾਜ ਵਧੀਕ ਡਿਪਟੀ ਕਮਿਸ਼ਨਰ ਨੇ ਲਿਆ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ

PPN2212201516ਪਠਾਨਕੋਟ, 22 ਦਸੰਬਰ (ਪ.ਪ) – ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸ਼੍ਰੀ ਕੇ.ਐਸ. ਰਾਜ ਵਧੀਕ ਡਿਪਟੀ ਕਮਿਸ਼ਨਰ (ਜ) ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪਬਲਿਕ ਵਰਕਸ ਕਮੇਟੀ ਦੀ ਮੀਟਿੰਗ ਸਥਾਨਕ ਸਵੀਮਿੰਗ ਪੂਲ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਹੋਈ। ਜਿਸ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ਼੍ਰੀ ਅਮਿਤ ਮਹਾਜਨ ਐਸ.ਡੀ.ਐਮ. ਪਠਾਨਕੋਟ, ਗੁਰਜੀਤ ਸਿੰਘ ਐਸ.ਡੀ.ਐਮ. ਧਾਰਕਲਾਂ, ਮਨਮੋਹਨ ਐਕਸੀਅਨ ਲੋਕ ਨਿਰਮਾਣ ਵਿਭਾਗ, ਪ੍ਰਵੀਨ ਕੁਮਾਰ ਐਕਸੀਅਨ ਵਾਟਰ ਸਪਲਾਈ ਐਂਡ ਸੈਨੀਟੇਸ਼ਨ ਵਿਭਾਗ, ਰਾਜੇਸ਼ ਗੁਪਤਾ ਚੀਫ਼ ਲੀਡ ਜ਼ਿਲ੍ਹਾ ਮੈਨੇਜਰ, ਕੁਲਦੀਪ ਸਿੰਘ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਪਵਨ ਕੁਮਾਰ ਜਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ), ਜਰਨੈਲ ਸਿੰਘ ਜਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਅਤੇ ਵੱਖ ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ।
ਵਧੀਕ ਡਿਪਟੀ ਕਮਿਸ਼ਨਰ (ਜ) ਨੇ ਮੀਟਿੰਗ ਦੌਰਾਨ ਵੱਖ ਵੱਖ ਵਿਭਾਗਾਂ ਵੱਲੋਂ ਜ਼ਿਲ੍ਹੇ ਅੰਦਰ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਮਿਆਰੀ ਕੰਮਾਂ ਨੂੰ ਯਕੀਨੀ ਬਣਾਉਣ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਵਿਕਾਸ ਕਾਰਜਾਂ ਨੂੰ ਨਿਰਧਾਰਤ ਸਮੇਂ ਵਿੱਚ ਮੁਕੰਮਲ ਕਰਨ ਅਤੇ ਖਰਚ ਕੀਤੇ ਗਏ ਫੰਡਾਂ ਦੇ ਵਰਤੋਂ ਸਰਟੀਫਿਕੇਟ ਜਲਦੀ ਤੋਂ ਜਲਦੀ ਦੇਣ। ਉਨ੍ਹਾਂ ਨੇ ਦੱਸਿਆ ਕਿ ਮਿਆਰੀ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਵੱਖ ਵੱਖ ਵਿਭਾਗਾਂ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਦੀ ਚੈਂਕਿੰਗ ਕਰਨ ਲਈ ਐਸ.ਡੀ.ਐਮ. ਪਠਾਨਕੋਟ, ਸਹਾਇਕ ਕਮਿਸ਼ਨਰ ਜਨਰਲ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਤੇ ਸੈਕਟਰੀ ਜ਼ਿਲ੍ਹਾ ਪ੍ਰੀਸ਼ਦ ਦੀ ਡਿਊਟੀ ਲਗਾਈ ਗਈ ਹੈ ਅਤੇ ਇਹ ਅਧਿਕਾਰੀ ਵਿਕਾਸ ਕਾਰਜਾਂ ਦੀ ਚੈਕਿੰਗ ਕਰਨ ਉਪਰੰਤ ਆਪਣੀ ਰਿਪੋਰਟ ਦੇਣਗੇ।
ਐਕਸੀਅਨ ਲੋਕ ਨਿਰਮਾਣ ਵਿਭਾਗ ਨੇ ਮੀਟਿੰਗ ਵਿੱਚ ਦੱਸਿਆ ਕਿ ਪਠਾਨਕੋਟ ਵਿਖੇ ਉਸਾਰੇ ਜਾ ਰਹੇ ਸਰਕਾਰੀ ਕਾਲਜ ਦਾ ਕੰਮ 83 ਪ੍ਰਤੀਸ਼ਤ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦਾ 76 ਪ੍ਰਤੀਸ਼ਤ, ਬਹੁਮੰਤਵੀ ਸਪੋਰਟਸ ਸਟੇਡੀਅਮ ਦਾ 55 ਪ੍ਰਤੀਸ਼ਤ ਅਤੇ ਡਰਾਈਵਿੰਗ ਟੈਸਟ ਸੈਂਟਰ ਦੀ ਉਸਾਰੀ ਦਾ ਕੰਮ ਲਗਭਗ ਮੁਕੰਮਲ ਹੋਣ ਵਾਲਾ ਹੈ। ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਨੇ ਉਨ੍ਹਾਂ ਦੇ ਵਿਭਾਗਾਂ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਅਤੇ ਵਿਸ਼ਵਾਸ ਦਿਵਾਇਆ ਕਿ ਵਿਕਾਸ ਕਾਰਜਾਂ ਨੂੰ ਨਿਰਧਾਰਤ ਸਮੇਂ ਵਿੱਚ ਪੂਰਾ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।
ਇਸ ਤੋਂ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਜ਼ਿਲ੍ਹਾ ਮਾਲ ਅਧਿਕਾਰੀਆਂ, ਜਿਲ੍ਹਾ ਸਿੱਖਿਆ ਵਿਭਾਗ, ਸਿਹਤ ਵਿਭਾਗ, ਨਜਾਇਜ ਕਬਜਿਆਂ ਸਬੰਧੀ, ਵਿਕਾਸ ਕਾਰਜਾਂ ਦੇ ਪੈਡਿੰਗ ਵਰਤੋਂ ਸਰਟੀਫਿਕੇਟ ਸਬੰਧੀ ਅਤੇ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਦੀਆਂ ਮੀਟਿੰਗਾਂ ਵੀ ਕੀਤੀਆਂ ਅਤੇ ਇਨ੍ਹਾਂ ਵਿਭਾਗਾਂ ਵੱਲੋਂ ਕੀਤੇ ਗਏ ਕੰਮਾਂ ਦੀ ਪ੍ਰਗਤੀ ਦਾ ਜਾਇਜਾ ਲਿਆ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply