Friday, July 5, 2024

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਭਗਤਾਂਵਾਲਾ ਦੇ ਨਵੇਂ ਮੈਂਬਰ ਇੰਚਾਰਜ ਬਣੇ ਸੁਰਿੰਦਰ ਸਿੰਘ

PPN2212201517ਅੰਮ੍ਰਿਤਸਰ, 22 ਦਸੰਬਰ (ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਚਲ ਰਹੇ ਵਿਦਿਅਕ ਅਦਾਰੇ ਸ਼੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਭਗਤਾਂਵਾਲਾ ਦੇ ਨਵੇਂ ਮੈਂਬਰ ਇੰਚਾਰਜ ਸੁਰਿੰਦਰ ਸਿੰਘ ਨੇ ਅਹੁੱਦਾ ਸੰਭਾਲ ਲਿਆ ਹੈ।ਸੁਸਾਇਟੀ ਦੇ ਸਥਾਨਕ ਪ੍ਰਧਾਨ ਸ: ਨਿਰਮਲ ਸਿੰਘ, ਆਨਰੇਰੀ ਸਕੱਤਰ ਸ: ਨਰਿੰਦਰ ਸਿੰਘ ਖੁਰਾਨਾ ਅਤੇ ਸਕੂਲ ਦੇ ਮੈਂਬਰ ਇੰਚਾਰਜ ਸ: ਅਜੀਤ ਸਿੰਘ ਬਸਰਾ ਤੇ ਸ: ਨਵਤੇਜ ਸਿੰਘ ਨਾਰੰਗ ਮੌਜੂਦ ਸਨ, ਜਿੰਨਾਂ ਨੇ ਨਵ-ਨਿਯੁਕਤ ਮੈਂਬਰ ਇੰਚਾਰਜ ਨੂੰ ਫੁਲਾਂ ਦਾ ਗੁਲਦਸਤਾ ਅਤੇ ਸਿਰੋਪਾਓ ਦੇ ਕੇ ਸਨਮਾਨਤ ਕੀਤਾ। ਸਕੂਲ ਪ੍ਰਿੰਸੀਪਲ ਸ਼੍ਰੀਮਤੀ ਜਸਪਾਲ ਕੋਰ ਨੇ ਨਵੇਂ ਮੈਂਬਰ ਇੰਚਾਰਜ ਤੇ ਮਹਿਮਾਨਾਂ ਦਾ ਸਵਾਗਤ ਕੀਤਾ।ਸ੍ਰ: ਸੁਰਿੰਦਰ ਸਿੰਘ ਕਾਰੋਬਾਰੀ ਹਨ ਅਤੇ ਇੱਕ ਲੰੰੰਮੇ ਅਰਸੇ ਤੋਂ ਅੰਮ੍ਰਿਤ ਵੇਲੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਵੱਈਏ ਪੜਨ ਦੀ ਸੇਵਾ ਨਿਭਾਅ ਰਹੇ ਹਨ।ਆਪਣੀ ਨਿਯੁੱਕਤੀ ‘ਤੇ ਸ੍ਰ: ਸੁਰਿੰਦਰ ਸਿੰਘ ਨੇ ਚੀਫ ਖਾਲਸਾ ਦੀਵਾਨ ਦਾ ਧੰਨਵਾਦ ਕੀਤਾ ਤੇ ਸਕੂਲ ਦੇ ਸਰਵਪੱਖੀ ਵਿਕਾਸ ਦੀ ਗੱਲ ਕਰਦਿਆਂ ਕਿਹਾ ਕਿ ਸਕੂਲ ਦੇ ਬੱਚਿਆਂ ਨੂੰ ਅਕਾਦਮਿਕ ਵਿਦਿਆ ਦੇ ਨਾਲ-ਨਾਲ ਧਾਰਮਿਕ ਵਿਰਸੇ ਨਾਲ ਵੀ ਜੋੜਿਆ ਜਾਵੇਗਾ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply