
ਬਠਿੰਡਾ, 28 ਅਪ੍ਰੈਲ (ਜਸਵਿੰਦਰ ਸਿਮਘ ਜੱਸੀ)- ਸ਼ਹਿਰ ਅਤੇ ਆਸ ਪਾਸ ਦੀਆਂ ਸਮੂਹ ਧਾਰਮਿਕ ਜਥੇਬੰਦੀਆਂ ਵਲੋਂ ਸਿੰਘ ਸਾਹਿਬ ਗਿਆਨੀ ਬਲਵੰਤ ਸਿੰਘ ਨੰਦਗੜ ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਸਿਹਤ ਦੀ ਕਾਮਯਾਬੀ ਲਈ ਸ਼ੁਕਰਾਣਾ ਸਮਾਗਮ ਕਰਵਾਇਆ ਗਿਆ। ਜਿਸ ਵਿਚ ਭਾਰੀ ਗਿਣਤੀ ਵਿਚ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਮੱਥਾ ਟੇਕ ਕੇ ਸੰਗਤਾਂ ਵਲੋਂ ਸਾਂਝੇ ਰੂਪ ਵਿਚ ਅਰਦਾਸ ਕਰਕੇ ਸ਼ੁਕਰਾਣਾ ਕੀਤਾ ਗਿਆ। ਇਸ ਮੌਕੇ ਸਿੰਘ ਸਾਹਿਬ ਗਿਆਨੀ ਬਲਵੰਤ ਸਿੰਘ ਨੰਦਗੜ ਦਾ ਸੰਗਤਾਂ ਵਲੋਂ ਸਨਮਾਨ ਕੀਤਾ ਗਿਆ ਅਤੇ ਸਿੰਘ ਸਾਹਿਬ ਵਲੋਂ ਧਾਰਮਿਕ ਸਮਾਗਮ ਦੌਰਾਨ ਪਹੁੰਚੀਆਂ ਸੰਗਤਾਂ ਅਤੇ ਧਾਰਮਿਕ ਸਖ਼ਸ਼ੀਅਤਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸੰਤ ਗੁਰਮੀਤ ਸਿੰਘ ਤਿਲੋਕੇ ਵਾਲੇ, ਸੰਤ ਕੁੰਦਨ ਸਿੰਘ ਦੇਸੂ ਯੋਧਾ, ਬਾਬਾ ਗਿਆਨੀ ਛੋਟਾ ਸਿੰਘ ਮਸਤੂਆਣਾ ਸਾਹਿਬ, ਗਿਆਨੀ ਭਰਪੂਰ ਸਿੰਘ ਬੁਢਲਾਡਾ, ਪ੍ਰਧਾਨ ਪਰਗਟ ਸਿੰਘ ਭੋਡੀਪੁਰਾ ਕੌਮੀ ਪ੍ਰਧਾਨ ਦਸਤਾਰ ਫੈਡਰੇਸ਼ਨ, ਜਗਪਾਲ ਸਿੰਘ ਮੈਨੇਜਰ ਤਖ਼ਤ ਸ੍ਰੀ ਦਮਦਮਾ ਸਾਹਿਬ, ਦਰਸ਼ਨ ਸਿੰਘ ਕੋਟਫੱਤਾ ਦਿਹਾਤੀ ਵਿਧਾਇਕ, ਪਰਵਿੰਦਰ ਸਿੰਘ ਰੰਧਾਵਾ, ਭੋਲਾ ਸਿੰਘ ਗਿੱਲਪੱਤੀ, ਸਿਵਰਾਜ ਸਿੰਘ ਨੰਦਗੜ, ਹਰਜਿੰਦਰ ਸਿੰਘ ਕਿਲੀ, ਮੰਗਲ ਸਿੰਘ ਪਥਰਾਲਾ ਤੋਂ ਇਲਾਵਾ ਕੇਸਰੀ ਕਲਾਥ ਹਾਊਸ ਪਰਮਜੀਤ ਸਿੰਘ ਪੰਮਾ ਆਦਿ ਵੀ ਸ਼ਾਮਿਲ ਸਨ।ਇਸ ਮੌਕੇ ਪਤਵੰਤੇ ਸੱਜਣਾਂ ਨੂੰ ਸਿੰਘ ਸਾਹਿਬ ਵਲੋਂ ਗੁਰੂ ਦੀ ਬਖ਼ਸ ਸਿਰੋਪਾਓ ਭੇਂਟ ਕਰਕੇ ਸਨਮਾਨ ਕੀਤਾ ਗਿਆ।
Check Also
ਅੰਮ੍ਰਿਤਸਰ ਜਿਲ੍ਹੇ ਦੇ ਸਮੂਹ ਕਾਲਜਾਂ ਵਿੱਚ ਨੌਜਵਾਨਾਂ ਦੀ ਵੋਟਰ ਰਜਿਸਟ੍ਰੇਸ਼ਨ ਲਈ ਲਗਾਏ ਜਾ ਰਹੇ ਹਨ ਵਿਸ਼ੇਸ਼ ਕੈਂਪ
9 ਸਤੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਵੇਗਾ ਵਿਸ਼ੇਸ਼ ਮੈਗਾ ਈਵੈਂਟ ਅੰਮ੍ਰਿਤਸਰ, 7 …
Punjab Post Daily Online Newspaper & Print Media