ਬਠਿੰਡਾ, 23 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਉੱਘੇ ਹਿਸਾਬ-ਦਾਨ ਸ਼੍ਰੀ ਨਿਵਾਸ ਰਾਮਾਨੁਜਨ ਦੇ ਜਨਮ ਦਿਵਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੰਗੀਰਾਣਾ ਵਿਖੇ ਰਾਸ਼ਟਰੀ ਗਣਿਤ ਦਿਵਸ ਮਨਾਇਆ ਗਿਆ। ਇਸ ਮੌਕੇ ਸਵੇਰ ਦੀ ਸਭਾ ਵਿੱਚ ਗਣਿਤ ਅਧਿਆਪਕਾ ਸ਼੍ਰੀਮਤੀ ਗੁਰਪ੍ਰੀਤ ਕੌਰ ਨੇ ਸ਼੍ਰੀ ਨਿਵਾਸ ਰਾਮਾਨੁਜਨ ਦੇ ਜੀਵਨ ਬਾਰੇ ਅਤੇ ਰੋਜ਼ਾਨਾ ਜੀਵਨ ਵਿੱਚ ਗਣਿਤ ਦੀ ਮਹੱਤਤਾ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ। ਇਸ ਸਬੰਧ ਵਿੱਚ ਸਕੂਲ ਵਿਖੇ ਗਣਿਤ ਵਿਸ਼ੇ ਨਾਲ ਸਬੰਧਤ ਕੁਇੰਜ ਮੁਕਾਬਲਾ ਕਰਵਾਇਆ ਗਿਆ ਜਿਸ ਵਿੱਚ ਚਾਰ ਟੀਮਾਂ ਨੇ ਭਾਗ ਲਿਆ। ਮੁਕਾਬਲੇ ਵਿੱਚ ਆਰੀਆ ਭੱਟ ਟੀਮ (ਸੁਖਵੀਰ ਕੌਰ, ਸੁਖਪ੍ਰੀਤ ਕੌਰ, ਹਰਪ੍ਰੀਤ ਕੌਰ ਅਤੇ ਗੁਰਪ੍ਰੀਤ ਕੌਰ) ਪਹਿਲੇ ਸਥਾਨ ਤੇ ਰਹੇ। ਮੁਕਾਬਲੇ ਮੌਕੇ ਸਟੇਜ ਦਾ ਸੰਚਾਲਨ ਗਣਿਤ ਅਧਿਆਪਕ ਦਵਿੰਦਰ ਸਿੰਘ ਅਤੇ ਸ਼੍ਰੀਮਤੀ ਗੁਰਪ੍ਰੀਤ ਕੋਰ ਨੇ ਬੜੇ ਹੀ ਬਾਖੂਬੀ ਢੰਗ ਨਾਲ ਕੀਤਾ। ਇਸ ਉਪਰੰਤ ਸਕੂਲ ਇੰਚਾਰਜ ਅਤੇ ਸਮੂਹ ਸਟਾਫ ਵੱਲੋਂ ਜੇਤੂ ਟੀਮ ਨੂੰ ਸਨਮਾਨਿਤ ਵੀ ਕੀਤਾ ਗਿਆ।ਇਸ ਮੌਕੇ ਸਕੂਲ ਇੰਚਾਰਜ ਦੀਪਇੰਦਰ ਸਿੰਘ, ਰਾਜਵੀਰ ਸਿੰਘ, ਗੁਰਮੀਤ ਸਿੰਘ, ਨਛੱਤਰ ਸਿੰਘ, ਬਲਰਾਜ ਸਿੰਘ, ਸੋਹਣ ਲਾਲ, ਮੈਡਮ ਵੀਨਾ ਰਾਣੀ, ਮੈਡਮ ਵੀਰਪਾਲ ਕੌਰ, ਮੈਡਮ ਪਰਮਜੀਤ ਕੌਰ, ਮੈਡਮ ਗਗਨਪ੍ਰੀਤ ਕੌਰ ਅਤੇ ਮੈਡਮ ਮਨੀਸ਼ਾ ਰਾਣੀ ਆਦਿ ਹਾਜਰ ਸਨ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media