ਬਠਿੰਡਾ, 23 ਦਸੰਬਰ (ਜਸਵਿੰਦਰ ਸਿੰਘ ਜੱਸੀ,ਅਵਤਾਰ ਸਿੰਘ ਕੈਂਥ)- ਈ.ਟੀ.ਟੀ. ਅਧਿਆਪਕ ਦੀ ਪੋਸਟ ਉਪਰ ਰੈਗੂਲਰ ਬਹਾਲੀ ਦੀ ਮੰਗ ਨੂੰ ਲੈ ਕੇ ਮਿੰਨੀ ਸੈਕਟਰੀਏਟ ਬਠਿੰਡਾ ਦੇ ਸਾਹਮਣੇ ਡਾਕਟਰ ਭੀਮਰਾਓ ਅੰਬੇਡਕਰ ਪਾਰਕ ਵਿੱਚ ਪੱਕਾ ਮੋਰਚਾ ਲਗਾ ਕੇ ਧਰਨਾ ਦੇ ਰਹੇ ਈ.ਜੀ.ਐਸ./ਏ.ਆਈ.ਈ./ਐਸ.ਟੀ.ਆਰ.ਅਧਿਆਪਕਾਂ ਦਾ ਧਰਨਾ ਅੱਜ ਦੂਸਰੇ ਦਿਨ ਵੀ ਨਿਰੰਤਰ ਜਾਰੀ ਰਿਹਾ।ਭਾਵੇਂ ਅੱਜ ਬਠਿੰਡਾ ਪ੍ਰਸ਼ਾਸ਼ਨ ਵਲੋਂ ਡਿਪਟੀ ਕਮਿਸ਼ਨਰ ਡਾਕਟਰ ਬਸੰਤ ਗਰਗ ਨੇ ਇਸ ਧਰਨੇ ਨੂੰ ਬੰਦ ਕਰਵਾਉਣ ਲਈ ਧਰਨੇ ਦੀ ਅਗਵਾਈ ਕਰ ਰਹੀ ਜਥੇਬੰਦੀ ਸ਼ਹੀਦ ਕਿਰਨਜੀਤ ਕੌਰ ਐਕਸ਼ਨ ਕਮੇਟੀ ਦੇ ਆਗੂਆਂ ਵੀਰਪਾਲ ਕੌਰ ਸਿਧਾਣਾ ਅਤੇ ਰਜਿੰਦਰ ਸਿੰਘ ਚੌਹਾਨ ਦੀ ਪਿੰਡ ਕਾਲਝਰਾਂਣੀ ਵਿਖੇ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ ਨਾਲ ਮੁਲਾਕਾਤ ਕਰਵਾਈ ਅਤੇ ਮੁੱਖ ਮੰਤਰੀ ਵਲੋਂ 4 ਦਿਨਾਂ ਬਾਅਦ ਪੈਨੇਲ ਮੀਟਿੰਗ ਵਿੱਚ ਮਸਲਾ ਹੱਲ ਕਰਨ ਦਾ ਭਰੋਸਾ ਵੀ ਦਿੱਤਾ।ਪਰ ਯੂਨੀਅਨ ਦੇ ਆਗੂਆਂ ਵਲੋਂ ਫੈਸਲਾ ਕੀਤਾ ਗਿਆ ਕਿ ਜਦੋਂ ਤੱਕ ਪੰਜਾਬ ਸਰਕਾਰ ਵਲੋਂ ਕੋਈ ਠੋਸ ਫੈਸਲਾ ਨਹੀਂ ਆਉਂਦਾ ਉਸ ਸਮੇਂ ਤੱਕ ਇਹ ਰੋਸ ਧਰਨਾ ਨਿਰੰਤਰ ਜਾਰੀ ਰਹੇਗਾ।ਇਸ ਮੌਕੇ ਐਕਸ਼ਨ ਕਮੇਟੀ ਆਗੂਆਂ ਕੁਲਦੀਪ ਸਿੰਘ ਪਾਬਲਾ, ਧੀਰਜ ਕੁਮਾਰ ਮੁਕਤਸਰ ਅਤੇ ਸਮਰਜੀਤ ਸਿੰਘ ਮਾਨਸਾ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਮਾੜੀਆ ਨੀਤੀਆਂ ਕਾਰਣ ਸਾਲ 2003 ਤੋਂ ਲਗਾਤਾਰ ਈ.ਜੀ.ਐਸ./ਏ.ਆਈ.ਈ./ਐਸ.ਟੀ.ਆਰ. ਅਧਿਆਪਕਾਂ ਦਾ ਆਰਥਿਕ ਅਤੇ ਮਾਨਸਿਕ ਸ਼ੋਸ਼ਣ ਹੁੰਦਾ ਆ ਰਿਹਾ ਹੈ।ਇਹੀ ਕਾਰਣ ਹੈ, ਜੋ ਇਹ ਅਧਿਆਪਕ ਅੱਜ ਮਜ਼ਬੂਰ ਹੋ ਕੇ ਸੰਘਰਸ਼ ਦੇ ਰਾਹ ਤੁਰੇ ਹਨ।ਉਨ੍ਹਾਂ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਸਰਕਾਰ ਸਾਡੇ ਸਬਰ ਦਾ ਇਮਤਿਹਾਨ ਲੈਣ ਦੀ ਬਜਾਏ ਈ.ਜੀ.ਐਸ, ਏ.ਆਈ.ਈ ਤੇ ਐਸ.ਟੀ.ਆਰ.ਅਧਿਆਪਕਾਂ ਦੀਆਂ ਹੱਕੀ ਮੰਗਾਂ ਨੂੰ ਤੁਰੰਤ ਪੂਰਾ ਕਰੇ।ਇਸ ਮੌਕੇ ਯੂਨੀਅਨ ਆਗੂ ਵੀਰਪਾਲ ਕੌਰ ਸਿਧਾਣਾ ਨੇ ਕਿਹਾ ਕਿ ਸਰਕਾਰ ਵਲੋਂ ਕੋਈ ਕੋਈ ਹੰਗਾਰਾ ਨਾ ਮਿਲਿਆ ਤਾਂ ਇਹ ਸੰਘਰਸ਼ ਹੱਕਾਂ ਦੀ ਪ੍ਰਾਪਤੀ ਤੱਕ ਤਿੱਖ ਰੂਪ ਵੀ ਧਾਰਨ ਕਰ ਸਕਦਾ ਹੈ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media