ਨਵੀਂ ਦਿੱਲੀ, 23 ਦਸੰਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਅੱਜ ਜਵਾਹਰ ਲਾਲ ਨਹਿਰੂ ਸਟੇਡੀਅਮ ਵਿੱਖੇ ਮਾਤਾ ਗੁਜਰੀ ਪਬਲਿਕ ਸਕੂਲ, ਗ੍ਰੇਟਰ ਕੈਲਾਸ਼ ਦੇ ਖੇਡ ਦਿਹਾੜੇ ‘ਤੇ ਮੁਖ ਮਹਿਮਾਨ ਵੱਲੋਂ ਹਾਜ਼ਰੀ ਭਰੀ। ਖਿਡਾਰੀਆਂ ਦੇ ਮਾਰਚ ਪਾਸਟ ਦੀ ਸਲਾਮੀ ਲੈਂਦੇ ਹੋਏ ਜੀ.ਕੇ. ਨੇ ਖੇਡ ਦਿਹਾੜੇ ਦੇ ਪ੍ਰੋਗਰਾਮਾਂ ਦੀ ਅਰੰਭਤਾ ਦਾ ਵੀ ਐਲਾਨ ਕੀਤਾ। ਸਥਾਨਿਕ ਵਿਧਾਇਕ ਅਤੇ ਦਿੱਲੀ ਸਰਕਾਰ ਦੇ ਸਾਬਕਾ ਮੰਤਰੀ ਸੌਰਭ ਭਾਰਦੁਆਜ ਨੇ ਵੀ ਇਸ ਮੌਕੇ ਹਾਜ਼ਰੀ ਭਰਦੇ ਹੋਏ ਖਿਡਾਰੀਆਂ ਨੂੰ ਖੇਡ ਦਿਹਾੜੇ ਦੀ ਵੱਧਾਈ ਦਿੱਤੀ। ਸਕੂਲ ਦੇ ਚੇਅਰਮੈਨ ਅਮਰੀਕ ਸਿੰਘ ਭੰਡਾਰੀ ਤੇ ਪ੍ਰਿੰਸੀਪਲ ਦਲਜੀਤ ਕੌਰ ਭੰਡਾਰੀ ਵੱਲੋਂ ਆਏ ਹੋਏ ਮਹਿਮਾਨਾਂ ਦਾ ਸਨਮਾਨ ਕੀਤਾ ਗਿਆ। ਜੀ.ਕੇ. ਨੇ ਸਕੂਲ ਵੱਲੋਂ ਵਿਦਿਆ ਦੇ ਖੇਤਰ ਦੇ ਨਾਲ ਹੀ ਖੇਡਾਂ ਵਿਚ ਦਿਖਾਈ ਜਾ ਰਹੀ ਦਿਲਚੱਸਪੀ ਦੀ ਸਲਾਘਾ ਕੀਤੀ। ਇਸ ਮੌਕੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਇੰਡੀਆ ਗੇਟ ਦੇ ਚੇਅਰਮੈਨ ਬਲਬੀਰ ਸਿੰਘ ਕੋਹਲੀ ਅਤੇ ਮਾਤਾ ਗੁਜਰੀ ਸਕੂਲ ਦੇ ਪੀ.ਟੀ.ਏ ਐਸੋਸੀਏਸ਼ਨ ਦੇ ਮੈਂਬਰ ਵਿਕਰਮ ਸਿੰਘ ਵੀ ਮੌਜ਼ੂਦ ਸਨ। ਖੇਡ ਦਿਹਾੜੇ ਦੀ ਸਮਾਪਤੀ ਮੌਕੇ ਵਿਦਿਆਰਥੀਆਂ ਵੱਲੋਂ ਸਭਿਆਚਾਰਕ ਪ੍ਰੋਗਰਾਮ ਦੀ ਵੀ ਪੇਸ਼ਕਾਰੀ ਕੀਤੀ ਗਈ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media